Nabaz-e-punjab.com

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ‘ਚ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਖਰਾਬ ਮੌਸਮ ਦੇ ਬਾਵਜੂਦ 17ਵੇਂ ਦਿਨ ਵੀ ਜਾਰੀ

ਕੈਪਟਨ ਅਮਰਿੰਦਰ ਸਿੰਘ ਦਾ ਅਨੁਸੂਚਿਤ ਜਾਤਾਂ ਦੇ ਵਿਰੋਧੀ ਚੇਹਰਾ ਬੇਨਕਾਬ ਹੋਇਆ: ਕੈਂਥ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਜਨਵਰੀ :
ਕੈਪਟਨ ਹਕੂਮਤ ਦੇ ਖਿਲਾਫ਼ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਨਾਲ ਗਰੀਬ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਲ ਖਰਾਬ ਮੌਸਮ ਹੁਣ ਕਾਰਨ ਵੀ 17ਵੇਂ ਦਿਨ ਵੀ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਜਾਰੀ ਰਿਹਾ। ਸ੍ਰ ਕੈਂਥ ਨੇ ਦੱਸਿਆ ਕਿ ਪਿੰਡ ਅਤਾਲਾਂ ਅਤੇ ਸ਼ੇਰਗੜ੍ਹ ਦੇ ਸ਼ਰਨਾਰਥੀ ਪੀੜਤ ਪਰਿਵਾਰਾਂ ਨਾਲ ਅੱਤਿਆਚਾਰ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਅਨਿਆਂ ਹੋ ਰਿਹਾ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਮਜਲੂਮ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਸ੍ਰ ਕੈਂਥ ਨੇ ਦੱਸਿਆ ਕਿ ਧਰਨਾਕਾਰੀਆਂ ਨੂੰ ਇਨਸਾਫ਼ ਦਿਵਾਉਣ ਲਈ ਸ਼ਾਤੀਪੂਰਣ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਕਰਕੇ ਅਸੀਂ ਕੈਪਟਨ ਸਰਕਾਰ ਦਾ ਅਨੁਸੂਚਿਤ ਜਾਤੀ ਵਿਰੋਧੀ ਰਵੱਈਆ ਲੋਕਾਂ ਦੇ ਸਾਹਮਣੇ ਬੇਨਕਾਬ ਕਰ ਰਹੇ ਹਾਂ ਅਤੇ ਇਨਸਾਫ਼ ਪ੍ਰਾਪਤ ਕਰਨ ਲਈ ਧਰਨਾ ਲਗਾਤਾਰ ਜਾਰੀ ਰਹੇਗਾ। ਅਤੇ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਸਰਕਾਰ ਦੇ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ, “ਕਾਂਗਰਸ ਸਰਕਾਰ ਦੇ ਰਾਜ ਵਿੱਚ ਇਨ੍ਹਾਂ ਗਰੀਬ ਪਰਿਵਾਰਾਂ ਨੂੰ ਇਸ ਠੰਡੇ ਮੌਸਮ ਵਿਚ ਇਥੇ ਗੈਰ-ਹਿੰਸਕ ਢੰਗ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ , ਕੈਪਟਨ ਅਮਰਿੰਦਰ ਸਿੰਘ ਵੱਲੋਂ ਨਜਰਅੰਦਾਜ਼ ਕਰਨਾ ਸ਼ਰਮਨਾਕ ਹੈ। ਇਨ੍ਹਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਸ਼ਾਤੀਪੂਰਨ ਸੰਘਰਸ਼ ਕਰਕੇ ਕੈਪਟਨ ਸਰਕਾਰ ਨੂੰ ਮਜਬੂਰ ਕੀਤਾ ਜਾ ਰਿਹਾ ਹੈ ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…