Nabaz-e-punjab.com

ਸੀਜੀਸੀ ਲਾਂਡਰਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪੜ੍ਹਾਈ ਸਬੰਧੀ ਕੌਮੀ ਪੱਧਰੀ ਕਾਨਫ਼ਰੰਸ ਕਰਵਾਈ

ਭਾਰਤ ਵਿੱਚ 25 ਲੱਖ ਵਿਸ਼ੇਸ਼ ਲੋੜਾਂ ਵਾਲੇ ਬੱਚੇ\ਵਿਅਕਤੀ ਮੁੱਢਲੀ ਸਿੱਖਿਆ ਤੋਂ ਸੱਖਣੇ: ਡਾ. ਸੈਣੀ

ਅਯੋਗ ਲੋਕਾਂ ਇੱਕ ਖਾਸ ਫਰੈਂਡਲੀ ਮਾਹੌਲ ਜਾਂ ਢਾਂਚਾ ਬਣਾਉਣ ਵਿੱਚ ਚੰਡੀਗੜ੍ਹ ਹੋਵੇਗਾ ਛੇਵੇਂ ਸਥਾਨ ’ਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਸੰਸਾਰ ਦੀ ਜਨ ਸੰਖਿਆ ਵਿੱਚ 15 ਫੀਸਦੀ ਲੋਕ ਅਯੋਗ ਹਨ, ਜਿਨ੍ਹਾਂ ’ਚੋਂ 67 ਲੱਖ ਭਾਰਤੀ ਹਨ ਅਤੇ ਇਨ੍ਹਾਂ ’ਚੋਂ ਕਰੀਬ 25 ਲੱਖ ਵਿਸ਼ੇਸ਼ ਲੋੜਾਂ ਵਾਲੇ ਬੱਚੇ ਮੁੱਢਲੀ ਪੜ੍ਹਾਈ ਤੋਂ ਸੱਖਣੇ ਹਨ। ਇਸ ਦਾ ਕਾਰਨ ਇਹ ਹੈ ਕਿ ਸਾਡੀਆਂ ਸਿਆਸੀ ਪਾਰਟੀਆਂ ਨੇ ਇਨ੍ਹਾਂ ਅਯੋਗ ਲੋਕਾਂ ਦੀਆਂ ਸਮੱਸਿਆਵਾਂ ਨੂੰ, ਖਾਸ ਕਰ ਕੇ ਪੜ੍ਹਾਈ ਪੱਖੋਂ ਨਜ਼ਰਅੰਦਾਜ਼ ਕੀਤਾ ਹੈ। ਇਹ ਗੱਲ ਡਿਸੇਬਿਲਟੀ ਐਕਟੀਵਿਸਟ (ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ) ਡਾ. ਜੇਐਸ ਸੈਣੀ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪੜ੍ਹਾਈ ਸਬੰਧੀ ਕਰਵਾਈ ਕੌਮੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਯੋਜਨਾਬੱਧ ਤਰੀਕੇ ਨਾਲ ਵਿਕਸਿਤ ਚੰਡੀਗੜ੍ਹ ’ਤੇ ਰੋਸ਼ਨੀ ਪਾਉਂਦਿਆਂ ਮਿਲੇ ਅੰਕੜਿਆਂ ਦੇ ਹਵਾਲੇ ਨਾਲ ਕਿਹਾ ਕਿ ਯੂਟੀ ਵਿੱਚ 14796 ਲੋਕ ਵਿਸ਼ੇਸ਼ ਲੋੜਾਂ ਵਾਲੇ ਹਨ। ਡਿਸੇਬਿਲਟੀ ਐਕਟ 1995 ਤਹਿਤ ਅਜਿਹੇ ਲੋਕਾਂ ਦੀ ਸਹਾਇਤਾ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਚੰਡੀਗੜ੍ਹ (ਜੀਐਮਸੀਐਚ) ਦੇ ਡਾਇਰੈਕਟਰ ਪ੍ਰਿੰਸੀਪਲ ਪ੍ਰੋ. ਬੀਐਸ ਚਵਨ ਨੇ ਕਿਹਾ ਕਿ ਚੰਡੀਗੜ੍ਹ ਵਿਸ਼ੇਸ਼ ਲੋੜਾਂ ਵਾਲਿਆਂ ਲਈ ਫਰੈਂਡਲੀ ਢਾਂਚਾ, ਮਾਹੌਲ ਤਿਆਰ ਕਰਨ ਵਾਲਾ ਭਾਰਤ ਦਾ ਛੇਵਾ ਸ਼ਹਿਰ ਹੋਵੇਗਾ। ਡਿਸੇਬਿਲਟੀ ਐਕਟ 2016 ਤਹਿਤ ਵੱਖ ਵੱਖ 21 ਸ਼੍ਰੇਣੀਆਂ ਦੇ ਵਿਸ਼ੇਸ਼ ਲੋੜਾਂ ਵਾਲਿਆਂ ਦੇ ਹੱਕਾਂ ਲਈ ਪਾਠਕ੍ਰਮ ਅਨੁਕੂਲਤਾ, ਰੁਜ਼ਗਾਰ ਯੋਗਤਾ ਅਤੇ ਸਿੱਖਿਆਤਮਕ ਅਭਿਆਸਾਂ ਵਰਗੇ ਤੱਤਾਂ ’ਤੇ ਜ਼ੋਰ ਦਿੱਤਾ ਗਿਆ ਹੈ। ਇਨ੍ਹਾਂ ਸ਼੍ਰੇਣੀਆਂ ’ਚੋਂ ਸਿਹਤ ਸਬੰਧੀ ਬਿਮਾਰੀਆਂ, ਐਸਿਡ ਅਟੈਕ ਪੀੜਤ ਆਦਿ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ, ਕੁਰੂਕਸ਼ੇਤਰ ਯੂਨੀਵਰਸਿਟੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਐਨਸੀਈਆਰਟੀ ਅਤੇ ਪੰਜਾਬ ਤੇ ਹਰਿਆਣਾ ਹਾਈ ਆਦਿ ਅਦਾਰਿਆਂ ਵਿੱਚ ਇਨ੍ਹਾਂ ਸਾਰੇ ਵਿਸ਼ੇਸ਼ ਲੋੜਾਂ ਵਾਲਿਆਂ ਲਈ ਮੁਫ਼ਤ ਪੜ੍ਹਾਈ ਦੇ ਨਾਲ ਨਾਲ ਸਰਕਾਰੀ ਨੌਕਰੀਆਂ ਲਈ 4 ਫੀਸਦੀ ਰਾਖਵਾਂਕਰਨ ਦੀ ਵਿਵਸਥਾ ਕੀਤੀ ਗਈ ਹੈ।
ਇਸ ਮੌਕੇ ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕਿ ਸਾਨੂੰ ਰਸਮੀ ਸਿੱਖਿਆ ਦੇ ਨਾਲ ਨਾਲ ਧੰਨਵਾਦ ਦੀ ਭਾਵਨਾ ਪੈਦਾ ਕਰਦਿਆਂ ਸਮਾਜਿਕ ਤੌਰ ’ਤੇ ਸੰਵੇਦਨਸ਼ੀਲ ਨਾਗਰਿਕ ਬਣਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗਿਆਨ ਅਤੇ ਦ੍ਰਿਸ਼ਟੀ ਦਾ ਇੱਕ ਮੇਲ ਹੋਣਾ ਚਾਹੀਦਾ ਹੈ ਤਾਂ ਜੋ ਅਸੀਂ ਦੂਜਿਆਂ ’ਤੇ ਹਮਦਰਦੀ ਪ੍ਰਗਟ ਕਰਨ ਦੀ ਥਾਂ ਉਨ੍ਹਾਂ ਦੀ ਮਦਦ ਕਰਨ ਦੇ ਕਾਬਲ ਬਣ ਸਕੀਏ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਇਕੱਲੇ ਰੱਖਣ ਦੀ ਨਹੀਂ ਸਗੋਂ ਆਪਣੇ ਵਿੱਚ ਸ਼ਾਮਲ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਨੂੰ ਵੱਖ-ਵੱਖ ਕਰਨ ਦੀ ਥਾਂ ਇੱਕਜੁੱਟ ਕਰਨ ਦੀ ਲੋੜ ਹੈ। ਇੱਥੇ ਹੀ ਬੱਸ ਨਹੀਂ ਅਯੋਗ ਲੋਕਾਂ ਨੂੰ ਹਮਦਰਦੀ ਦੀ ਨਹੀਂ ਸਗੋਂ ਮਦਦ ਦੀ ਲੋੜ ਹੈ। ਉਨ੍ਹਾਂ ਨੂੰ ਸੁਰੱਖਿਆ ਦੀ ਜ਼ਰੂਰਤ ਨਹੀਂ ਆਜ਼ਾਦੀ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲਿਆਂ ਨੂੰ ਤੁਹਾਡੇ ਦਾਨ ਦੀ ਥਾਂ ਮੌਕਿਆਂ ਦੀ ਲੋੜ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…