ਪਿੰਡ ਸਿੰਘਪੁਰਾ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਨਵੰਬਰ:
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 4 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਹਰਿਰਾਏ ਸਾਹਿਬ ਸਿੰਘਪੁਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ‘ਚ ਰਾਗੀ ਸਿੰਘਾਂ ਦੇ ਜਥੇ ਗੁਰਬਾਣੀ ਕੀਰਤਨ ਕਰਦੇ ਨਾਲ ਨਾਲ ਚੱਲ ਰਹੇ ਸਨ।ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚਿਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਨਗਰ ਕੀਰਤਨ ਦੇ ਪ੍ਰਬੰਧਾਂ ਦੀ ਨਿਗਰਾਨੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ, ਅਰਵਿੰਦਰ ਸਿੰਘ ਪੈਂਟਾ ਤੇ ਕੁਲਵਿੰਦਰ ਸਿੰਘ ਸਰਪੰਚ ਕਰ ਰਹੇ ਸਨ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ 1.30 ਵਜੇ ਗੁਰਦੁਆਰਾ ਸਾਹਿਬ ਵਿਖੇ ਸਪਾਪਤ ਹੋਇਆ। ਨਗਰ ਕੀਰਤਨ ਦੌਰਾਨ ਸਵੱਛਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਮੌਕੇ ਜਗਜੀਤ ਸਿੰਘ, ਜਸਪਾਲ ਸਿੰਘ, ਸਾਬਕਾ ਸਰਪੰਚ ਜਗਨਾਹਰ ਸਿੰਘ, ਨੰਬਰਦਾਰ ਇੰਦਰਜੀਤ ਸਿੰਘ, ਗੁਰਨਾਮ ਸਿੰਘ, ਸੁਖਪਾਲ ਸਿੰਘ, ਗੁਰਸੇਵਕ ਸਿੰਘ, ਪੁਨੀਤ ਤੇ ਪੰਡਿਤ ਸ਼ਿਵ ਕੁਮਾਰ ਆਦਿ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਸਨ ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …