ਨੈਸ਼ਨਲ ਡਿਫੈਂਸ ਕਾਲਜ ਦੇ ਡੈਲੀਗੇਟ ਵੱਲੋਂ ਪੁੱਡਾ ਭਵਨ ਦਾ ਦੌਰਾ, ਵਿਕਾਸ ਯੋਜਨਾਵਾਂ ’ਤੇ ਕੀਤੀ ਚਰਚਾ

ਪੁੱਡਾ ਨੇ ਡੈਲੀਗੇਸ਼ਨ ਨੂੰ ਆਪਣੀ ਕਾਰਜ ਪ੍ਰਣਾਲੀ ਤੋਂ ਜਾਣੂ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਦੇ ਨੈਸ਼ਨਲ ਡਿਫੈਂਸ ਕਾਲਜ ਦੇ ਇੱਕ ਡੈਲੀਗੇਸ਼ਨ ਨੇ ਪੰਜਾਬ ਰਾਜ ਦੇ ਆਪਣੇ ਸਮਾਜਿਕ-ਰਾਜਨੀਤਿਕ ਅਧਿਐਨ ਟੂਰ ਦੇ ਹਿੱਸੇ ਵਜੋਂ ਅੱਜ ਪੁੱਡਾ ਭਵਨ ਮੁਹਾਲੀ ਦਾ ਦੌਰਾ ਕੀਤਾ। ਪੁੱਡਾ ਦੇ ਮੁੱਖ ਪ੍ਰਸ਼ਾਸਕ ਕਮ-ਡਾਇਰੈਕਟਰ ਟਾਊਨ ਐੱਡ ਕੰਟਰੀ ਪਲੈਨਿੰਗ ਸ੍ਰੀਮਤੀ ਅਪਨੀਤ ਰਿਆਤ ਨੇ ਡੈਲੀਗੇਸ਼ਨ ਦਾ ਨਿੱਘਾ ਸਵਾਗਤ ਕੀਤਾ। ਉਪਰੰਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਨਜ਼ਰੀਏ ਬਾਰੇ ਡੈਲੀਗੇਸ਼ਨ ਦੇ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ।
ਮੁੱਖ ਨਗਰ ਯੋਜਨਾਕਾਰ ਪੰਕਜ ਬਾਵਾ ਨੇ ਪੰਜਾਬ ਵਿੱਚ ਚਲਦੀ ਸ਼ਹਿਰੀ ਯੋਜਨਾਬੰਦੀ ਦੇ ਉਦੇਸ਼ ਅਤੇ ਪ੍ਰਕਿਰਿਆ ਬਾਰੇ ਦੱਸਿਆ। ਉਨ੍ਹਾਂ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਤਹਿਤ ਕੀਤੀ ਜਾ ਰਹੀ ਯੋਜਨਾਬੰਦੀ, ਰੈਗੂਲੇਟਰੀ ਅਤੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਵਿਭਾਗ ਵੱਲੋਂ ਅਧਿਸੂਚਿਤ ਕੀਤੀਆਂ ਵੱਖ-ਵੱਖ ਲੋਕ ਪੱਖੀ ਨੀਤੀਆਂ ਜਿਵੇਂ ਕਿ ਅਫੋਰਡੇਬਲ ਹਾਊਸਿੰਗ ਪਾਲਿਸੀ, ਈ.ਡਬਲਿਊ.ਐਸ ਪਾਲਿਸੀ ਆਦਿ ਸਬੰਧੀ ਵੀ ਡੈਲੀਗੇਸ਼ਨ ਦੇ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਪੰਜਾਬ ਨੇ ਥੀਮ ਆਧਾਰਤ ਪ੍ਰਾਜੈਕਟਾਂ ਜਿਵੇਂ ਕਿ ਨਿਊ ਚੰਡੀਗੜ੍ਹ ਵਿੱਚ ਮੈਡੀਸਿਟੀ ਅਤੇ ਮੁਹਾਲੀ ਵਿੱਚ ਆਈਟੀ ਸਿਟੀ ਨੂੰ ਵਿਕਸਿਤ ਕੀਤਾ ਹੈ।

ਇਸ ਮੌਕੇ ਗੱਲਬਾਤ ਦੌਰਾਨ ਡੈਲੀਗੇਸ਼ਨ ਦੇ ਮੈਂਬਰਾਂ ਨੇ ਸ਼ਹਿਰੀ ਯੋਜਨਾਬੰਦੀ ਸਬੰਧੀ ਕੁਝ ਪ੍ਰੇਖਣ ਕੀਤੇ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਵਿਸਥਾਰਪੂਰਵਕ ਦੱਸਿਆ ਗਿਆ। ਅੰਤ ਵਿੱਚ ਸ਼੍ਰੀਮਤੀ ਅਪਨੀਤ ਰਿਆਤ ਨੇ ਕੇਂਦਰੀ ਡੈਲੀਗੇਟਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀਮਤੀ ਗੀਤਿਕਾ ਸਿੰਘ ਵਧੀਕ ਮੁੱਖ ਪ੍ਰਸ਼ਾਸਕ (ਨੀਤੀ) ਪੁੱਡਾ ਅਤੇ ਅਮਰਿੰਦਰ ਸਿੰਘ ਟਿਵਾਣਾ ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…