ਨੇਚਰ ਪਾਰਕ ਫੇਜ਼ 9 ਦੀ ਜਲਦੀ ਬਦਲੀ ਜਾਵੇਗੀ ਨੁਹਾਰ: ਕਮਲਜੀਤ ਰੂਬੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਕਮਲਜੀਤ ਸਿੰਘ ਰੂਬੀ ਨੇ ਸੀਨੀਅਰ ਸਿਟੀਜਨਾਂ ਦੇ ਸੱਦੇ ’ਤੇ ਅੱਜ ਇੱਥੋਂ ਦੇ ਫੇਜ਼ 9 ਸਥਿਤ ਦੇ ਨੇਚਰ ਪਾਰਕ ਦਾ ਦੌਰਾ ਕੀਤਾ। ਇਸ ਮੌਕੇ ਸ੍ਰੀ ਰੂਬੀ ਨੇ ਕਿਹਾ ਕਿ ਨੇਚਰ ਪਾਰਕ ਦੀ ਜਲਦੀ ਹੀ ਨੁਹਾਰ ਬਦਲਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿੱਚ ਸੈਰ ਕਰਨ ਲਈ ਬਣੇ ਟਰੈਕ ਨੂੰ ਠੀਕ ਕਰਵਾਇਆ ਜਾਵੇਗਾ ਅਤੇ ਪਾਰਕ ਵਿੱਚ ਬਜ਼ੁਰਗ ਦੀ ਸਹੂਲਤ ਲਈ ਹੋਰ ਬੈਂਚ ਰੱਖਵਾਏ ਜਾਣਗੇ ਤਾਂ ਕਿ ਪਾਰਕ ਵਿੱਚ ਆਉਣ ਵਾਲੇ ਸੀਨੀਅਰ ਸਿਟੀਜਨ ਨੂੰ ਸੈਰ ਕਰਨ ਦੌਰਾਨ ਅਰਾਮ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਪਾਰਕ ਵਿੱਚ ਹੋਰ ਡਸਟਬਿਨ ਰੱਖੇ ਜਾਣਗੇ। ਉਹਨਾਂ ਕਿਹਾ ਕਿ ਪਾਰਕ ਵਿੱਚ ਨਵਾਂ ਘਾਹ ਵੀ ਲਗਾਇਆ ਜਾਵੇਗਾ। ਉਹਨਾਂ ਨੇ ਸੀਨੀਅਰ ਸਿਟੀਜਨਾਂ ਵੱਲੋਂ ਪਾਰਕ ਵਿੱਚ ਸਥਾਪਿਤ ਕੀਤੀ ਓਪਨ ਲਾਈਬਰੇਰੀ ਅਤੇ ਦਵਾਈਆਂ ਦਾ ਬਕਸਾ ਰੱਖਣ ਦਾ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ। ਇਸ ਮੌਕੇ ਕਰਨਲ ਟੀ ਬੀ ਐਸ ਬੇਦੀ ਅਤੇ ਹੋਰ ਪਤਵੰਤੇ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…