ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ ਸਜਾਏ ਨਗਰ ਕੀਰਤਨ ਦਾ ਕੁਰਾਲੀ ਵਿੱਚ ਸ਼ਾਨਦਾਰ ਸਵਾਗਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਨਵੰਬਰ:
ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਦੇ ਚਾਂਦਨੀ ਚੌਕ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਧੀਨ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦਵਾਰਾ ਸੀਸ ਗੰਜ ਸਾਹਿਬ ਤੱਕ 23 ਨਵੰਬਰ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਸ਼ੁਰੂ ਹੋਈ ‘ਸੀਸ ਮਾਰਗ ਯਾਤਰਾ’ ਦਾ ਅੱਜ ਕੁਰਾਲੀ ਵਿੱਚ ਪਹੁੰਚਣ ’ਤੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਮੋਰਿੰਡਾ ਰੋਡ ਕੁਰਾਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਐਸਜੀਪੀਸੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਅਤੇ ਪ੍ਰਿੰਸੀਪਲ ਸਵਰਨ ਸਿੰਘ ਦੀ ਪ੍ਰਧਾਨਗੀ ਵਿੱਚ ਭਰਵਾਂ ਸਵਾਗਤ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਜੀ ਨੂੰ ਜਿੱਥੇ ਸੁੰਦਰ ਪੁਸ਼ਾਕੇ ਪਹਿਨਾਏ ਗਏ, ਉੱਥੇ ਸੰਗਤ ਵੱਲੋਂ ਸੀਸ ਮਾਰਗ ਯਾਤਰਾ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰਪਾਓ ਨਾਲ ਸਨਮਾਨਿਆ ਗਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੀਸ ਮਾਰਗ ਯਾਤਰਾ ਵਿੱਚ ਆਈਆਂ ਸੰਗਤਾਂ ਦੀ ਵਿਸ਼ੇਸ਼ ਆਓ ਭਗਤ ਕੀਤੀ ਗਈ ਅਤੇ ਫਲ ਫਰੂਟ ਵੰਡੇ ਗਏ। ਦਿੱਲੀ ਤੋਂ ਸ਼ੁਰੂ ਹੋਈ ਇਸ ਮਹਾਨ ਯਾਤਰਾ ਦਾ ਸਵਾਗਤ ਕਰਨ ਵਾਲਿਆਂ ਵਿੱਚ ਵਿਸ਼ੇਸ਼ ਰੂਪ ਵਿੱਚ ਸਾਬਕਾ ਐਸਜੀਪੀਸੀ ਦੇ ਮੈਂਬਰ ਭਜਨ ਸਿੰਘ ਸ਼ੇਰਗਿੱਲ, ਅਕਾਲੀ ਦਲ 1920 ਦੇ ਸੀਨੀਅਰ ਆਗੂ ਅਰਵਿੰਦਰ ਸਿੰਘ ਪੈਂਟਾ, ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਮਨਜੀਤ ਸਿੰਘ ਮੁੰਧੋਂ, ਪ੍ਰਧਾਨ ਇੰਦਰਬੀਰ ਸਿੰਘ, ਵੀਰ ਜੀ, ਪੰਡਤ ਸੰਜੂ ਕਾਲੇਵਾਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …