ਪਿੰਡ ਗੀਗੇਮਾਜਰਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਦਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਅਤੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ, ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਬਾਬਾ ਕੁਲਵਿੰਦਰ ਸਿੰਘ ਫੌਜੀ ਅਤੇ ਬਾਬਾ ਅਵਤਾਰ ਸਿੰਘ ਗੀਗੇ ਮਾਜਰਾ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪਿੰਡ ਗੀਗੇ ਮਾਜਰਾ ਤੇ ਸ਼ੁਰੂ ਹੋ ਕੇ ਪਿੰਡ ਭਗਾਰੀ, ਦੈੜੀ, ਬਠਲਾਣਾ, ਗੁਡਾਣਾ ਢੇਲਪੁਰ, ਤਮੌਣੀ ਅਬਰਾਵਾ, ਮਿੰਢੇ ਮਾਜਰਾ, ਹੁੰਦਾ ਹੋਇਆ ਸੰਪੂਰਨ ਹੋਇਆ। ਸਾਰੇ ਪਿੰਡਾਂ ਵਿੱਚ ਨਗਰ ਕੀਰਤਨ ਦਾ ਵਿਸ਼ੇਸ਼ ਸਵਾਗਤ ਕੀਤਾ ਗਿਆ ਅਤੇੇ ਸਮੂਹ ਪਿੰਡ ਨਿਵਾਸੀਆਂ ਵੱਲੋਂ ਨਗਰ ਕੀਰਤਨ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ, ਬਹਾਦਰ ਸਿੰਘ, ਸੱਜਣ ਸਿੰਘ, ਗਿਆਨੀ ਹਰਨੇਕ ਸਿੰਘ, ਅਵਤਾਰ ਸਿੰਘ, ਮਲਾਰਾ ਸਿੰਘ, ਜਗਦੀਪ ਸਿੰਘ, ਲਾਲੀ ਸਿੰਘ ਅਤੇ ਸਮੂਹ ਪਿੰਡ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…