Nabaz-e-punjab.com

ਨਨਕਾਣਾ ਸਾਹਿਬ ਪੱਥਰ-ਬਾਜ਼ੀ: ਰਾਸ਼ਟਰੀ ਸਿੱਖ ਸੰਗਤ ਤੇ ਭਾਜਪਾ ਵਰਕਰਾਂ ਨੇ ਪਾਕਿਸਤਾਨ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ਉੱਪਰ ਪਿਛਲੇ ਦਿਨੀਂ ਹੋਈ ਪੱਥਰ-ਬਾਜ਼ੀ ਦੇ ਵਿਰੁੱਧ ਰਾਸ਼ਟਰੀ ਸਿੱਖ ਸੰਗਤ ਅਤੇ ਭਾਜਪਾ ਵਰਕਰਾਂ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਚਨ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਵਿੱਚ ਪਾਕਿਸਤਾਨ ਦਾ ਪੁਤਲਾ ਸਾੜਿਆ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਮਰਾਨ ਖਾਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਚਨ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੂੰ ਆਪਣੀਆਂ ਨਾਪਾਕ ਸਾਜ਼ਿਸ਼ਾਂ ਤੋਂ ਬਾਜ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟ-ਗਿਣਤੀਆਂ ਸੁਰੱਖਿਅਤ ਨਹੀਂ ਹਨ ਅਤੇ ਉੱਥੇ ਰਹਿੰਦੇ ਸਿੱਖ ਅਤੇ ਸਿੱਖਾਂ ਦੇ ਧਾਰਮਿਕ ਅਸਥਾਨ ਗੁਰਦੁਆਰਾ ਸਾਹਿਬਾਨਾਂ ਉੱਤੇ ਯੋਜਨਾਬੱਧ ਤਰੀਕੇ ਨਾਲ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਅਜਿਹੀਆਂ ਹਰਕਤਾਂ ਅਤੇ ਘਿਨੌਣੀਆਂ ਕਾਰਵਾਈਆਂ ਨੂੰ ਸਿੱਖ ਕੌਮ ਸਹਿਣ ਨਹੀਂ ਕਰੇਗੀ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਰੁਣ ਸ਼ਰਮਾ, ਓਮਾ ਕਾਂਤ ਤਿਵਾੜੀ, ਸੋਹਣ ਸਿੰਘ, ਵਿਜੈ ਪਾਠਕ ਪੰਚ ਬਲੌਂਗੀ, ਅਰੁਣ ਤੇਜਪਾਲ, ਅਨਿਲ ਕੁਮਾਰ ਗੱੁਡੂ, ਪਰਮਜੀਤ ਕੌਰ, ਮੈਡਮ ਸੱਭਿਆ, ਐਡਵੋਕੇਟ ਮਨੋਜ ਕੁਮਾਰ, ਸ਼ਵਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਬਾਜਵਾ, ਵਰਿੰਦਰ ਕੁਮਾਰ ਕੋਛੜ ਤੇ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…