Share on Facebook Share on Twitter Share on Google+ Share on Pinterest Share on Linkedin ਨਾਨਕਸ਼ਾਹੀ ਨਵੇਂ ਸਾਲ ਨੂੰ ਸਮਰਪਿਤ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਮਾਗਮ ਕਰਵਾਇਆ ਵਾਤਾਵਰਨ ਦੀ ਸੰਭਾਲ ਲਈ ਸਿੱਖ ਸੰਗਤਾਂ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ ਗੁਰਦੁਆਰਾ ਕਮੇਟੀ ਨੇ ਸੰਗਤ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਮੁਫ਼ਤ ਸਬਜ਼ੀਆਂ, ਫਲਾਂ ਅਤੇ ਫੁੱਲਾਂ ਦੇ ਪੌਦੇ ਵੰਡੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ: ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੀ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਹਰ ਸਾਲ ਵਾਂਗ ਐਤਕੀਂ ਵੀ ਨਾਨਕਸ਼ਾਹੀ ਨਵੇਂ ਸਾਲ ਦੀ ਖ਼ੁਸ਼ੀ ਵਿੱਚ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ, ਭਾਈ ਮਨਦੀਪ ਸਿੰਘ, ਭਾਈ ਕਰਨੈਲ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਤੇਜਿੰਦਰ ਸਿੰਘ ਸਮੇਤ ਹੋਰ ਰਾਗੀ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨੌਜਵਾਨਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ। ਇਸ ਮੌਕੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਜਿਸ ਵਿੱਚ ਸ਼ਰਧਾਲੂਆਂ ਦੇ ਸਾਰੇ ਟੈੱਸਟ ਮੁਫ਼ਤ ਕੀਤੇ ਗਏ। ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ। ਸਮਾਗਮ ਦੌਰਾਨ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸੰਗਤ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਮੁਫ਼ਤ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੇ ਪੌਦੇ ਵੰਡੇ ਗਏ। ਗੁਰੂ ਕਾ ਲੰਗਰ ਅਤੁੱਟ ਵਰਤਿਆਂ। ਅਖੀਰ ਵਿੱਚ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੇਵ ਸਿੰਘ, ਮਹਿੰਦਰ ਸਿੰਘ ਸੈਣੀ, ਗੁਰਵਿੰਦਰ ਸਿੰਘ ਚੱਡਾ, ਕਰਨੈਲ ਸਿੰਘ ਮਾਨ, ਬਲਵਿੰਦਰ ਸਿੰਘ, ਤਰਲੋਚਨ ਸਿੰਘ, ਆਰਐੱਸ ਆਨੰਦ, ਜਤਿੰਦਰ ਸਿੰਘ ਸਾਹਨੀ, ਹਰਮੀਤ ਸਿੰਘ, ਹਰਬੰਸ ਸਿੰਘ ਕੰਵਲ, ਜੋਗਿੰਦਰ ਸਿੰਘ ਬੈਦਵਾਨ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ