ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁਹਾਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵੱਲੋਂ ਇੱਕ ਨਗਰ ਕੀਰਤਨ ਦਾ ਆਯੋਜਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੀਤਾ ਗਿਆ। ਬਾਬਾ ਅਵਤਾਰ ਸਿੰਘ ਧੂਲਕੋਟ ਦੀ ਸਰਪ੍ਰਸਤੀ ਹੇਠ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਦੇਖ ਰੇਖ ਹੇਠ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਗੋਬਿੰਦਸਰ ਪਿੰਡ ਮੁਹਾਲੀ ਵਿੱਚ ਅਰਦਾਸ ਉਪਰੰਤ ਕੀਤੀ ਗਈ। ਇਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਰਵਾਨਾ ਹੋਇਆ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚੇ, ਬੈਂਡ ਪਾਰਟੀਆਂ ਅਤੇ ਵੱਡੀ ਗਿਣਤੀ ਸ਼ਰਧਾਲੂ ਵੀ ਸ਼ਾਮਲ ਸਨ, ਜਿਹੜੇ ਕੀਰਤਨ ਕਰਦੇ ਨਗਰ ਕੀਰਤਨ ਦੇ ਨਾਲ ਨਾਲ ਚੱਲ ਰਹੇ ਸਨ।
ਨਗਰ ਕੀਰਤਨ ਦੇ ਕਾਫ਼ਲੇ ਅੱਗੇ ਗਤਕਾ ਪਾਰਟੀ ਵੱਲੋਂ ਗਤਕੇ ਦੇ ਜੌਹਰ ਵਿਖਾਏ ਜਾ ਰਹੇ ਸਨ। ਨਗਰ ਕੀਰਤਨ ਦਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੁੂਆਂ ਵਲੋੱ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਥਾਂ ਥਾਂ ਲੰਗਰ ਵੀ ਲਗਾਏ ਗਏ। ਇੱਥੋਂ ਦੇ ਗੁਰਦੁਆਰਾ ਗੋਬਿੰਦਸਰ ਫੇਜ਼ 1 ਤੋਂ ਆਰੰਭ ਹੋਇਆ। ਜੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਪੁਰਾਣਾ ਡੀ.ਸੀ ਦਫ਼ਤਰ, ਫਰੈਂਕੋ ਹੋਟਲ, ਡਿਪਲਾਸਟ ਚੌਂਕ, ਮਦਨ ਪੁਰਾ ਚੌਂਕ, ਗੁਰਦੁਆਰਾ ਸਾਚਾ ਧੰਨ ਫੇਜ਼ 3ਬੀ-1, ਗੁਰਦੁਆਰਾ ਅੰਬ ਸਾਹਿਬ ਤੋਂ ਹੁੰਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸੰਪੂਰਨ ਹੋਇਆ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ, ਚੇਅਰਮੈਨ ਹਰਦਿਆਲ ਸਿੰਘ ਮਾਨ, ਪਰਮਜੀਤ ਸਿੰਘ ਗਿੱਲ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਪਾਹਵਾ, ਮਨਜੀਤ ਸਿੰਘ ਭੱਲਾ, ਕਾਂਗਰਸ ਦੇ ਨਾਰਾਇਣ ਸਿੰਘ ਸਿੱਧੂ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼ 6 ਦੇ ਪ੍ਰਧਾਨ ਜਸਮੇਰ ਸਿੰਘ ਬਾਠ, ਅਕਾਲੀ ਆਗੂ ਕਰਮ ਸਿੰਘ ਬਬਰਾ, ਸਵਿੰਦਰ ਸਿੰਘ ਖੋਖਰ, ਨਿਰਮਲ ਸਿੰਘ ਭੁਰਜੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ, ਅਮਨਦੀਪ ਸਿੰਘ ਅਬਿਆਨਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਤਰਲੋਚਨ ਸਿੰਘ ਹਾਜਰ ਸਨ। ਉਧਰ, ਅੱਜ ਸਥਾਨਕ ਫੇਜ 1 ਦੀ ਗੁਰੂ ਨਾਨਕ ਮਾਰਕੀਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਆਯੋਜਿਤ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਮਾਰਕੀਟ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਅਤੇ ਹੋਰਨਾਂ ਵੱਲੋਂ ਇਸ ਮੌਕੇ ਪੰਜ ਪਿਆਰਿਆਂ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਮਾਰਕੀਟ ਵੱਲੋਂ ਕੇਲੇ ਅਤੇ ਬਿਸਕੁਟ ਦਾ ਲੰਗਰ ਵੀ ਲਗਾਇਆ ਗਿਆ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …