ਸਰਕਾਰੀ ਮਾਡਲ ਸਕੂਲ ਖਰੜ ਵਿੱਚ ਰਾਸ਼ਟਰੀ ਏਕਤਾ ਦਿਵਸ ਵਜੋਂ ਅਧਿਕਾਰੀਆਂ ਤੇ ਵਿਦਿਆਰਥੀਆਂ ਨੂੰ ਚੁਕਾਈ ਸਹੁੰ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 31 ਅਕਤੂਬਰ:
ਖਰੜ ਉਪ ਮੰਡਲ ਪ੍ਰਸ਼ਾਸਨ ਵੱਲੋਂ ਐਸਡੀਐਮ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਸੁਚੱਜੀ ਅਗਵਾਈ ਹੇਠ ਅੱਜ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸਰਦਾਰ ਵੱਲਭਭਾਈ ਪਟੇਲ ਦਾ ਜਨਮ ਦਿਵਸ ਜੋ ਕਿ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ। ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਾਨੂੰ ਹਮੇਸ਼ਾ ਤਤਪਰ ਰਹਿਣ ਦੀ ਲੋੜ ਹੈ ਅਤੇ ਸਾਨੂੰ ਦੇਸ਼ ਦੇ ਨਵਨਿਰਮਾਣ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਉਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਅਧਿਕਾਰੀਆਂ, ਸਕੂਲ ਦੇ ਸਟਾਫ, ਵਿਦਿਆਰਥੀਆਂ ਨੂੰ ਸਹੁੰ ਚੁਕਾਈ। ਇਸ ਮੌਕੇ ਨਾਇਬ ਤਹਿਸੀਲਦਾਰ ਖਰੜ ਹਰਿੰਦਰਜੀਤ ਸਿੰਘ, ਪਿੰ੍ਰਸੀਪਲ ਭੁਪਿੰਦਰ ਸਿੰਘ, ਪਿਆਰਾ ਸਿੰਘ, ਸੰਜੀਵ ਕੁਮਾਰ, ਗੁਰਦੇਵ ਸਿੰਘ, ਪਰਵੀਨ ਕੁਮਾਰੀ, ਅਨੀਤਾ ਮਹਿਤਾ ਸਮੇਤ ਸਕੂਲ ਦੇ ਸਟਾਫ ਮੈਂਬਰ ਡੀ.ਪੀ.ਈ. ਪਰਦੀਕ ਕੁਮਾਰ, ਨਵਦੀਪ ਚੌਧਰੀ, ਮਨਜੀਤ ਥਾਪਾ,ਕਮਲਜੀਤ ਕੌਰ, ਲਲਿਤਾ ਰਾਣੀ ਸਮੇਤ ਹੋਰ ਸਕੂਲ ਦੇ ਸਟਾਫ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…