ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲੇ: ਪਾਈਪ ਬੈਂਡ ’ਚ ਮਹਾਰਾਜਾ ਅਗਰਸੈਨ ਪਬਲਿਕ ਸਕੂਲ ਨਵੀਂ ਦਿੱਲੀ ਜੇਤੂ

ਬਰਾਸ ਬੈਂਡ ਵਿੱਚ ਡੀਏਵੀ ਪਬਲਿਕ ਸਕੂਲ ਹਮੀਰਪੁਰ ਦੀ ਟੀਮ ਬਣੀ ਚੈਂਪੀਅਨ

ਨਬਜ਼-ਏ-ਪੰਜਾਬ, ਮੁਹਾਲੀ, 12 ਦਸੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਤੇ ਸਾਖਰਤਾ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦਾ ਅੱਜ ਇੱਥੋਂ ਦੇ ਇਨਫੈਂਟ ਜੀਸਸ ਕਾਨਵੈਂਟ ਸਕੂਲ ਸੈਕਟਰ-65 (ਫੇਜ਼-11) ਵਿੱਚ ਰੰਗਾਰੰਗ ਆਗਾਜ਼ ਹੋਇਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀਜੀਐਸਈ ਵਿਨੈ ਬੁਬਲਾਨੀ ਦੀ ਦੇਖਰੇਖ ਹੇਠ ਸ਼ੁਰੂ ਹੋਏ ਬੈਂਡ ਮੁਕਾਬਲਿਆਂ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਪੇਸ਼ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਨਾਲ ਹੋਈ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਸੰਜੀਵ ਸ਼ਰਮਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਅਤੇ ਟੀਮਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਵੱਖੋ-ਵੱਖ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।
ਐਸਸੀਈਆਰਟੀ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਸ਼ਰੂਤੀ ਸ਼ੁਕਲਾ ਨੇ ਦੱਸਿਆ ਕਿ ਇਨ੍ਹਾਂ ਬੈਂਡ ਮੁਕਾਬਲਿਆਂ ਵਿੱਚ ਉੱਤਰੀ ਜ਼ੋਨ ਦੇ 10 ਸੂਬਿਆਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼ਾਂ ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਲਦਾਖ਼, ਦਿੱਲੀ ਦੀਆਂ ਪਾਈਪ ਬੈਂਡ ਤੇ ਬਰਾਸ ਬੈਂਡ ਟੀਮਾਂ ਭਾਗ ਲੈ ਰਹੀਆਂ ਹਨ। ਪਹਿਲੇ ਦਿਨ ਲੜਕਿਆਂ ਦੇ ਮੁਕਾਬਲੇ ਮੁਕੰਮਲ ਹੋਏ, ਜਿਨ੍ਹਾਂ ’ਚੋਂ ਪਾਈਪ ਬੈਂਡ ਮੁਕਾਬਲੇ ਵਿੱਚ ਮਹਾਰਾਜਾ ਅਗਰਸੈਨ ਪਬਲਿਕ ਸਕੂਲ ਨਵੀਂ ਦਿੱਲੀ ਦੀ ਟੀਮ ਜੇਤੂ ਰਹੀ ਜਦੋਂਕਿ ਬਰਾਸ ਬੈਂਡ ਮੁਕਾਬਲੇ ਵਿੱਚ ਡੀਏਵੀ ਪਬਲਿਕ ਸਕੂਲ ਹਮੀਰਪੁਰ ਦੀ ਟੀਮ ਚੈਂਪੀਅਨ ਬਣੀ। ਦੇਰ ਸ਼ਾਮ ਇਨਾਮ ਵੰਡ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਅਤੇ ਹੋਰਨਾਂ ਅਧਿਕਾਰੀਆਂ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਲੜਕਿਆਂ ਦੇ ਪਾਈਪ ਤੇ ਬਰਾਸ ਬੈਂਡ ਦੇ ਮੁਕਾਬਲੇ ਕਰਵਾਏ ਗਏ, ਜਦਕਿ 14 ਦਸੰਬਰ ਨੂੰ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਮੰਚ ਸੰਚਾਲਕ ਲੈਕਚਰਾਰ ਰੁਪਿੰਦਰ ਕੌਰ ਗਰੇਵਾਲ ਨੇ ਕੀਤਾ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਗਰੇਜ਼ ਸਿੰਘ, ਜ਼ਿਲ੍ਹਾ ਖੇਡ ਕੋਆਰਡੀਨੇਟਰ ਇੰਦੂ ਬਾਲਾ ਸਮੇਤ ਨੋਡਲ ਅਫ਼ਸਰ ਗੁਰਵੀਰ ਕੌਰ, ਸਿੱਖਿਆ ਵਿਭਾਗ ਦੇ ਅਧਿਕਾਰੀ, ਟੀਮਾਂ ਨਾਲ ਆਏ ਇੰਚਾਰਜ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…