Share on Facebook Share on Twitter Share on Google+ Share on Pinterest Share on Linkedin ਬਲੌਂਗੀ ਵਿੱਚ ਸ਼ਰਾਰਤੀ ਅਨਸਰਾਂ ਨੇ ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਅੱਗ ਲਗਾ ਕੇ ਸਾੜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ: ਇੱਥੋਂ ਦੇ ਨਜ਼ਦੀਕੀ ਪਿੰਡ ਬਲੌਂਗੀ ਵਿੱਚ ਧਰਮਸ਼ਾਲਾ ਦੀ ਕੰਧ ਨਾਲ ਲੱਗਦੇ ਖਾਲੀ ਪਲਾਂਟ ਵਿੱਚ ਖੜੀ ਐਕਟਿਵਾ ਨੂੰ ਅਣਪਛਾਤੇ ਵਿਅਕਤੀਆਂ ਨੇ ਅੱਗ ਲਗਾ ਦਿੱਤੀ ਗਈ। ਜਿਸ ਕਾਰਨ ਐਕਟਿਵਾ ਬੂਰੀ ਤਰ੍ਹਾਂ ਸੜ ਗਈ ਅਤੇ ਉੱਥੇ ਨੇੜੇ ਹੀ ਖੜੀ ਇਕ ਕਾਰ ਵੀ ਅੱਗ ਦੇ ਲਪੇਟੇ ਵਿੱਚ ਆ ਗਈ। ਐਕਟਿਵਾ ਦੀ ਮਾਲਕ ਰਵਿੰਦਰ ਕੌਰ ਨੇ ਦੱਸਿਆ ਕਿ ਲੰਘੀ ਦੇਰ ਰਾਤ ਕਰੀਬ 10 ਵਜੇ ਉਸ ਨੇ ਘਰ ਦੇ ਨਾਲ ਲੱਗਦੇ ਖਾਲੀ ਪਲਾਟ ਵਿੱਚ ਆਪਣੀ ਐਕਟਿਵਾ ਖੜੀ ਕੀਤੀ ਸੀ। ਕੁਝ ਹੀ ਸਮੇਂ ਬਾਅਦ ਅਚਾਨਕ ਘਰ ਦੇ ਬਾਹਰ ਰੌਲਾ ਪੈ ਗਿਆ। ਜਦੋਂ ਉਨ੍ਹਾਂ ਬਾਹਰ ਆ ਕੇ ਦੇਖਿਆ ਤਾਂ ਉਸ ਦੀ ਐਕਟਿਵਾ ਨੂੰ ਭਿਆਨਕ ਅੱਗ ਲੱਗੀ ਹੋਈ ਸੀ। ਉੱਥੇ ਕਾਫੀ ਲੋਕ ਇਕੱਠੇ ਹੋ ਗਏ ਅਤੇ ਸਾਰਿਆਂ ਨੇ ਮਿਲ ਕੇ ਬੜੀ ਮੁਸ਼ਕਲ ਨਾਲ ਅੱਗ ਬੁਝਾਈ ਲੇਕਿਨ ਇਸ ਦੌਰਾਨ ਉਸ ਦੀ ਐਕਟਿਵਾ ਪੂਰੀ ਤਰ੍ਹਾਂ ਨੁਕਸਾਨੀ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਸ਼ ਨਹੀਂ ਹੈ। ਉਧਰ, ਇਸ ਹਾਦਸੇ ਵਾਲੀ ਥਾਂ ਐਕਟਿਵਾ ਨਾਲ ਖੜੀ ਕਾਰ (ਆਈ-10 ਗ੍ਰੈਂਡ ਸਪੋਟਰਸ) ਵੀ ਨੁਕਸਾਨੀ ਗਈ ਪ੍ਰੰਤੂ ਕਾਰ ਦਾ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਪੀੜਤ ਰਵਿੰਦਰ ਕੌਰ ਅਨੁਸਾਰ ਉਨ੍ਹਾਂ ਨੇ ਪੁਲੀਸ ਨੂੰ ਫੋਨ ਕਰਕੇ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਹੈ। ਪੁਲੀਸ ਕਰਮਚਾਰੀਆਂ ਲੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਅਣਪਛਾਤੇ ਅਨਸਰਾਂ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਬਲੌਂਗੀ ਦੇ ਸਰਪੰਚ ਬਹਾਦਰ ਸਿੰਘ ਨੇ ਕਿਹਾ ਕਿ ਬਲੌਂਗੀ ਵਿੱਚ ਆਏ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਚੋਰੀ ਅਤੇ ਅੱਗ ਲੱਗਣ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਵਾਰਦਾਤਾਂ ਨੂੰ ਰੋਕਣ ਲਈ ਪੁਲੀਸ ਗਸ਼ਤ ਤੇਜ਼ ਕੀਤੀ ਜਾਵੇ ਕਿਉਂਕਿ ਪੁਲੀਸ ਗਸ਼ਤ ਦੀ ਘਾਟ ਦੇ ਚੱਲਦਿਆਂ ਸ਼ਰਾਰਤੀ ਅਨਸਰ ਅਤੇ ਨਸ਼ੇੜੀ ਕਿਸਮ ਦੇ ਲੋਕ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਆਸਾਨੀ ਨਾਲ ਫਰਾਰ ਹੋ ਜਾਂਦੇ ਹਨ। ਬੀਤੀ 28 ਨਵੰਬਰ ਦੀ ਰਾਤ ਨੂੰ ਵੀ ਬਲੌਂਗੀ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕਈ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਸੀ ਅਤੇ ਇਕ ਥ੍ਰੀ ਵ੍ਹੀਲਰ ਦੇ ਟਾਇਰ ਚੋਰੀ ਕਰ ਲਏ ਗਏ ਸਨ। ਉਧਰ, ਇਸ ਸਬੰਧੀ ਥਾਣਾ ਬਲੌਂਗੀ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਸਐਸਪੀ ਦੀਆਂ ਹਦਾਇਤਾਂ ’ਤੇ ਪਹਿਲਾਂ ਹੀ ਪੁਲੀਸ ਗਸ਼ਤ ਕੀਤੀ ਜਾ ਰਹੀ ਹੈ ਅਤੇ ਹੁਣ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ