‘ਕੌਮੀ ਡੀਵਾਰਮਿੰਗ ਦਿਵਸ’: ਸਕੂਲੀ ਬੱਚਿਆਂ ਨੂੰ ਦਿੱਤੀ ‘ਅਲਬੈਂਡਾਜ਼ੋਲ ਗੋਲੀਆਂ’ ਦੀ ਖ਼ੁਰਾਕ

ਸਿਹਤ ਵਿਭਾਗ ਨੇ ਮੁਹਾਲੀ ਵਿੱਚ ਵਿੱਢੀ ਪੇਟ ਕੀੜੇ ਖ਼ਤਮ ਕਰਨ ਲਈ ਜ਼ਿਲ੍ਹਾ ਪੱਧਰੀ ਮੁਹਿੰਮ

ਨਬਜ਼-ਏ-ਪੰਜਾਬ, ਮੁਹਾਲੀ, 5 ਫਰਵਰੀ:
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਕੌਮੀ ਡੀਵਾਰਮਿੰਗ ਦਿਵਸ’ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਵਿੱਚ ਸਿਹਤ ਟੀਮਾਂ ਭੇਜ ਕੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜੇ ਖ਼ਤਮ ਲਈ ਇਹ ਮੁਹਿੰਮ ਪੂਰੀ ਤਰ੍ਹਾਂ ਸਫਲ ਰਹੀ। ਉਂਜ ਜਿਹੜੇ ਬੱਚੇ ਅੱਜ ਕਿਸੇ ਕਾਰਨ ਗੋਲੀ ਖਾਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਲਈ 12 ਫਰਵਰੀ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਪਹਿਲਾਂ ਨੇੜਲੇ ਸਿਹਤ ਕੇਂਦਰ ਵਿੱਚ ਕਿਸੇ ਵੀ ਦਿਨ ਬੱਚਿਆਂ ਨੂੰ ਗੋਲੀ ਖਵਾਈ ਜਾ ਸਕਦੀ ਹੈ।
ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵੱਲੋਂ ਅਪਣੇ ਖੇਤਰ ਵਿੱਚ ਆਉਂਦੇ ਸਕੂਲਾਂ ਵਿੱਚ ਜਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਦੀ ਅਹਿਮੀਅਤ ਬਾਰੇ ਦੱਸਿਆ। ਸਿਹਤ ਟੀਮਾਂ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਆਂਗਨਵਾੜੀ ਕੇਂਦਰਾਂ ਵਿੱਚ ਜਾ ਕੇ ਬੱਚਿਆਂ ਨੂੰ ਇਹ ਗੋਲੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਬੱਚੇ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੁੰਦੇ ਹਨ। ਇਸ ਨਾਲ ਬੱਚਿਆਂ ਅੰਦਰ ਖ਼ੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਇਸ ਲਈ ਪੇਟ ਦੇ ਕੀੜਿਆਂ ਤੋਂ ਨਿਜਾਤ ਬਹੁਤ ਜ਼ਰੂਰੀ ਹੈ।
ਸਿਹਤ ਅਧਿਕਾਰੀ ਨੇ ਦੱਸਿਆ ਕਿ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜ਼ਰੂਰੀ ਹਨ। ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ, ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਮਾਰਨ ਦੇ ਨਾਲ-ਨਾਲ ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਵੀ ਸਾਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਨਹੁੰ ਸਾਫ਼ ਅਤੇ ਛੋਟੇ ਰੱਖਣ, ਹਮੇਸ਼ਾ ਸਾਫ਼ ਪਾਣੀ ਪੀਣ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖਣ ਅਤੇ ਅਪਣੇ ਹੱਥ ਸਾਬਣ ਨਾਲ ਧੋਣ ਲਈ ਪ੍ਰੇਰਿਆ ਗਿਆ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…