ਨਾਮਧਾਰੀ ਭਾਈਚਾਰੇ ਵੱਲੋਂ ਮੁਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ

ਨਿਊਜ਼ ਡੈਸਕ, ਮੁਹਾਲੀ, 16 ਦਸੰਬਰ
ਪੰਜਾਬ ਕਾਂਗਰਸ ਵੱਲੋਂ ਮੁਹਾਲੀ ਹਲਕੇ ਤੋਂ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਿੱਧੂ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਉੱਥੇ ਵੱਖ-ਵੱਖ ਜਥੇਬੰਦੀਆਂ ਵੀ ਸ੍ਰੀ ਸਿੱਧੂ ਦੇ ਹੱਕ ਵਿੱਚ ਲਾਮਬੰਦ ਹੋਣੀਆਂ ਸ਼ੁਰੂ ਹੋ ਗਈਆਂ ਹਨ। ਅੱਜ ਨਾਮਧਾਰੀ ਭਾਈਚਾਰੇ ਦੇ ਲੋਕਾਂ ਨੇ ਸ੍ਰੀ ਸਿੱਧੂ ਨਾਲ ਮੀਟਿੰਗ ਕੀਤੀ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਨਾਮਧਾਰੀ ਭਾਈਚਾਰੇ ਵੱਲੋਂ ਖੁੱਲ੍ਹ ਕੇ ਸਮਰਥਨ ਦੇਣ ਦਾ ਐਲਾਨ ਕੀਤਾ।
ਅੱਜ ਨਾਮਧਾਰੀ ਭਾਈਚਾਰੇ ਦੇ ਸੀਨੀਅਰ ਆਗੂ ਭਗਤ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਇਕੱਤਰਤਾ ਹੋਈ। ਜਿਸ ਵਿੱਚ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਵੀ ਵਿਸੇਸ਼ ਤੌਰ ’ਤੇ ਸੱਦਿਆ ਗਿਆ ਅਤੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਸਿੱਧੂ ਹਲਕੇ ਵਿੱਚ ਸਰਬ ਪ੍ਰਵਾਨਿਤ ਸ਼ਖਸੀਅਤ ਹਨ ਅਤੇ ਉਨ੍ਹਾਂ ਨੂੰ ਸਿਰਫ਼ ਕਾਂਗਰਸ ਦੇ ਵਰਕਰ ਹੀ ਨਹੀਂ ਸਗੋਂ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕ ਵੀ ਦਿਲੋਂ ਪਿਆਰ ਤੇ ਸਤਿਕਾਰ ਦਿੰਦੇ ਹਨ। ਇਹੀ ਨਹੀਂ ਸ੍ਰੀ ਸਿੱਧੂ ਵੀ ਹਲਕੇ ਵਿੱਚ ਘਰ ਪਰਿਵਾਰ ਵਾਂਗ ਵਿਚਰਦੇ ਹਨ। ਸ੍ਰੀ ਸਿੱਧੂ ਨੇ ਨਾਮਧਾਰੀ ਭਾਈਚਾਰੇ ਵੱਲੋਂ ਸਮਰਥਨ ਦੇਣ ਦਾ ਧੰਨਵਾਦ ਕੀਤਾ। ਇਸ ਮੌਕੇ ਜਤਿੰਦਰ ਆਨੰਦ (ਟਿੰਕੂ), ਗੁਰਚਰਨ ਸਿੰਘ, ਹਜ਼ਾਰਾ ਸਿੰਘ, ਮਦਨ ਸਿੰਘ, ਤੇਜਿੰਦਰ ਸਿੰਘ, ਮੋਹਰ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਗੁਰਸੇਵ ਸਿੰਘ, ਸੁਖਚੈਨ ਸਿੰਘ, ਬਲਜਿੰਦਰ ਸਿੰਘ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਾਮਧਾਰੀ ਭਾਈਚਾਰੇ ਦੇ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…