nabaz-e-punjab.com

ਨਵਜੋਤ ਕੌਰ ਸਿੱਧੂ ਅਤੇ ਕਰਨ ਸਿੱਧੂ ਨਹੀਂ ਸੰਭਾਲਣਗੇ ਆਪਣਾ ਅਹੁਦਾ: ਨਵਜੋਤ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਮਈ:
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹਨਾਂ ਦੀ ਪਤਨੀ ਅਤੇ ਪੁੱਤਰ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਦਿੱਤੇ ਗਏ ਨਵੇਂ ਅਹੁਦੇ ਨਹੀਂ ਸੰਭਾਲਣਗੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਮੇਰੇ ਤੇ ਕੋਈ ਉੱਗਲੀ ਨਾ ਚੁੱਕੇ। ਇਸ ਲਈ ਸਰਕਾਰੀ ਨੌਕਰੀ ਦਾ ਤਿਆਗ ਕਰਕੇ ਮੇਰੀ ਪਤਨੀ ਨਵਜੋਤ ਕੌਰ ਸਿੱਧੂ ਅਤੇ ਬੇਟੇ ਕਰਨ ਸਿੱਧੂ ਨੇ ਮੇਰਾ ਸਿਰ ਉੱਚਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ ਨੇ ਇਹ ਗੱਲ ਕਹੀ ਸੀ ਕਿ ਚੇਅਰਮੈਨ ਦਾ ਅਹੁਦਾ ਉਨ੍ਹਾਂ ਨੂੰ ਸੰਤੁਸ਼ਟੀ ਨਹੀਂ ਦੇਵੇਗਾ ਅਤੇ ਇਸੇ ਤਰ੍ਹਾਂ ਬੇਟੇ ਕਰਨ ਸਿੱਧੂ ਨੇ ਕਿਹਾ ਸੀ ਕਿ ਮੇਰੇ ਪਿਤਾ ਤੇ ਕੋਈ ਉਂਗਲੀ ਚੁੱਕੇ, ਇਸ ਨੂੰ ਮੈਂ ਬਰਦਾਸ਼ਤ ਨਹੀਂ ਕਰ ਸਕਦਾ, ਇਸ ਲਈ ਦੋਵੇੱ ਮਾਂ-ਪੁੱਤ ਸਰਕਾਰੀ ਅਹੁਦੇ ਨਹੀਂ ਸੰਭਾਲਣਗੇ।
ਸ੍ਰੀ ਨਵਜੋਤ ਸਿੱਧੂ ਨੇ ਕਿਹਾ ਕਿ ਸਾਲ 2004 ਵਿੱਚ ਉਨ੍ਹਾਂ ਦੀ ਪਤਨੀ ਨੇ ਉਹਨਾਂ ਨੂੰ ਕਿਹਾ ਸੀ ਕਿ ਉਹ ਸਿਆਸਤ ਵਿੱਚ ਨਾ ਜਾਣ ਪਰ ਉਹ ਅਟਲ ਬਿਹਾਰੀ ਵਾਜਪਾਈ ਦੇ ਕਹਿਣ ’ਤੇ ਸਿਆਸਤ ਵਿੱਚ ਆਏ ਸਨ। ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉਨ੍ਹਾਂ ਦੀ ਬਹੁਤ ਘੱਟ ਕਮਾਈ ਹੈ ਅਤੇ ਪਟਿਆਲਾ ਵਿੱਚ ਜਿਹੜੇ ਉਨ੍ਹਾਂ ਦੇ 4 ਸ਼ੋਅਰੂਮ ਹਨ। ਉਹ ਸਾਲ 1996 ਤੋਂ ਪਹਿਲਾਂ ਕ੍ਰਿਕਟ ਦੀ ਕਮਾਈ ਨਾਲ ਖਰੀਦੇ ਗਏ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਮੇਰੇ ਬੇਟੇ ਨੂੰ ਵਿਦੇਸ਼ਾਂ ਵਿੱਚ ਕਈ ਮੌਕੇ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਆਪਣੇ ਬਲਬੂਤੇ ’ਤੇ ਨੌਕਰੀ ਕਰਨ ਦੇ ਸਮਰੱਥ ਹੈ।
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਤੇ ਸਾਬਕਾ ਮੰਤਰੀ ਡਾ. ਨਵਜੋਤ ਕੌਰ ਸਿੱਧੂ ਨੂੰ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਅਤੇ ਉਨ੍ਹਾਂ ਦੇ ਪੁੱਤਰ ਕਰਨ ਸਿੱਧੂ ਨੂੰ ਹਾਈ ਕੋਰਟ ਵਿੱਚ ਅਸਿਸਟੈਂਟ ਐਡਵੋਕੇਟ ਜਨਰਲ ਦਾ ਅਹੁਦਾ ਦਿੱਤਾ ਗਿਆ ਸੀ ਪਰ ਵਿਰੋਧੀਆਂ ਨੇ ਪਰਿਵਾਰਵਾਦ ਦੇ ਨਾਂ ’ਤੇ ਸਿੱਧੂ ਪਰਿਵਾਰ ਨੂੰ ਘੇਰ ਲਿਆ ਸੀ। ਜਿਸ ਤੋਂ ਬਾਅਦ ਨਵਜੋਤ ਕੌਰ ਅਤੇ ਉਨ੍ਹਾਂ ਦੇ ਬੇਟੇ ਕਰਨ ਸਿੱਧੂ ਨੇ ਇਨ੍ਹਾਂ ਸਰਕਾਰੀ ਅਹੁਦਿਆਂ ਦਾ ਤਿਆਗ ਕਰਨ ਦਾ ਫੈਸਲਾ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…