ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਕੌਮੀ ਇਨਸਾਫ਼ ਮੋਰਚਾ ਦੀ ਹਮਾਇਤ

ਜੈਕਾਰੇ ਛੱਡਦੇ ਹੋਏ ਹਜ਼ਾਰਾਂ ਜੁਝਾਰੂ ਕਿਸਾਨਾਂ ਦੇ ਕਾਫ਼ਲੇ ਨੇ ਕੀਤੀ ਪੱਕੇ ਮੋਰਚੇ ਵਿੱਚ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਦਾ ਕਾਫ਼ਲਾ ਸਿੱਖ ਕੈਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ਵਿਦਿਆਰਥੀਆਂ, ਘੱਟ ਗਿਣਤੀਆਂ, ਦਲਿਤਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਇਆ। ਸਵੇਰੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਕਿਸਾਨ ਇਕੱਠੇ ਹੋਣੇ ਸ਼ੁਰੂ ਹੋਏ। ਉਪਰੰਤ ਵੱਡੇ ਕਾਫ਼ਲੇ ਦੇ ਰੂਪ ਵਿੱਚ ਪੱਕੇ ਮੋਰਚੇ ਵਿੱਚ ਪਹੁੰਚੇ ਅਤੇ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਮਨਜੀਤ ਸੂਬਾ ਪ੍ਰਧਾਨ ਧਨੇਰ, ਹਰਨੇਕ ਸਿੰਘ ਮਹਿਮਾ, ਹਰੀਸ਼ ਨੱਢਾ, ਅੰਗਰੇਜ਼ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕੇਂਦਰੀ ਅਤੇ ਰਾਜ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇੱਕ ਪਾਸੇ ਬਲਾਤਕਾਰੀ ਅਤੇ ਕਾਤਲਾਂ ਨੂੰ ਛੱਡਿਆ ਜਾ ਰਿਹਾ ਹੈ। ਦੂਜੇ ਪਾਸੇ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ਵਿਦਿਆਰਥੀਆਂ, ਧਾਰਮਿਕ ਘੱਟ ਗਿਣਤੀਆਂ, ਦਲਿਤਾਂ ਨੂੰ ਸਾਲਾਂ-ਬੱਧੀ ਸਮੇਂ ਤੋਂ ਜੇਲ੍ਹਾਂ ਵਿੱਚ ਡੱਕ ਕੇ ਰੱਖਿਆ ਹੋਇਆ ਹੈ। ਇਹ ਮਨੁੱਖ ਦੇ ਮੁੱਢਲੇ ਬੁਨਿਆਦੀ ਹੱਕਾਂ ਉੱਤੇ ਹਮਲਾ ਹੈ।
ਆਗੂਆਂ ਕਿਹਾ ਕਿ ਕਿਸਾਨੀ ਮੰਗਾਂ ਲਈ ਸੰਘਰਸ਼ ਕਰਨ ਦੇ ਨਾਲ-ਨਾਲ ਮਨੁੱਖ ਦੇ ਜੀਵਨ ਜਿਊਣ ਦੇ ਮੁੱਢਲੇ ਅਧਿਕਾਰਾਂ ਉੱਤੇ ਹੋ ਰਹੇ ਹਮਲਿਆਂ ਖ਼ਿਲਾਫ਼ ਵੀ ਆਪਣਾ ਫਰਜ਼ ਸਮਝਦੇ ਹੋਏ ਕੌਮੀ ਇਨਸਾਫ਼ ਮੋਰਚੇ ਨੂੰ ਸਮਰਥਨ ਦੇਣ ਲਈ ਪਹੁੰਚੇ ਹਨ। ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ ਜੇਠੂਕੇ, ਸਾਹਿਬ ਸਿੰਘ ਬਡਬਰ, ਜਗਰਾਜ ਸਿੰਘ ਹਰਦਾਸਪੁਰਾ, ਜਗਜੀਤ ਸਿੰਘ ਕਰਾਲਾ, ਬੂਟਾ ਖਾਂ, ਜਗਤਾਰ ਸਿੰਘ ਦੇਹੜਕਾ, ਸੁਖਚੈਨ ਸਿੰਘ ਰਾਮਾ, ਦਰਸ਼ਨ ਸਿੰਘ ਕੜਮਾ, ਮਹਿੰਦਰ ਸਿੰਘ ਦਿਆਲਪੁਰਾ, ਪਰਮਿੰਦਰ ਸਿੰਘ ਮੁਕਤਸਰ, ਤਾਰਾ ਚੰਦ ਬਰੇਟਾ, ਸੁਖਦੇਵ ਸਿੰਘ ਬਲਦ ਕਲਾਂ, ਕਰਮਜੀਤ ਸਿੰਘ ਛੰਨਾਂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…