ਨੈਸ਼ਨਲ ਲੋਕ ਅਦਾਲਤ ਵਿੱਚ 33 ਕਰੋੜ 50 ਲੱਖ 14 ਹਜ਼ਾਰ 456 ਰੁਪਏ ਦੇ ਐਵਾਰਡ ਪਾਸ ਕੀਤੇ: ਸੈਸ਼ਨ ਜੱਜ ਅਰਚਨਾ ਪੁਰੀ

ਕੌਮੀ ਲੋਕ ਅਦਾਲਤ ਵਿੱਚ 1545 ਕੇਸਾਂ ਦਾ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਨਿਪਟਾਰਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ:
ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਟੀ.ਪੀ.ਐਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ ਵਿੱਚ ਵੱਖ-ਵੱਖ ਕੈਟਾਗਰੀਆਂ ਦੇ 1545 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਅਤੇ 33 ਕਰੋੜ 50 ਲੱਖ 14 ਹਜ਼ਾਰ 456 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿਚ ਲੋਕਾਂ ਨੇ ਆਪਣੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ ਦਿਲਚਸਪੀ ਦਿਖਾਈ।
ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿਚ ਕਿ ਗੰਭੀਰ ਕਿਸਮ ਦੇ ਕੌਮੀ ਲੋਕ ਅਦਾਲਤ ਵਿੱਚ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰੇਕ ਤਰ੍ਹਾਂ ਦੇ ਕੇਸ ਜਿਵੇਂ ਕਿ ਐਨ.ਆਈ. ਐਕਟ ਧਾਰਾ 138 ਅਧੀਨ, ਬੈਂਕ ਰਿਕਵਰੀ ਸਬੰਧੀ, ਲੇਬਰ ਝਗੜਿਆਂ ਸਬੰਧੀ, ਬਿਜਲੀ ਤੇ ਪਾਣੀ ਦੇ ਬਿਲਾਂ ਦੇ ਕੇਸ, ਵਿਵਾਹਿਕ ਝਗੜਿਆਂ, ਪਰਿਵਾਰਕ ਝਗੜਿਆਂ, ਸਮਝੌਤਾ ਹੋਣ ਯੋਗ ਫੌਜਦਾਰੀ ਕੇਸਾਂ, ਮੋਟਰ ਦੁਰਘਟਨਾਂ ਕੇਸ ਸਮੇਤ ਦੁਰਘਟਨਾਂ ਜਾਣਕਾਰੀ ਦੇ ਕੇਸ, ਜਮੀਨ ਅਧਿਗ੍ਰਹਿਣ ਦੇ ਕੇਸ, ਸਰਵਿਸ ਮੈਟਰ ਸਮੇਤ ਪੇਅ ਅਲਾਊਂਸ ਤੇ ਰਿਟਾਇਰਮੈਂਟ ਲਾਭ ਦੇ ਕੇਸ, ਰੈਵੀਨਿਊ ਕੇਸ (ਸਿਰਫ ਜ਼ਿਲ੍ਹਾ ਕੋਰਟ ਤੇ ਮਾਣਯੋਗ ਹਾਈਕੋਰਟ) ਤੋਂ ਇਲਾਵਾ ਕਿਰਾਏ ਸਬੰਧੀ ਕੇਸਾਂ ਦੀ ਸੁਣਵਾਈ ਕਰਕੇ ਫੈਸਲੇ ਸੁਣਾਏ ਗਏ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਦਾਲਤਾਂ ਵਿੱਚ 16 ਬੈਂਚ ਬਣਾਏ ਗਏ ਜਿਸ ਵਿੱਚ ਸ੍ਰੀਮਤੀ ਅੰਸ਼ੂੁਲ ਬੇਰੀ ਵਧੀਕ ਜ਼ਿਲ੍ਹਾ ਤੇ ਸੈਸਨ ਜੱਜ, ਸ੍ਰੀਮਤੀ ਮੋਨੀਕਾ ਗੋਯਲ, ਸ੍ਰੀਮਤੀ ਗੀਰੀਸ, ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਜੱਜ ਜੂਨੀਅਰ ਡਵੀਜਨ ਸ੍ਰੀਮਤੀ ਪਰੂਲ, ਮਿਸ ਹਰਜਿੰਦਰ ਕੌਰ, ਮਿਸ ਜੋਸੀਕਾ ਸੁਦ, ਕੁਮਾਰੀ ਰਮਨਦੀਪ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀ ਪੀ.ਐਸ ਵਿਰਕ, ਸਥਾਈ ਲੋਕ ਅਦਾਲਤ, ਇੱਕ ਬੈਚ ਸ੍ਰੀਮਤੀ ਗੁਰਮੀਤ ਕੌਰ ਪ੍ਰੋਜਾਇਡਿੰਗ ਅਫ਼ਸਰ ਇੰਡਸਟਰੀਅਲ ਟ੍ਰਿਬਿਊਨਲ ਦਾ ਬਣਾਇਆ ਗਿਆ।
ਸਬ ਡਿਵੀਜਨ ਖਰੜ ਵਿੱਚ ਅਡੀਸਨ ਸਿਵਲ ਜੱਜ ਸੀਨੀਅਰ ਡਿਵੀਜਨ, ਕੁਮਾਰੀ ਏਕਤਾ ਉਪਲ, ਸਿਵਲ ਜੱਜ ਜੂਨੀਅਰ ਡਿਵੀਜਨ ਕੁਮਾਰੀ ਦਲਜੀਤ ਕੌਰ, ਸ੍ਰੀਮਤੀ ਆਸ਼ੀਮਾ ਸ਼ਰਮਾ ਦੇ ਬੈਂਚ ਬਣਾਏ ਗਏ। ਡੇਰਾਬੱਸੀ ਵਿੱਚ ਸਿਵਲ ਜੱਜ ਜੂਨੀਅਰ ਡਵੀਜਨ ਕੁਮਾਰੀ ਸੋਨਾਲੀ ਸਿੰਘ, ਸ੍ਰੀ ਰਾਜ ਕਰਨ ਦੇ ਬੈਂਚ ਸਥਾਪਿਤ ਕੀਤੇ ਗਏ। ਇਸ ਮੌਕੇ ਸਕੱਤਰ ਜਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਮੋਨੀਕਾ ਲਾਂਬਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿਚ ਦਾ ਰਾਜੀਨਾਮੇ ਦੇ ਅਧਾਰ ਤੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੌਮੀ ਲੋਕ ਅਦਾਲਤ ਲੱਗਣ ਤੋਂ ਪਹਿਲਾਂ ਲੋਕ ਅਦਾਲਤ ਦੇ ਫੈਸਲਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਿਸ ਕਾਰਣ ਲੋਕਾਂ ਨੇ ਆਪਣੇ ਕੇਸਾਂ ਦੇ ਨਿਪਟਾਰਿਆਂ ਲਈ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲਿਆ। ਉਨ੍ਹਾਂ ਦੱਸਿਆ ਕਿ ਕੇਸਾਂ ਦੇ ਫੈਸਲਿਆ ਉਪਰੰਤ ਦੋਵਾਂ ਪਾਰਟੀਆਂ ਨੂੰ ਕੇਸਾਂ ਵਿਚ ਲਗੀ ਹੋਈ ਕੋਰਟ ਫੀਸ ਵੀ ਵਾਪਿਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ, ਅਤੇ ਰਾਜੀਨਾਮੇ ਕਰਨ ਕਾਰਨ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀ ਪੈਂਦੀ ਅਤੇ ਦੋਵੇਂ ਪਾਰਟੀਆਂ ਖੁਸ਼ੀ-ਖੁਸ਼ੀ ਘਰ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਸ੍ਰੀ ਆਰ.ਕੇ. ਸੈਣੀ ਨੇ ਆਪਣਾ ਪੁਰਨ ਸਹਿਯੋਗ ਦੇ ਕੇ ਕੌਂਮੀ ਲੋਕ ਅਦਾਲਤ ਵਿੱਚ ਬੈਂਕਾਂ ਦੇ ਕੇਸਾ ਦਾ ਨਿਪਟਾਰਾ ਕਰਵਾਇਆ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…