ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤੋਗਾ ਵਿੱਚ ਸਜਾਇਆ ਨਗਰ ਕੀਰਤਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਨਵੰਬਰ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗ਼ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਤੋਗਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰੂਦੁਆਰਾ ਨਾਨਕ ਦਰਬਾਰ ਪਿੰਡ ਤੋਗਾਂ ਤੋਂ ਚੱਲ ਕੇ ਧਨਾਸ, ਸਾਰੰਗਪੁਰ, ਮਿਲਖ, ਮਸਤਗੜ੍ਹ, ਧਨੌੜਾ ਸਮੇਤ ਵੱਖ-ਵੱਖ ਪਿੰਡਾਂ ਵਿਚੋਂ ਦੀ ਗੁਜਰਦਾ ਹੋਇਆ ਪਿੰਡ ਤੋਗਾਂ ਵਿਖੇ ਸਮਾਪਤ ਹੋਇਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਵਿੱਚ ਸੰਗਤਾਂ ਕੀਰਤਨ ਕਰਦੀਆਂ ਹੋਈਆਂ ਟਰੈਕਟਰ ਟਰਾਲੀਆਂ ਅਤੇ ਮੋਟਰ ਸਾਇਕਲਾਂ ਸਮੇਤ ਨਗਰ ਕੀਰਤਨ ਦੇ ਨਾਲ ਨਾਲ ਗੁਰਬਾਣੀ ਗਾਉਂਦੀਆਂ ਪਿੱਛੇ-ਪਿੱਛੇ ਚੱਲ ਰਹੀਆਂ ਸਨ। ਇਸ ਦੌਰਾਨ ਸੰਗਤਾਂ ਦੇ ਲਈ ਵੱਖ ਵੱਖ ਪਿੰਡਾਂ ਵਲੋਂ ਰਾਹ ਵਿੱਚ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ ਸਨ।
ਗੁਰੂ ਨਾਨਕ ਦੇਵ ਜੀ ਦੇ ਜਨਮ ਮੌਕੇ ਕੱਢੇ ਗਏ ਨਗਰ ਕੀਰਤਨ ਸੰਬੰਧੀ ਸੰਗਤਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 4 ਨਵੰਬਰ ਨੂੰ ਪਿੰਡ ਵਿੱਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਜਿਸ ਵਿੱਚ ਪ੍ਰਸਿੱਧ ਰਾਗੀ ਸਿੰਘਾਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ, ਨੈਬ ਸਿੰਘ, ਅਜੀਤ ਸਿੰਘ, ਸੰਤੋਖ ਸਿੰਘ, ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…