Nabaz-e-punjab.com

ਕੌਮੀ ਚਿਲਡਰਨ ਸਾਇੰਸ ਕਾਂਗਰਸ ਮੁਕਾਬਲੇ: ਸੰਤ ਈਸਰ ਸਿੰਘ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਵਿਦਿਆਰਥੀਆਂ ਨੇ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ-2019 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਹਾਲੀ ਸ਼ਹਿਰ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਜ਼ਿਲ੍ਹਾ ਪੱਧਰ ’ਤੇ ਹੋਏ ਇਸ ਮੁਕਾਬਲੇ ਵਿੱਚ 18 ਸਕੂਲਾਂ ਨੇ ਹਿੱਸਾ ਲਿਆ ਅਤੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੂਨੀਅਰ ਵਰਗ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਸ਼ੇਸ਼ ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ।
ਇਹ ਜਾਣਕਾਰੀ ਦਿੰਦਿਆਂ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨਿਹਾਰਕਾ ਅਤੇ ਵੰਸ਼ਿਕਾ ਨੇ ਫਲਾਂ ਅਤੇ ਸਬਜ਼ੀਆਂ ਦੇ ਵੇਸਟ ਤੋਂ ਬਣਨ ਵਾਲੇ ਗਾਰਬੇਜ ਇੰਜਾਇਮ ਦੇ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਇਹ ਸਕੂਲ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਹੋਰ ਵੱਖ ਵੱਖ ਖੇਤਰਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…