Share on Facebook Share on Twitter Share on Google+ Share on Pinterest Share on Linkedin ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25 ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਪੀੜਤ ਪਰਿਵਾਰਾਂ ਦੇ ਉਪਰ ਹੋ ਰਹੇ ਅੱਤਿਆਚਾਰਾਂ ਪ੍ਰਤੀ ਖਾਮੋਸ਼: ਕੈਂਥ “ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦੇ ਖਿਲਾਫ਼ ਖੜ੍ਹੇ ਨਾ ਹੋਣਾ ਮੌਕਾਪ੍ਰਸਤੀ ਦੀ ਰਾਜਨੀਤੀ ਕਰ ਰਹੇ ਹਨ ਐਸ ਸੀ ਵਿਧਾਇਕ” ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, ਦਸੰਬਰ 26- ਕੈਪਟਨ ਸਰਕਾਰ ਦੇ ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਪੀੜਤ ਪਰਿਵਾਰਾਂ ਦੇ ਉਪਰ ਹੋ ਰਹੇ ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦੇ ਖਿਲਾਫ਼ ਖੜ੍ਹੇ ਨਾ ਹੋਕੇ, ਮੌਕਾਪ੍ਰਸਤੀ ਦੀ ਰਾਜਨੀਤੀ ਕਰ ਰਹੇ ਹਨ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕਾਂਗਰਸ ਪਾਰਟੀ ,ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗਠਜੋੜ ਦੇ ਵਿਧਾਇਕ ਮੌਕਾਪ੍ਰਸਤੀ ਦੀ ਸਿਆਸਤ ਕਰਕੇ ਅਨੁਸੂਚਿਤ ਜਾਤੀਆਂ ਧੋਖਾ ਨਾਲ ਕਰ ਰਹੇ ਹਨ। ਸ੍ਰ ਕੈਂਥ ਨੇ ਦੱਸਿਆ ਕਿ ਜਦੋਂ ਤੱਕ ਅਨੁਸੂਚਿਤ ਜਾਤੀ ਦੇ ਪੀੜਤ ਪ੍ਰੀਵਾਰਾਂ ਦੇ ਖਿਲਾਫ਼ ਝੂਠੀਆਂ ਐਫਆਈਆਰ ਦਰਜ ਰੱਦ ਨਹੀਂ ਹੁੰਦੀਆਂ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵੱਲੋਂ ਨਿਰਦੋਸ਼ ਪੀੜਤ ਪਰਿਵਾਰਾਂ ਦੇ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਜਾਰੀ ਰਹੇਗੀ। ਇਨਸਾਫ਼ਪੰਸਦ ਜੱਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਸ੍ਰ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਵਿੱਚ ਜਾਤੀ ਵਿਤਕਰੇ, ਦਹਿਸ਼ਤ ਅਤੇ ਗੁੰਡਾਗਰਦੀ ਨੂੰ ਬੰਦ ਕਰਵਾਉਣ ਲਈ ਅਨੁਸੂਚਿਤ ਜਾਤੀਆਂ ਦੀਆਂ ਜੱਥੇਬੰਦੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਇਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ