ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੇ ਨਾਮ ਉਪਰ ਚੱਲਦੇ ਜਾਅਲੀ ਖਾਤਿਆਂ ਦਾ ਲਿਆ ਗੰਭੀਰ ਨੋਟਿਸ

ਕੈਬਨਿਟ ਮੰਤਰੀ ਨੇ ਸੋਸ਼ਲ ਮੀਡੀਆ ਉਪਰ ਚਾਹੁਣ ਵਾਲਿਆਂ ਨੂੰ ਜਾਅਲੀ ਖਾਤਿਆਂ ਤੋਂ ਸੁਚੇਤ ਰਹਿਣ ਲਈ ਕਿਹਾ

ਪੁਲੀਸ ਕੇਸ ਦਰਜ ਕਰਨ ਦੀ ਗੱਲ ਕਹੀ, ਜਲਦ ਹੀ ਵੈਬਸਾਈਟ ਲਾਂਚ ਕਰਨ ਦਾ ਕੀਤਾ ਐਲਾਨ

ਟਵਿੱਟਰ ਤੇ ਫੇਸਬੁੱਕ ਉਪਰ ਸਿਰਫ਼ sherryontopp ਖਾਤੇ/ਪੇਜ਼ ਨੂੰ ਆਪਣਾ ਅਧਿਕਾਰਤ ਖਾਤਾ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਅਕਤੂਬਰ:
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਨਾਮ ਉਪਰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉਪਰ ਚੱਲ ਰਹੇ ਜਾਅਲੀ ਖਾਤਿਆਂ ਦਾ ਸਖਤ ਨੋਟਿਸ ਲੈਂਦਿਆਂ ਆਪਣੇ ਚਾਹੁਣ ਵਾਲਿਆਂ ਨੂੰ ਇਨ੍ਹਾਂ ਖਾਤਿਆਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸ. ਸਿੱਧੂ ਨੇ ਕਿਹਾ ਕਿ ਉਹ ਇਸ ਸਬੰਧੀ ਪੁਲਿਸ ਦੇ ਸਾਈਬਰ ਸੈਲ ਨੂੰ ਸ਼ਿਕਾਇਤ ਕਰ ਕੇ ਜਾਅਲੀ ਖਾਤੇ ਚਲਾਉਣ ਵਾਲੇ ਗੈਰ ਸਮਾਜੀ ਤੱਤਾਂ ਖਿਲਾਫ ਕਾਰਵਾਈ ਦੀ ਮੰਗ ਕਰਨਗੇ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਉਨ੍ਹਾਂ ਦੇ ਨਾਮ ਉਪਰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮ ਜਿਵੇਂ ਕਿ ਟਵਿੱਟਰ, ਫੇਸਬੁੱਕ, ਇੰਸਟਾਗਰਾਮ ਆਦਿ ਉਪਰ ਜਾਅਲੀ ਖਾਤੇ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉਪਰ ਉਨ੍ਹਾਂ ਦੇ ਨਾਮ ਉਪਰ ਜਾਅਲੀ ਖਾਤੇ ਚੱਲ ਰਹੇ ਹਨ ਜਿਸ ਨਾਲ ਉਨ੍ਹਾਂ ਦੇ ਚਾਹੁਣ ਵਾਲੇ ਗੁੰਮਰਾਹ ਹੋ ਰਹੇ ਹਨ। ਉਨ੍ਹਾਂ ਸੋਸ਼ਲ ਮੀਡੀਆ ਉਪਰ ਉਨ੍ਹਾਂ ਨੂੰ ਚਾਹੁਣ ਵਾਲੇ ਅਤੇ ਕੁਮੈਂਟ ਤੇ ਲਾਈਕ ਕਰਨ ਵਾਲਿਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਟਵਿੱਟਰ ਉਪਰ ਸਿਰਫ ਇਕੋ ਖਾਤਾ ਅਧਿਕਾਰਤ ਤੌਰ ’ਤੇ ਚੱਲਦਾ ਹੈ ਜਿਹੜਾ sherryontopp ਨਾਮ ਉਪਰ ਹੈ। ਇਸ ਤੋਂ ਇਲਾਵਾ ਫੇਸਬੁੱਕ ਉਪਰ ਇਕੋ ਅਧਿਕਾਰਤ ਪੇਜ਼ ਚੱਲਦਾ ਹੈ ਜਿਹੜਾ 0sherryontopp ਨਾਮ ਉਪਰ ਚੱਲਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਹੋਰ ਬਹੁਤ ਖਾਤੇ/ਪੇਜ਼ ਟਵਿੱਟਰ, ਫੇਸਬੁੱਕ ਤੇ ਇੰਸਟਾਗਰਾਮ ਉਪਰ ਉਨ੍ਹਾਂ ਦੇ ਨਾਮ ਉਪਰ ਚੱਲ ਰਹੇ ਹਨ ਜਿਹੜੇ ਜਾਅਲੀ ਹਨ। ਸ੍ਰੀ ਸਿੱਧੂ ਨੇ ਪੰਜਾਬ ਦੇ ਲੋਕਾਂ ਅਤੇ ਸੋਸ਼ਲ ਮੀਡੀਆ ਉਪਰ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਧਿਕਾਰਤ ਖਾਤੇ ਤੋਂ ਬਿਨਾਂ ਹੋਰ ਕਿਸੇ ਵੀ ਖਾਤੇ ਵੱਲੋਂ ਅਪਲੋਡ ਕੀਤੀਆਂ ਜਾਂਦੀਆਂ ਪੋਸਟਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਇਕ ਆਪਣੀ ਵੈਬਸਾਈਟ ਲਾਂਚ ਕਰਨਗੇ ਜਿਸ ਨਾਲ ਲੋਕਾਂ ਨਾਲ ਆਨਲਾਈਨ ਰਾਬਤਾ ਕਾਇਮ ਹੋ ਸਕੇ ਅਤੇ ਇਸ ਵੈਬਸਾਈਟ ਰਾਹੀਂ ਲੋਕਾਂ ਦੇ ਸੁਝਾਅ ਅਤੇ ਫੀਡਬੈਕ ਵੀ ਲਈ ਜਾਵੇਗੀ ਤਾਂ ਜੋ ਇਨ੍ਹਾਂ ਨੂੰ ਸਰਕਾਰੀ ਨੀਤੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …