ਉਪ ਮੰਡਲ ਪ੍ਰਸ਼ਾਸ਼ਨ ਖਰੜ ਵਲੋਂ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 25 ਜਨਵਰੀ:
ਰਾਸ਼ਟਰੀ ਵੋਟਰ ਦਿਵਸ ਮੌਕੇ ਉਪ ਮੰਡਲ ਪ੍ਰਸ਼ਾਸ਼ਨ ਖਰੜ ਵੱਲੋਂ ਤਹਿਸੀਲ ਕੰਪਲੈਕਸ ਖਰੜ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਕਰਮਚਾਰੀਆਂ ਤੋਂ ਇਲਾਵਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ, ਵਿਦਿਆਰਥੀਆਂ ਨੇ ਭਾਗ ਲਿਆ। ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇੇ੍ਰਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਬੱਚਿਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਹੁੰ ਚੁਕਾਈ। ਚੋਣਕਾਰ ਰਜਿਸਟੇ੍ਰਸ਼ਨ ਅਫਸਰ ਨੇ ਦੱਸਿਆ ਕਿ ਜਿਹੜੇ ਨੌਜਵਾਨ 18 ਸਾਲ ਦੇ ਹੋ ਗਏ ਅਤੇ ਉਨ੍ਹਾਂ ਦੀ ਵੋਟ ਬਣ ਚੁੱਕੀ ਹੈ ਉਨ੍ਹਾਂ ਨੂੰ ਕਿਸੇ ਵੀ ਦਬਾਓ ਦੇ ਵਿਚ ਆ ਕੇ ਵੋਟ ਦਾ ਇਸਤੇਮਾਲ ਨਹੀ ਕਰਨਾ ਚਾਹੀਦਾ ਬਲਕਿ ਆਪਣੀ ਮਰਜ਼ੀ ਨਾਲ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੋਕੇ ਚੋਣ ਕਾਨੂੰਗੋਈ ਅਵਤਾਰ ਸਿੰਘ, ਖਰੜ ਸਰਕਲ ਦੇ ਕਾਨੂੰਗੋਈ ਭੁਪਿੰਦਰਪਾਲ ਸਿੰਘ, ਪਿੰ੍ਰਸੀਪਲ ਭੁਪਿੰਦਰ ਸਿੰਘ, ਪਰਮਜੀਤ ਸਿੰਘ ਤੇ ਸਵਰਨ ਸਿੰਘ ਪਟਵਾਰੀ, ਚੋਣ ਇੰਚਾਰਜ਼ ਸੰਜੀਵ ਕੁਮਾਰ, ਪਿਆਰਾ ਸਿੰਘ, ਧਰਮ ਸਿੰਘ, ਗੁਰਜੀਤ ਸਿੰਘ, ਨਵਦੀਪ ਚੌਧਰੀ, ਪਰਦੀਪ ਕੁਮਾਰ, ਲਲਿਤਾ, ਪਰਮਜੀਤ ਕੌਰ, ਮਨਜੀਤ ਥਾਪਾ, ਸੁਖਵਿੰਦਰਜੀਤ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…