
ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਸਬੰਧੀ ਨਗਰ ਕੀਰਤਨ 25 ਨਵੰਬਰ ਨੂੰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਸਬੰਧੀ 25 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਫ਼ੈਸਲਾ ਅੱਜ ਇੱਥੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਵਸ 28 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 25 ਨਵੰਬਰ ਨੂੰ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ।
ਨਗਰ ਕੀਰਤਨ ਬੋਗਨਵਿਲੀਆ ਗਾਰਡਨ ਫੇਜ਼-4, ਫੇਜ਼-5 ਦੀ ਮਾਰਕੀਟ ਤੋਂ ਹੁੰਦਾ ਹੋਇਆ ਚੀਮਾ ਹਸਪਤਾਲ, ਫੇਜ਼-3 ਤੇ ਫੇਜ਼-5 ਦੇ ਟਰੈਫ਼ਿਕ ਲਾਈਟ ਪੁਆਇੰਟ, ਗੁਰਦੁਆਰਾ ਸਾਚਾ ਧੰਨ ਸਾਹਿਬ, ਫੇਜ਼-7 ਦੀ ਮਾਰਕੀਟ, ਲਾਲ ਬੱਤੀ ਚੌਕ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਵਿੱਚ ਪਹੁੰਚ ਕੇ ਸੰਪੂਰਨ ਹੋਵੇਗਾ।
ਮੀਟਿੰਗ ਵਿੱਚ ਮਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਟੌਹੜਾ, ਪ੍ਰੀਤਮ ਸਿੰਘ, ਕਰਮ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਸੁਖਦੇਵ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਸਤਪਾਲ ਸਿੰਘ, ਮਹਿੰਦਰ ਸਿੰਘ, ਗੁਰਸ਼ਰਨ ਸਿੰਘ, ਭਜਨ ਸਿੰਘ, ਨਿਰਮਲ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ ਅਤੇ ਅਮਰਜੀਤ ਸਿੰਘ ਪਾਹਵਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।