ਭਾਈ ਜੈਤਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ) ਦੇ ਜਨਮ ਦਿਨ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਜੈਤਾ ਜੀ, ਫੇਜ਼-3ਏ ਤੋਂ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ। ਉਹਨਾਂ ਕਿਹਾ ਕਿ ਭਾਈ ਜੈਤਾ ਜੀ ਨਾ ਸਿਰਫ ਸਿੱਖ ਪੰਥ ਦੇ ਅਨਮੋਲ ਰਤਨ ਸਨ ਬਲਕਿ ਗੁਰੂ ਘਰ ਦੇ ਅਨਿੰਨ ਸੇਵਕ ਸਨ ਅਤੇ ਚਮਕੌਰ ਦੀ ਗੜ੍ਹੀ ਵਿਚ ਹੋਈ ਜੰਗ ਦੇ ਆਖਰੀ ਸ਼ਹੀਦ ਸੀ। ਨਗਰ ਕੀਰਤਨ ਦੀ ਆਰੰਭਤਾ ਵੇਲੇ ਹਵਾਈ ਜਹਾਜ ਤੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਅਤੇ ਇਹ ਵਿਸ਼ਾਲ ਨਗਰ ਕੀਰਤਨ ਬੱਸਾਂ, ਕਾਰਾਂ ਅਤੇ ਮੋਟਰ ਸਾਈਕਲਾਂ ਦੇ ਕਾਫਲੇ ਵਿੱਚ ਫੇਜ਼-2, ਫੇਜ਼-1 ਤੋਂ ਹੁੰਦਾ ਹੋਇਆ ਚੱਪੜ ਚਿੜੀ, ਖਰੜ, ਕੁਰਾਲੀ ਤੋਂ ਆਨੰਦਪੁਰ ਸਾਹਿਬ ਲਈ ਰਵਾਨਾ ਹੋਇਆ।
ਭਾਈ ਜੈਤਾ ਜੀ ਖੋਜ ਮਿਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੇ ਸੁਆਗਤ ਲਈ ਸੰਗਤਾਂ ਵੱਲੋਂ ਥਾਂ ਥਾਂ ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੌਰਾਨ ਖਾਲਸਾ ਸਕੂਲ ਖਰੜ, ਕੁਰਾਲੀ ਅਤੇ ਰੋਪੜ ਤੋੱ ਇਲਾਵਾ ਗੁਰਦੁਆਰਾ ਕਰਤਾਰਸਰ ਪਡਿਆਲਾ, ਗੁਰਦੁਆਰਾ ਬਾਬਾ ਦੀਪ ਸਿੰਘ ਸੌਲਖੀਆਂ, ਗੁਰਦੁਆਰਾ ਭਰਤਸਰ ਸਾਹਿਬ ਵਿਖੇ ਸੰਗਤਾਂ ਵਾਸਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਸਨ। ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਨੱਥਾ ਸਿੰਘ ਅਤੇ ਮਿਸ਼ਨ ਦੇ ਜਨਰਲ ਸਕੱਤਰ ਅਜਮੇਲ ਸਿੰਘ ਨੇ ਦੱਸਿਆ ਕਿ ਮਿਸ਼ਨ ਵੱਲੋਂ ਨਗਰ ਕੀਰਤਨ ਦੇ ਆਯੋਜਨ ਵਾਸਤੇ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਅੱਜ ਸੰਗਤਾਂ ਨੇ ਇਸ ਵਿੱਚ ਭਰਪੂਰ ਹਾਜ਼ਰੀ ਲਵਾਈ ਹੈ। ਇਸ ਮੌਕੇ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਵੀ ਹਾਜ਼ਰ ਸਨ। ਨਗਰ ਕੀਰਤਨ ਦੇ ਫੇਜ਼-2 ਪਹੁੰਚਣ ਤੇ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਵਿਖੇ ਸੰਗਤਾਂ ਵੱਲੋੱ ਲੰਗਰ ਲਗਾ ਕੇ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ।
ਇਸ ਮੌਕੇ ਜੋਗਿੰਦਰ ਸਿੰਘ ਸੌਂਧੀ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ, ਮਨਜੀਤ ਸਿੰਘ ਭੱਲਾ, ਸਾਧੂ ਸਿੰਘ ਪੰਧੇਰ, ਗੁਰਦੇਵ ਸਿੰਘ ਭਿੰਡਰ, ਕੁਲਵੰਤ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਰਾਜਨ ਜੀ, ਭਾਈ ਮਨਜੀਤ ਸਿੰਘ, ਪਰਮਜੀਤ ਸਿੰਘ ਬੌਬੀ, ਭਾਈ ਅਜੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਬੀਬੀਆਂ ਸ਼ਾਮਲ ਸਨ।

Load More Related Articles
Load More By Nabaz-e-Punjab
Load More In Cultural

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…