Nabaz-e-punjab.com

ਗੁਰਦੁਆਰਾ ਸਾਹਿਬ ਸੈਕਟਰ-69 ਵਿੱਚ ਸ੍ਰੀ ਦਰਬਾਰ ਸਾਹਿਬ ਦੀ ਉਸਾਰੀ ਮੁਕੰਮਲ ਹੋਣ ’ਤੇ ਨਗਰ ਕੀਰਤਨ ਕੱਢਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਇੱਥੋਂ ਦੇ ਸੈਕਟਰ-69 ਵਿੱਚ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਆਲੀਸ਼ਾਨ ਇਮਾਰਤ ਵਿੱਚ ਦਰਬਾਰ ਸਾਹਿਬ ਦੀ ਉਸਾਰੀ ਦਾ ਕੰਮ ਸੰਪੂਰਨ ਹੋਣ ਦੀ ਖ਼ੁਸ਼ੀ ਵਿੱਚ ਗੁਰਦੁਆਰਾ ਕਮੇਟੀ ਅਤੇ ਸੈਕਟਰ ਵਾਸੀਆਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅੱਜ ਹੀ ਨਵੀਂ ਇਮਾਰਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਵੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸੈਣੀ ਅਤੇ ਜਨਰਲ ਸਕੱਤਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਸੈਕਟਰ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਸ੍ਰੀ ਦਰਬਾਰ ਸਾਹਿਬ ਦੀ ਉਸਾਰੀ ਦਾ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਆਰਜ਼ੀ ਸ਼ੈੱਡ ਵਿੱਚ ਚਲਦਾ ਸੀ। ਉਨ੍ਹਾਂ ਦੱਸਿਆ ਕਿ ਨਵੀਂ ਇਮਾਰਤ ਵਿੱਚ ਤਿੰਨ ਵੱਖ ਵੱਖ ਪ੍ਰਕਾਰ ਦੇ ਹਾਲ ਬਣਾਏ ਗਏ ਹਨ ਜਦੋਂਕਿ ਬੇਸਮੈਂਟ ਵਿੱਚ ਲੰਗਰ ਦੀ ਵਿਵਸਥਾ ਕੀਤੀ ਗਈ ਹੈ।
ਪ੍ਰਧਾਨ ਕੁਲਦੀਪ ਸਿੰਘ ਸੈਣੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਵਿੱਚ ਸੰਗਤ ਦੀ ਸੁਵਿਧਾ ਲਈ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਸਮੇਤ ਹੋਰ ਸਮਾਜ ਭਲਾਈ ਦੇ ਕੰਮ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਅਕਾਲੀ ਦਲ ਦੀ ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ, ਯੂਥ ਅਕਾਲੀ ਦਲ (ਮੁਹਾਲੀ) ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ, ਪਰਮਜੀਤ ਸਿੰਘ, ਅਜੀਤ ਸਿੰਘ, ਕਰਮ ਸਿੰਘ ਮਾਵੀ, ਹਰਜੀਤ ਸਿੰਘ ਗਿੱਲ, ਇੰਦਰਪਾਲ ਸਿੰਘ ਧਨੋਆ, ਤਰਸੇਮ ਸਿੰਘ ਸੈਣੀ, ਭੁਪਿੰਦਰ ਸਿੰਘ ਬੱਲ, ਐਚਐਸ ਗਰੇਵਾਲ, ਹਰਭਗਤ ਸਿੰਘ ਬੇਦੀ, ਅੰਮ੍ਰਿਤਪਾਲ ਸਿੰਘ, ਸ਼ਵਿੰਦਰ ਸਿੰਘ ਹੈਪੀ ਅਤੇ ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…