Share on Facebook Share on Twitter Share on Google+ Share on Pinterest Share on Linkedin ਨਰਿੰਦਰ ਸ਼ੇਰਗਿੱਲ ਨੂੰ ਹਲਕਾ ਇੰਚਾਰਜ ਬਣਾਏ ਜਾਣ ’ਤੇ ਆਪ ਵਾਲੰਟੀਅਰਾਂ ਵਿੱਚ ਖ਼ੁਸ਼ੀ ਦੀ ਲਹਿਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਦਸੰਬਰ: ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਤੋਂ ਵਿਧਾਨ ਸਭਾ ਦੀ ਚੋਣ ਲੜ੍ਹ ਚੁੱਕੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਹਲਕਾ ਇੰਚਾਰਜ ਬਣਾਏ ਜਾਣ ਤੇ ਮੋਹਾਲੀ, ਖਰੜ, ਕੁਰਾਲੀ ਅਤੇ ਮਾਜਰੀ ਇਲਾਕੇ ਦੇ ਆਪ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੁਆਰਾ ਸ਼ ਸ਼ੇਰਗਿੱਲ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੇ ਪਾਰਟੀ ਪ੍ਰਧਾਨ ਭਗਵੰਤ ਮਾਨ, ਸੀਨੀਅਰ ਆਗੂ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਗਿਆ ਹੈ ਕਿ ਉਕਤ ਆਗੂਆਂ ਦੀ ਦੂਰਅੰਦੇਸ਼ੀ ਸੋਚ ਨਾਲ ਸ਼ੇਰਗਿੱਲ ਦੇ ਇੰਚਾਰਜ ਬਣਾਉਣ ਤੇ ਪਾਰਟੀ ਵਿੱਚ ਨਵੀਂ ਰੂਹ ਫੂਕੀ ਜਾਵੇਗੀ ਅਤੇ ਪਾਰਟੀ ਵਰਕਰਾਂ ਵਿੱਚ ਕੰਮ ਕਰਨ ਦਾ ਉਤਸ਼ਾਹ ਵਧੇਗਾ। ਉਨ੍ਹਾਂ ਕਿਹਾ ਕਿ ਮਿਹਨਤਕਸ਼ ਇਨਸਾਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਪਾਰਟੀ ਲਈ ਜੀਅ-ਜਾਨ ਅਤੇ ਤਨਦੇਹੀ ਨਾਲ ਕੰਮ ਕਰਕੇ ਇਸ ਹਲਕੇ’ਚ ਪਾਰਟੀ ਨੂੰ ਬੁਲੰਦੀਆਂ ਤੇ ਪਹੁੰਚਾਇਆ ਹੈ। ਆਪਣੇ ਵਿਦੇਸ਼ੀ ਦੌਰੇ ’ਤੇ ਗਏ ਨਰਿੰਦਰ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨਾਲ ਫ਼ੋਨ ਤੇ ਗੱਲਬਾਤ ਦੌਰਾਨ ਪਾਰਟੀ ਦੀ ਸੂਬਾ ਪੱਧਰੀ ਹਾਈ ਕਮਾਂਡ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਸੌਂਪੀ ਗਈ ਇਸ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ ਹੈ। ਸ਼ੇਰਗਿੱਲ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੇ ਅੱਜ ਹਰੀਸ਼ ਕੌਂਸਲ, ਚੰਦਰ ਸ਼ੇਖਰ ਐਡਵੋਕੇਟ, ਬੀਬੀ ਬਲਵਿੰਦਰ ਕੌਰ ਧਨੌੜਾਂ, ਗੁਰਪ੍ਰੀਤ ਸਿੰਘ ਜਿੰਮੀ, ਬਲਜੀਤ ਸਿੰਘ ਅਕਾਲਗੜ੍ਹ, ਭਜਨ ਸਿੰਘ, ਹਰਬੰਤ ਸਿੰਘ ਨੀਟੂ, ਮਿਸਤਰੀ ਸਵਰਨ ਸਿੰਘ ਯੂ.ਕੇ, ਠਾਕੁਰ ਸਿੰਘ ਭਾਟ, ਜਰਨੈਲ ਸਿੰਘ, ਸੁਰਜੀਤ ਸਿੰਘ, ਸੁਨੀਲ ਕੁਮਾਰ, ਸਤਵਿੰਦਰ ਸਿੰਘ, ਗੁਲਜਿੰਦਰ ਸਿੰਘ, ਮਾਨ ਸਿੰਘ, ਮੇਜਰ ਸਿੰਘ ਝਿੰਗੜਾਂ, ਉਮਿੰਦਰ ਓਮਾ, ਸੁਖਦੇਵ ਸਿੰਘ, ਜਸਵੰਤ ਸਿੰਘ ਸਮੇਤ ਇਲਾਕੇ ਦੇ ਦਰਜਨਾਂ ਪਾਰਟੀ ਵਰਕਰਾਂ ਨੇ ਖੁਸ਼ੀ ਦਾ ਇਜਹਾਰ ਕੀਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ