ਨੈਸ਼ਨਲ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ 837 ਕੇਸਾਂ ਦਾ ਨਿਪਟਾਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਦਾ ਆਯੋਜਿਤ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਕੋਰਟ ਵਿੱਚ ਤਿੰਨ ਲੋਕ ਅਦਾਲਤਾਂ ਦੇ ਬੈਂਚ ਸਥਾਪਿਤ ਕੀਤੇ ਗਏ। ਜਿਨ੍ਹਾਂ ਵੱਚ ਕ੍ਰਿਮੀਨਲ ਕੰਪਾਉਂਡਏਬਲ ਓਫੈਂਸੀਜ਼, ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਉਟਜ਼, ਲੈਬਰ ਡਿਸਪਿਉਟਜ਼, ਲੈਂਡ ਏਕਿਉਜ਼ਿਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੋਨ-ਕੰਪਾਉਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੈਟਿੰਗ ਟੂ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੇਵਿਨਿਊ ਕੇਸ, ਅਦਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਜ਼, ਇੰਜੈਕਸ਼ਨ ਸੂਟਜ਼, ਸਪੈਸਿਫਿਕ) 11 ਕੇਟੈਗਰੀਆਂ ਦੇ ਕੇਸ ਨਿਪਟਾਰੇ ਲਈ ਰੱਖੇ ਗਏ। ਲੋਕ ਅਦਾਲਤ ਦੀ ਅਗਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ ਨੇ ਕੀਤੀ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਮੋਨੀਕਾ ਲਾਂਬਾ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਜ਼ਿਲ੍ਹਾ ਅਦਾਲਤ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਸਾਰੂ ਮਹਿਤਾ ਕੌਸ਼ਿਕ, ਸ੍ਰੀਮਤੀ ਪਾਰੁਲ ਸਿਵਲ ਜੱਜ ਜੂਨੀਅਰ ਡਿਵੀਜ਼ਨ ਅਤੇ ਮਿਸ ਬਿਸਮਨ ਮਾਨ ਸਿਵਲ ਜੱਜ ਜੂਨੀਅਰ ਡਿਵੀਜ਼ਨ ਐਸ.ਏ.ਐਸ. ਨਗਰ ਦੇ 3 ਬੈਂਚ ਬਣਾਏ ਗਏ। ਸਬ ਡਿਵੀਜ਼ਨ ਖਰੜ ਵਿੱਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਖਰੜ ਸ੍ਰੀਮਤੀ ਏਕਤਾ ਉਪਲ ਦਾ ਇਕ ਬੈਂਚ ਅਤੇ ਸਬ ਡਿਵੀਜ਼ਨ ਡੇਰਾਬੱਸੀ ਵਿੱਚ ਸਿਵਲ ਜੱਜ ਜੂਨੀਅਰ ਡਿਵੀਜ਼ਨ ਡੇਰਾਬੱਸੀ ਰਾਜ ਕਰਨ ਦਾ ਇਕ ਬੈਂਚ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ’ਤੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਵਿੱਚ ਰੱਖਵਾਏ ਗਏ ਅਤੇ ਜਿਨ੍ਹਾਂ ’ਚੋਂ 837 ਕੇਸਾਂ ਦਾ ਨਿਪਟਾਰਾ ਵੀ ਕੀਤਾ ਗਿਆ ਅਤੇ 28 ਕਰੋੜ 58 ਲੱਖ 11 ਹਜ਼ਾਰ 860 ਰੁਪਏ ਦੇ ਐਵਾਰਡ ਪਾਸ ਕੀਤੇ ਗਏ।
ਸ੍ਰੀਮਤੀ ਮੋਨੀਕਾ ਲਾਂਬਾ ਨੇ ਕੌਮੀ ਲੋਕ ਅਦਾਲਤ ਚ ਰਾਜ਼ੀਨਾਮੇ ਦੇ ਅਧਾਰ ’ਤੇ ਕੇਸਾਂ ਦੇ ਨਿਪਟਾਰੇ ਕਰਵਾਉਣ ਦੇ ਫਾਇਦਿਆਂ ਬਾਰੇ ਦੱਸਿਆ ਕਿ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਇਨ੍ਹਾਂ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਰਾਜ਼ੀਨਾਮਾ ਕਰਨ ਨਾਲ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀਂ ਪੈਂਦੀ ਅਤੇ ਦੋਵਾਂ ਧਿਰਾਂ ਵਿੱਚ ਭਾਈਚਾਰਕ ਸਾਂਝ ਬਣੀ ਰਹਿੰਦੀ ਹੈ। ਇਹੀ ਨਹੀਂ ਲੋਕ ਅਦਾਲਤ ਵਿੱਚ ਸੁਣਵਾਈ ਲਈ ਰੱਖੇ ਜਾਂਦੇ ਕੇਸਾਂ ਸਬੰਧੀ ਕਿਸੇ ਇਕ ਧਿਰ ਦੀ ਜਿੱਤ ਹਾਰ ਵੀ ਨਹੀਂ ਹੁੰਦੀ। ਵੱਖ-ਵੱਖ ਬੈਂਕਾਂ ਵੱਲੋਂ ਜ਼ਿਲ੍ਹਾ ਲੀਡ ਬੈਂਕ ਦੇ ਜਨਰਲ ਮੈਨੇਜਰ ਆਰ. ਕੇ. ਸੈਣੀ ਨੇ ਕੌਮੀ ਲੋਕ ਅਦਾਲਤ ਵਿੱਚ ਬੈਂਕਾਂ ਦੇ ਕੇਸ ਲਗਵਾ ਕੇ ਉਨ੍ਹਾਂ ਦਾ ਨਿਪਟਾਰਾ ਕਰਵਾਇਆ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…