ਪਟਨਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।

ਜਥੇ: ਇਕਬਾਲ ਸਿੰਘ ਅਤੇ ਜਥੇਦਾਰ ਗੁਰਬਚਨ ਸਿੰਘ,ਬਾਬਾ ਹਰਨਾਮ ਸਿੰਘ ਖ਼ਾਲਸਾ,ਕੇਂਦਰੀ ਮੰਤਰੀ ਆਹਲੂਵਾਲੀਆ ਵੱਲੋਂ ਸੰਗਤ ਨੂੰ ਦਿੱਤੀ ਗਈ ਵਧਾਈ।

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸੀਸ ‘ਤੇ ਸ਼ਿਸ਼ੋਬਤ ਕੀਤਾ ਗਿਆ ਸੀ ਜਿਸ ਨੂੰ ਚੌਰ ਸਾਹਿਬ ਦੀ ਸੇਵਾ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਨਿਭਾਈ ਗਈ। 10 ਕਿੱਲੋ ਮੀਟਰ ਲੰਮਾ ਵਿਸ਼ਾਲ ਨਗਰ ਕੀਰਤਨ ਦੌਰਾਨ ਸੰਗਤ ਦੀ ਸ਼ਰਧਾ ਅਤੇ ਉਤਸ਼ਾਹ ਦੇਖਿਆਂ ਹੀ ਬਣਦਾ ਸੀ। ਸੰਗਤਾਂ ਵੱਲੋਂ ਪਾਲਕੀ ਸਾਹਿਬ ਨੂੰ ਆਪਣੇ ਹੱਥਾਂ ‘ਚ ਚੁੱਕ ਕੇ ਲਿਜਾਇਆ ਜਾਣਾ ਅਦਭੁਤ ਨਜ਼ਾਰਾ ਪੇਸ਼ ਕਰ ਰਿਹਾ ਸੀ। ਨਗਰ ਕੀਰਤਨ ਦੀ ਸਮਾਪਤੀ ਰਾਤ ਅੱਠ ਵਜੇ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਹੋਈ। ਪਟਨਾ ਸਾਹਿਬ 24 ਦਸੰਬਰ ( ਕੁਲਜੀਤ ਸਿੰਘ ) ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 351 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਤੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦਵਾਰਾ ਗਊ-ਘਾਟ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸੀਸ ‘ਤੇ ਸ਼ਿਸ਼ੋਬਤ ਕੀਤਾ ਗਿਆ ਸੀ ਜਿਸ ਨੂੰ ਚੌਰ ਸਾਹਿਬ ਦੀ ਸੇਵਾ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਨਿਭਾਈ ਗਈ।ਨਗਰ ਕੀਰਤਨ ਦੇ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਕੇਂਦਰੀ ਮੰਤਰੀ ਸੁਰਿੰਦਰਜੀਤ ਸਿੰਘ ਆਹਲੂਵਾਲੀਆ ਅਤੇ ਪੰਥ ਦੇ ਵਿਦਵਾਨ ਗਿਆਨੀ ਪਿੰਦਰਪਾਲ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਮੌਜੂਦ ਸਨ। ਅੱਜ ਦੇ 10 ਕਿੱਲੋ ਮੀਟਰ ਲੰਮਾ ਵਿਸ਼ਾਲ ਅਤੇ ਅਲੌਕਿਕ ਨਗਰ ਕੀਰਤਨ ਦੌਰਾਨ ਸੰਗਤ ਦੀ ਸ਼ਰਧਾ ਅਤੇ ਉਤਸ਼ਾਹ ਦੇਖਿਆਂ ਹੀ ਬਣਦਾ ਸੀ। ਸਕੂਲਾਂ ਦੇ ਹਜ਼ਾਰਾਂ ਬਚੇ, ਬਚਿਆਂ ਦੇ ਬੈਡ, ਬਿਹਾਰ ਦੀਆਂ ਸਮਾਜ ਸੇਵੀ ਜਥੇਬੰਦੀਆਂ, ਸਮੂਹ ਧਰਮਾਂ ਦੀਆਂ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਸਮੇਤ ਨਗਰ ਕੀਰਤਨ ਵਿੱਚ ਹਾਜ਼ਰ ਲਖਾਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਵਿਸ਼ੇਸ਼ ਦ੍ਰਿਸ਼ ਇਹ ਕਿ ਸੰਗਤਾਂ ਵੱਲੋਂ ਪਾਲਕੀ ਸਾਹਿਬ ਨੂੰ ਆਪਣੇ ਹੱਥਾਂ ‘ਚ ਚੁੱਕ ਕੇ ਲਿਜਾਇਆ ਜਾ ਰਿਹਾ ਸੀ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰੀਆਂ ਵੱਲੋਂ ਕਤਾਰਾਂ ਬੰਨ੍ਹ ਕੇ ਉਡੀਕਣ ਤੋਂ ਇਲਾਵਾ ਫੁੱਲਾਂ ਦੀ ਵਰਖਾ ਕੀਤਾ ਜਾ ਰਿਹਾ ਸੀ ਉੱਥੇ ਗੁਰੂ ਸਾਹਿਬ ਦੇ ਸਰੂਪ ਵਾਲੇ ਵੱਡੇ ਵੱਡੇ ਆਲੀਸ਼ਾਨ ਗੇਟ ਅਦਭੁਤ ਨਜ਼ਾਰਾ ਪੇਸ਼ ਕਰ ਰਿਹਾ ਸੀ। ਨਗਰ ਕੀਰਤਨ ਦੀ ਸਮਾਪਤੀ ਰਾਤ ਅੱਠ ਵਜੇ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਹੋਵੇਗੀ।
ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦੀ ਕਥਾ ਤਖ਼ਤ ਸਾਹਿਬ ਵਿਖੇ ਹੋਈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦੀ ਕਥਾ ਅੱਜ ਸ਼ਾਮ 8 ਤੋਂ 9 ਵਜੇ ਤਕ ਤਖ਼ਤ ਸਾਹਿਬ ਵਿਖੇ ਕੀਤੀ ਗਈ। ਜਿਸ ਦੌਰਾਨ ਉਹਨਾਂ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਈ ਪਹਿਲੂਆਂ ‘ਤੇ ਰੌਸ਼ਨੀ ਪਾਉਂਦਿਆਂ ਸੰਗਤ ਨੂੰ ਅੰਮ੍ਰਿਤ ਛਕਣ ਅਤੇ ਗੁਰੂ ਵਾਲੇ ਬਣਨ ਪ੍ਰਤੀ ਪ੍ਰੇਰਿਆ। ਇਸੇ ਦੌਰਾਨ ਗੁਰੂ ਕਾ ਲੰਗਰ ਵੀ ਅਟੁੱਟ ਚਲਦਾ ਰਿਹਾ। ਬਾਬਾ ਲਾਭ ਸਿੰਘ ਕਿਲਾ ਅਨੰਦਗੜ੍ਹ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਪ੍ਰਦੀਪ ਸਿੰਘ ਬੋਰੇਵਾਲ ਅਤੇ ਗੁਰੂ ਕੇ ਬਾਗ ਵਿਖੇ ਨਿਹੰਗ ਸਿੰਘਾਂ ਵੱਲੋਂ ਲੰਗਰ ਦੀ ਸੇਵਾ ਨਿਭਾਈ ਗਈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…