ਮਟੌਰ ਕੁਸ਼ਤੀ ਦੰਗਲ: ਨਰਿੰਦਰ ਝੰਜੇੜੀ ਖੰਨਾ ਨੇ ਜਿੱਤੀ ਝੰਡੀ ਦੀ ਕੁਸ਼ਤੀ
ਸਾਨੂੰ ਅਨੁਸ਼ਾਸਨ ਵਿੱਚ ਬੱਝੇ ਰਹਿਣਾ ਵੀ ਸਿਖਾਉਂਦੀਆਂ ਹਨ ਖੇਡਾਂ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਤੇ ਜਨਤਾਲੈਂਡ ਪ੍ਰਮੋਟਰਜ਼ ਦੇ ਐਮਡੀ ਕੁਲਵੰਤ ਸਿੰਘ ਨੇ ਕਿਹਾ ਕਿ ਖੇਡਾਂ ਜਿੱਥੇ ਖਿਡਾਰੀਆਂ ਨੂੰ ਸਿਹਤਮੰਦ ਰੱਖਦੀਆਂ ਹਨ, ਉੱਥੇ ਖਿਡਾਰੀ ਆਪਣਾ ਅਤੇ ਆਪਣੇ ਦੇਸ਼ ਦਾ ਨਾਂ ਖੇਡਾਂ ਦੇ ਰਾਹੀਂ ਵਧੇਰੇ ਰੌਸ਼ਨ ਕਰ ਸਕਦੇ ਹਨ। ਪਿੰਡ ਮਟੌਰ ਵਿੱਚ ਸਥਿਤ ਗੁੱਗਾ ਮਾੜੀ ਵੱਲੋਂ ਆਯੋਜਿਤ ਵਿਸ਼ਾਲ ਕੁਸ਼ਤੀ ਦੰਗਲ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਵਿੱਚ ਬੱਝੇ ਰਹਿਣਾ ਵੀ ਸਿਖਾਉਂਦੀਆਂ ਹਨ।
ਕੁਸ਼ਤੀ ਦੰਗਲ ਦੀ ਸ਼ੁਰੂਆਤ ਕਰਨ ਦੌਰਾਨ ਪੁੱਜੇ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਮਟੌਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਕੁਸ਼ਤੀ ਦੰਗਲ ਦੇ ਨਾਲ ਨਾਲ ਸੱਭਿਆਚਾਰਕ ਸਰਗਰਮੀਆਂ ਦਾ ਆਯੋਜਨ ਲਗਾਤਾਰ ਹੁੰਦਾ ਆ ਰਿਹਾ ਹੈ ਅਤੇ ਉਹਨਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮਟੌਰ ਪਿੰਡ ਵਿਖੇ ਹੁੰਦੀਆਂ ਸਾਰੀਆਂ ਵੱਖ-ਵੱਖ ਖੇਤਰ ਨਾਲ ਸਬੰਧਤ ਸਰਗਰਮੀਆਂ ਵਿੱਚ ਹਿੱਸਾ ਲੈਂਦੇ ਹਨ ਅਤੇ ਲੋਕਾਂ ਦੇ ਰੂਬਰੂ ਹੁੰਦੇ ਰਹਿੰਦੇ ਹਨ। ਉਹਨਾਂ ਇਸ ਮੌਕੇ ਕੁਸ਼ਤੀ ਦੰਗਲ ਦਾ ਆਯੋਜਨ ਕਰਨ ਲਈ ਪ੍ਰਬੰਧਕ ਕਮੇਟੀ ਨੂੰ ਇੱਕੀ ਹਜ਼ਾਰ ਰੁਪਏ ਦੇਣ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਉਹ ਅਗਾਂਹ ਵੀ ਹਰ ਤਰ੍ਹਾਂ ਦਾ ਸਹਿਯੋਗ ਜਾਰੀ ਰੱਖਣਗੇ।
ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪ੍ਰਧਾਨ ਗੁਰਮੀਤ ਸਿੰਘ, ਸਰਪੰਚ ਅਮਰੀਕ ਸਿੰਘ, ਪ੍ਰਧਾਨ ਮੇਵਾ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ ਗੱਬਰ ਮੌਲੀ, ਜਸਵੰਤ ਸਿੰਘ ਪੂਨੀਆ, ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਫੂਲਰਾਜ ਸਿੰਘ, ਆਰਪੀ ਸ਼ਰਮਾ ਅਤੇ ਹਰਪਾਲ ਸਿੰਘ ਚੰਨਾ, ਰਣਵੀਰ ਸਿੰਘ, ਤਰਲੋਚਨ ਸਿੰਘ, ਜਸਪਾਲ ਮਟੌਰ, ਅਕਵਿੰਦਰ ਸਿੰਘ ਗੋਸਲ, ਕੁਲਦੀਪ ਸਿੰਘ ਧੂੰਮੀ, ਹਰਵਿੰਦਰ ਸਿੰਘ ਸੈਣੀ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ ਵੀ ਹਾਜ਼ਰ ਸਨ।