Nabaz-e-punjab.com

ਕੈਪਟਨ ਸਰਕਾਰ ਦੇ ਵਿਰੁੱਧ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਠਵੇਂ ਦਿਨ ਵੀ ਜਾਰੀ

ਸਿਵਲ,ਪੁਲਿਸ ਪ੍ਰਸ਼ਾਸਨ ਰਾਜਨੀਤਕ ਆਗੂਆਂ ਦੀ ਕਠਪੁਤਲੀਆਂ ਵਾਗੂੰ ਕੰਮ ਕਰ ਰਹੀਂ ਕੈਪਟਨ ਸਰਕਾਰ: ਕੈਂਥ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, ਦਸੰਬਰ 28-
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25, ਰੈਲੀ ਗਰਾਉਂਡ ਚੰਡੀਗੜ੍ਹ ਵਿਖੇ ਕੈਪਟਨ ਸਰਕਾਰ ਦੇ ਵਿਰੁੱਧ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਠਵੇਂ ਦਿਨ ਵੀ ਜਾਰੀ ਰਿਹਾ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਦੀਆਂ ਤੋਂ ਅਨਿਆਂ, ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦਾ ਮਾਹੌਲ ਲਗਾਤਾਰ ਅੱਜ ਵੀ ਪੰਜਾਬ ਦੇ ਪਿੰਡਾਂ ਜਾਰੀ ਹੈ ਇਸ ਦੀ ਤਾਜ਼ਾ ਮਿਸਾਲ ਪਿੰਡ ਅਤਾਲਾਂ ਤੇ ਸ਼ੇਰਗੜ੍ਹ ਤਹਿਸੀਲ ਪਾਤੜਾਂ ਜਿਲ੍ਹਾ ਪਟਿਆਲਾ ਅਤੇ ਪੰਜਾਬ ਦੇ ਹੋਰਨਾਂ ਥਾਵਾਂ ਉੱਤੇ ਅਜਿਹੇ ਘਿਨਾਉਣੇ ਅਪਰਾਧ ਕੀਤੇ ਜਾ ਰਹੇ ਹਨ ਸ਼ਾਸਨ ਪ੍ਰਸ਼ਾਸਨ ਵਿੱਚ ਕਿਤੇ ਵੀ ਕੋਈ ਸੁਣਵਾਈ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜਿਲ੍ਹੇ ਵਿਚੋਂ ਇਨ੍ਹਾਂ ਪੀੜਤ ਗਰੀਬ ਪਰਿਵਾਰਾਂ ਨਾਲ ਪਿਛਲੇ ਕਈ ਮਹੀਨਿਆਂ ਤੋਂ ਰਾਜਨੀਤਕ ਆਗੂਆਂ ਦੀ ਸਹਿ ਪ੍ਰਾਪਤ ਜਿਮੀਂਦਾਰਾਂ ਵੱਲੋਂ ਦਹਿਸ਼ਤ ਫੈਲਾਉਣ ਤੇ ਗੁੰਡਾਗਰਦੀ ਅਤੇ ਪੁਲਿਸ ਦੀ ਮਿਲੀਭੁਗਤ ਕਾਰਨ ਝੂਠੇ ਕੇਸ ਦਰਜ ਹੋਣ ਕਰਕੇ ਪੁਲਿਸ ਦਾ ਇਸਤੇਮਾਲ ਕਰਕੇ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਜਾਤੀ ਵਿਤਕਰੇ, ਸ਼ੋਸ਼ਣ,, ਅਨਿਆਂ, ਅੱਤਿਆਚਾਰ, ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਬੁਰੀ ਤਰ੍ਹਾ ਫੇਲ੍ਹ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਪਿੰਡਾਂ ਵਿੱਚ ਇਕ ਸ਼ਾਜਿਸ ਦੇ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਉਜੜ ਕੇ, ਸ਼ਰਨਾਰਥੀਆਂ ਦਾ ਜੀਵਨ ਚੰਡੀਗੜ੍ਹ ਦੇ 25 ਸੈਕਟਰ ਰੈਲੀ ਗਰਾਉਂਡ ਵਿੱਚ ਅੱਠਵੇਂ ਦਿਨ ਵੀ ਗੁਜਾਰਨ ਲਈ ਮਜਬੂਰ ਹਨ। ਅਨੁਸੂਚਿਤ ਜਾਤੀ ਦੇ ਪੀੜਤ ਪ੍ਰੀਵਾਰਾਂ ਦੇ ਖਿਲਾਫ਼ ਝੂਠੀਆਂ ਐਫਆਈਆਰ ਦਰਜ ਰੱਦ ਕਰਵਾਉਣ ਲਈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵੱਲੋਂ ਨਿਰਦੋਸ਼ ਪੀੜਤ ਪਰਿਵਾਰਾਂ ਦੇ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In Government

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…