Nabaz-e-punjab.com

ਐਸਟੀਐਫ਼ ਵੱਲੋਂ ਨੈਸ਼ਨਲ ਖਿਡਾਰੀ ਤੇ ਸਾਥੀ 70 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਮੁਲਜ਼ਮਾਂ ਨੂੰ 70 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪਿੰ੍ਰਸ ਭੱਲਾ ਵਾਸੀ ਪਿੰਡ ਹਰਿਆਣਾ ਅਤੇ ਪੁਨੀਤ ਸੂਦ ਵਾਸੀ (ਹੁਸ਼ਿਆਰਪੁਰ) ਵਜੋਂ ਹੋਈ ਹੈ। ਪ੍ਰਿੰਸ ਭੱਲਾ ਸੂਬਾ ਪੱਧਰ ਦਾ ਖਿਡਾਰੀ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਐਸਟੀਐਫ਼ ਥਾਣੇ ਵਿੱਚ ਐਨਡੀਪੀਸੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਲਾਂਡਰਾਂ ਸੜਕ ਤੋਂ ਖਰੜ ਵੱਲ ਕਾਰ ਵਿੱਚ ਸਵਾਰ ਹੋ ਕੇ ਕਿਸੇ ਗਾਹਕ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਹਨ। ਸੂਚਨਾ ਮਿਲਣ ’ਤੇ ਏਐਸਆਈ ਅਵਤਾਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਲਾਂਡਰਾਂ ਨਜ਼ਦੀਕ ਸੈਕਟਰ-115 ਨੇੜਿਓਂ ਪਿੰ੍ਰਸ ਭੱਲਾ ਅਤੇ ਪੁਨੀਤ ਸੂਦ ਨੂੰ 70 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਪਿੰ੍ਰਸ ਭੱਲਾ ਸਟੇਟ ਪੱਧਰ ਦਾ ਵੇਟ ਲਿਫ਼ਟਰ ਰਿਹਾ ਹੈ। ਉਹ ਪਹਿਲਾਂ ਪਿੰ੍ਰਟਿੰਗ ਪ੍ਰੈਸ ਦਾ ਕਾਰੋਬਾਰ ਕਰਦਾ ਸੀ ਅਤੇ ਉਸ ਦਾ ਆਪਣਾ ਜਿੰਮ ਵੀ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਪੁਨੀਤ ਸੂਦ ਨਾਲ ਹੋ ਗਈ। ਜਿਸ ਨੇ ਉਸ ਨੂੰ ਹੈਰੋਇਨ ਪੀਣ ਲਗਾ ਦਿੱਤਾ। ਏਆਈਜੀ ਨੇ ਦੱਸਿਆ ਕਿ ਪ੍ਰਿੰਸ ਭੱਲਾ ਖ਼ਿਲਾਫ਼ 2008 ਵਿੱਚ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਉਹ ਸਾਲ 2017 ਵਿੱਚ ਬਰੀ ਹੋ ਗਿਆ। ਪੁਨੀਤ ਸੂਦ ਦੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਸ ਖ਼ਿਲਾਫ਼ ਵੀ ਨਸ਼ਾ ਤਸਕਰੀ ਦੇ ਚਾਰ ਕੇਸ ਦਰਜ ਹਨ। ਜੋ ਇਸ ਵੇਲੇ ਵੱਖ ਵੱਖ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …