ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵੀਰਵਾਰ ਨੂੰ ਸਵੇਰੇ 9 ਵਜੇ ਕੀਤੇ ਜਾਣਗੇ ਅਖੰਡ ਪਾਠ ਸਾਹਿਬ ਆਰੰਭ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਦਲਿਤਾਂ ਦੇ ਮਸੀਹਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਗੁਰੂ ਰਵਿਦਾਸ ਪਿੰਡ ਕੰਬਾਲਾ ਅਤੇ ਗਰਾਮ ਪੰਚਾਇਤ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਸਰਪੰਚ ਅਮਰੀਕ ਸਿੰਘ ਦੀ ਦੇਖ-ਰੇਖ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸੀ ਅਤੇ ਪਿਛਲੇ ਵਾਹਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਬਹੁਤ ਹੀ ਸੁਚੱਜੇ ਢੰਗ ਨਾਲ ਸੁਸ਼ੋਭਿਤ ਕੀਤੇ ਹੋਏ ਸਨ। ਇਸ ਦੌਰਾਨ ਨਗਰ ਕੀਰਤਨ ਦੇ ਫੇਜ਼-11 ਵਿੱਚ ਪਹੁੰਚਣ ’ਤੇ ਇਲਾਕੇ ਦੇ ਕੌਂਸਲਰ ਜਸਬੀਰ ਸਿੰਘ ਮਾਣਕੂ ਅਤੇ ਯੂਥ ਆਗੂ ਜਸਰਾਜ ਸਿੰਘ ਸੋਨੂ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸੁਰਜਣ ਸਿੰਘ, ਗਿਆਨੀ ਸੁਰਜੀਤ ਸਿੰਘ, ਪੰਚ ਰਵਿੰਦਰ ਕੌਰ ਤੇ ਹਰਦੀਪ ਸਿੰਘ, ਹਰਜੀਤ ਸਿੰਘ ਸਾਬਕਾ ਪੰਚ, ਅਜਾਇਬ ਸਿੰਘ, ਭਰਪੂਰ ਸਿੰਘ, ਸੀਮਾ ਪੁਰੀ, ਜਯੋਤੀ, ਸਨੀ ਸਿੰਘ, ਪਾਲ ਸਿੰਘ, ਅਮਰੀਕ ਸਿੰਘ, ਸਤਿੰਦਰ ਕੌਰ, ਬਾਲਾ ਠਾਕੁਰ, ਪਿੰਕੀ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
ਸਰਪੰਚ ਅਮਰੀਕ ਸਿੰਘ ਨੇ ਦੱਸਿਆ ਕਿ ਅਰਦਾਸ ਉਪਰੰਤ ਪਿੰਡ ਕੰਬਾਲਾ ਤੋਂ ਸ਼ੁਰੂ ਹੋਏ ਇਸ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸ਼ਾਮ ਨੂੰ ਇਹ ਨਗਰ ਕੀਰਤਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟਿਵਾਣਾ ਅਤੇ ਪ੍ਰਚਾਰਕ ਰਾਜਪਾਲ ਸਿੰਘ ਅਤੇ ਹੋਰਨਾਂ ਸੇਵਾਦਾਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਲਕੇ 25 ਫਰਵਰੀ ਨੂੰ ਸਵੇਰੇ 9 ਵਜੇ ਪ੍ਰਕਾਸ਼ ਉਤਸ਼ਵ ਦੀ ਖ਼ੁਸ਼ੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ ਅਤੇ 27 ਫਰਵਰੀ ਨੂੰ ਭੋਗ ਪਾਏ ਜਾਣਗੇ। ਉਪਰੰਤ ਗੁਰਬਾਣੀ ਕੀਰਤਨ ਹੋਵੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In Campaign

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…