Share on Facebook Share on Twitter Share on Google+ Share on Pinterest Share on Linkedin ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸੋਹਾਣਾ ਤੋਂ ਫਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ 10 ਵਜੇ ਅਰਦਾਸ ਉਪਰੰਤ ਸ੍ਰੀ ਗੁਰੂ ਗਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਸ਼ੁਰੂ ਹੋਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲਿਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਂਟ ਕਰਨ ਵਾਲੀਆਂ ਧੁਨਾਂ ਵਜਾਈਆਂ। ਗਤਕਾ ਪਾਰਟੀਆਂ ਵੱਲੋਂ ਵੀ ਗਤਕੇ ਦੇ ਜੌਹਰ ਦਿਖਾਏ ਗਏ। ਸੋਹਾਣਾ ਤੋਂ ਲਾਂਡਰਾਂ ਸੜਕ ਅਤੇ ਲਾਂਡਰਾਂ ਤੋਂ ਸਰਹਿੰਦ ਤੱਕ ਰਸਤੇ ਵਿੱਚ ਇਲਾਕਾ ਵਾਸੀਆਂ ਵੱਲੋਂ ਥਾਂ ਥਾਂ ’ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਨਗਰ ਕੀਰਤਨ ਦੇ ਕਾਫ਼ਲੇ ਵਿੱਚ ਰਾਗੀ, ਢਾਡੀ, ਕੀਰਤਨੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਰਸਤੇ ਵਿੱਚ ਸੰਗਤ ਵੱਲੋਂ ਚਾਹ, ਬ੍ਰੈੱਡ ਪਕੌੜਿਆਂ, ਬਿਸਕੁਟ, ਕੜਾਹਿ ਪ੍ਰਸ਼ਾਦਿ ਦੇ ਲੰਗਰ ਵਰਤਾਏ ਗਏ। ਨਗਰ ਕੀਰਤਨ ਵਿੱਚ ਸੰਗਤ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ, ਬੱਸਾਂ ਆਦਿ ਵਿੱਚ ਸਵਾਰ ਹੋ ਕੇ ਸ਼ਹੀਦਾਂ ਨੂੰ ਸਿਜਦਾ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 31 ਦਸੰਬਰ ਨੂੰ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ਼ਾਮ 4 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ