ਖਾਲਸਾ ਸਕੂਲ ਖਰੜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਨਵੰਬਰ:
ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਕੂਲ ਵਿਚ ਅਰਦਾਸ ਕਰਨ ਉਪਰੰਤ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ, ਜੋ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਨੂੰ ਹੁੰਦਾ ਹੋਇਆ ਸਕੂਲ ਵਿੱਚ ਆ ਕੇ ਸਮਾਪਿਤ ਹੋਇਆ। ਨਗਰ ਕੀਰਤਨ ਵਿਚ ਖਾਲਸਾ ਸਕੂਲ, ਬੀ.ਐਸ.ਐਮ. ਸਿੱਖ ਗਰਲਜ਼ ਸੀ.ਸੈ.ਸਕੂਲ ਖਰੜ, ਅੰਬਿਕਾ ਸਕੂਲ ਬਡਾਲੀ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਸਕੂਲ ਦੇ ਪਿੰ੍ਰਸੀਪਲ ਜਸਬੀਰ ਸਿੰਘ ਧਨੋਆ ਨੇ ਦੱਸਿਆ ਕਿ 2 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 4 ਨਵੰਬਰ ਨੂੰ ਸਵੇਰੇ ਭੋਗ ਪੈਣ ਉਪਰੰਤ ਰਾਗੀ ਜਥੇ ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਐਸ.ਜੀ.ਪੀ.ਸੀ ਦੇ ਸਾਬਕਾ ਮੈਂਬਰ ਭਜ਼ਨ Îਸਿੰਘ ਸੇਰਗਿੱਲ, ਦਲਜੀਤ ਸਿੰਘ ਸੈਣੀ, ਕਰਨਲ ਭਜ਼ਨ ਸਿੰਘ, ਜਗਜੀਤ ਸਿੰਘ ਬਡਾਲਾ, ਜੋਰਾ ਸਿੰਘ ਚੱਪੜਚਿੜੀ ਸਮੇਤ ਸੰਗਤਾਂ ਨੇ ਭਾਗ ਲਿਆ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…