ਗੁਰਦੁਆਰਾ ਸਾਹਿਬ ਮਾਜਰਾ ਤੋਂ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਨਗਰ ਕੀਰਤਨ ਸਜਾਇਆ

ਕੁਰਾਲੀ, ਮਾਜਰੀ 20 ਦਸੰਬਰ (ਰਜਨੀਕਾਂਤ ਗਰੋਵਰ):
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਕੌਮ ਦੇ ਮਹਾਨ ਸ਼ਹੀਦਾਂ ਦੀ ਮਿੱਠੀ ਯਾਦ ਵਿੱਚ ਗੁਰਦੁਆਰਾ ਗੁਰਪੁਰਾ ਸਾਹਿਬ ਮਾਜਰਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਤੇ ਇਲਾਕੇ ਦੀ ਸੰਗਤਾਂ ਨੇ ਹਿੱਸਾ ਲਿਆ।
ਨਗਰ ਕੀਰਤਨ ਦਾ ਮਾਜਰੀ ਬਲਾਕ ਪਹੁੰਚਣ ’ਤੇ ਭਾਈ ਹਰਜੀਤ ਸਿੰਘ ਹਰਮਨ ਅਤੇ ਅਜਮੇਰ ਸਿੰਘ ਖੇੜਾ ਸਮੇਤ ਗੁਰਦੁਆਰਾ ਗੜੀ ਭੌਰਖਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪੰਜਾਂ ਪਿਆਰਿਆਂ ਅਤੇ ਮੁੱਖ ਪ੍ਰਬੰਧਕ ਬਾਬਾ ਭੁਪਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਦੋਂ ਕਿ ਨਗਰ ਕੀਰਤਨ ਦਾ ਕੁਰਾਲੀ ਪੁੱਜਣ ’ਤੇ ਸੀਨੀਅਰ ਯੂਥ ਆਗੂ ਸਾਹਿਬ ਸਿੰਘ ਬਡਾਲੀ, ਇੰਦਰਬੀਰ ਸਿੰਘ, ਪਿੰ੍ਰਸੀਪਲ ਸਵਰਨ ਸਿੰਘ ਪ੍ਰਧਾਨ ਗੁਰਦੁਆਰਾ ਹਰਿ ਗੋਬਿੰਦਗੜ੍ਹ ਸਾਹਿਬ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਰੰਗੂਆਣਾ, ਗਿਆਨੀ ਨੌਰੰਗ ਸਿੰਘ ਮੁੰਧੋਂ ਸੰਗਤੀਆਂ, ਚੇਅਰਮੈਨ ਹਰਿਗੋਬਿੰਦ ਸਿੰਘ, ਅਮਰ ਸਿੰਘ, ਤੇਜਿੰਦਰ ਸਿੰਘ ਵੀਰ ਜੀ, ਦਰਸ਼ਨ ਸਿੰਘ, ਗੁਰਚਰਨ ਸਿੰਘ ਖਾਲਸਾ, ਜਗਦੇਵ ਸਿੰਘ ਮਲੋਆ, ਸੁਰਿੰਦਰ ਸਿੰਘ ਖਾਲਸਾ, ਹਰਭਜਨ ਸਿੰਘ ਬਜਹੇੜੀ, ਹਰਮੇਸ਼ ਸਿੰਘ ਬੜੌਦੀ, ਸਮਸ਼ੇਰ ਸਿੰਘ ਘੜੂੰਆਂ, ਬਿੱਟੂ ਕੌਰ ਸੰਧੂ, ਮੇਜਰ ਸਿੰਘ, ਅਵਤਾਰ ਸਿੰਘ, ਰਘਵੀਰ ਸਿੰਘ ਚਤਾਮਲੀ ਅਤੇ ਭੀਮ ਸਿੰਘ ਖੇੜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Load More Related Articles

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …