nabaz-e-punjab.com

ਨਵਜੋਤ ਸਿੰਘ ਸਿੱਧੂ ਵੱਲੋਂ ਵੱਕਾਰੀ ‘ਈ-ਨਕਸ਼ਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ’ ਦੀ ਸ਼ੁਰੂਆਤ

ਤਰੱਕੀਸ਼ੁਦਾ ਪੰਜਾਬ ਵੱਲ ਵੱਡਾ ਕਦਮ ਹੈ ਪ੍ਰੋਜੈਕਟ, ਸਥਾਨਕ ਸਰਕਾਰ ਮੰਤਰੀ
ਈ-ਸੀ.ਐਲ.ਯੂ. ਉੱਤੇ ਹੋਵੇਗਾ ਧਿਆਨ ਕੇਂਦਰਿਤ
‘ਸਰਕਾਰ ਲੋਕਾਂ ਪ੍ਰਤੀ ਜਵਾਬਦੇਹ’
ਸਥਾਨਕ ਸਰਕਾਰ ਮੰਤਰੀ ਨੇ ਪ੍ਰੋਜੈਕਟ ਨੂੰ ਪੂਰਨ ਤੌਰ ਉੱਤੇ ਲਾਗੂ ਕਰਨ ਲਈ ਦਿੱਤਾ ਡੇਢ ਮਹੀਨੇ ਦਾ ਸਮਾਂ, ਮਿਆਦ ਮਗਰੋਂ ਦਸਤੀ ਤੌਰ ‘ਤੇ ਬਿਲਡਿੰਗ ਪਲਾਨ ਨਹੀਂ ਹੋਣਗੇ
ਨਕਸ਼ਿਆਂ ਦੀ ਮਨਜ਼ੂਰੀ ਲਈ ਇੱਕੋ ਇੱਕ ਸਥਾਨ
ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸਾਸ਼ਨ ਦੇਣ ਵਿੱਚ ਈ-ਗਵਰਨੈਂਸ ਦਾ ਅਹਿਮ ਰੋਲ

ਚੰਡੀਗੜ•, 16 ਅਗਸਤ :
ਪੰਜਾਬ ਸਰਕਾਰ ਲੋਕਾਂ ਦੀ ਭਲਾਈ ਹਿੱਤ ਪੂਰਨ ਤੌਰ ਉੱਤੇ ਵਚਨਬੱਧ ਹੈ ਅਤੇ ਉਨ•ਾਂ ਦੁਆਰਾ ਚੁਣੀ ਹੋਣ ਕਰਕੇ ਉਨ•ਾਂ ਪ੍ਰਤੀ ਜਵਾਬਦੇਹ ਹੈ। ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਹਿੱਤ ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਈ-ਗਵਰਨੈਂਸ ਕਾਰਜਪ੍ਰਣਾਲੀ ਉੱਤੇ ਜੋਰ ਦਿੱਤਾ ਜਾ ਰਿਹਾ ਹੈ ਜਿਸਦੇ ਸਿੱਟੇ ਵਜੋ ਸੂਬੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚਲੇ ਢਾਂਚੇ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਬੇਹੱਦ ਵੱਕਾਰੀ ‘ਈ-ਨਕਸ਼ਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ’ (ਓ.ਬੀ.ਪੀ.ਏ.ਐਸ.) ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਡਿਪਟੀ ਡਾਇਰੈਕਟਰਾਂ ਅਤੇ ਆਰਕੀਟੈਕਟਾਂ ਨੂੰ ਸੰਬੋਧਨ ਦੌਰਾਨ ਕਹੀ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਓ.ਬੀ.ਪੀ.ਏ.ਐਸ. ਪੂਰਨ ਤੌਰ ‘ਤੇ ਆਨਲਾਈਨ ਪਲੇਟਫਾਰਮ ਹੈ। ਉਨ•ਾਂ ਅੱਗੇ ਕਿਹਾ ਕਿ ਉਹ ਇਸ ਪ੍ਰਾਜੈਕਟ ਦੇ ਸ਼ੁਰੂਆਤੀ ਪੜ•ਾਅ ਮੌਕੇ ਇਸਨੂੰ ਲਾਗੂ ਕਰਨ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਡੇਢ ਮਹੀਨੇ ਦਾ ਸਮਾਂ ਵਿਭਾਗ ਨੂੰ ਦੇ ਰਹੇ ਹਨ ਅਤੇ ਇਸ ਮਿਆਦ ਦੇ ਪੁੱਗਣ ਮਗਰੋਂ ਕੋਈ ਵੀ ਬਿਲਡਿੰਗ ਪਲਾਨ ਦਸਤੀ ਤੌਰ ‘ਤੇ ਜਮ•ਾਂ ਨਹੀਂ ਕਰਵਾਇਆ ਜਾ ਸਕੇਗਾ। ਇਸ ਵੱਕਾਰੀ ਪ੍ਰਾਜੈਕਟ ਨੂੰ ਵਿਭਾਗ ਦਾ ਇਤਿਹਾਸਕ ਫੈਸਲਾ ਕਰਾਰ ਦਿੰਦੇ ਹੋਏ ਉਨ•ਾਂ ਕਿਹਾ ਕਿ ਇਹ ਪ੍ਰਾਜੈਕਟ ਤਰੱਕੀਸ਼ੁਦਾ ਪੰਜਾਬ (ਪ੍ਰੋਗਰੈਸਿਵ ਪੰਜਾਬ) ਵੱਲ ਇੱਕ ਬਹੁਤ ਵੱਡਾ ਕਦਮ ਹੈ ਅਤੇ ਇੱਕ ਅਜਿਹਾ ਮੰਚ ਸਾਬਿਤ ਹੋਵਗਾ ਜਿੱਥੇ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਇਕੋ ਥਾਂ ‘ਤੇ ਹਾਸਿਲ ਹੋਵੇਗੀ ਅਤੇ ਇਸ ਪ੍ਰਾਜੈਕਟ ਰਾਹੀਂ ਸੂਬੇ ਭਰ ਦੀਆਂ 165 ਸ਼ਹਿਰੀ ਸਥਾਨਕ ਇਕਾਈਆਂ ਅਤੇ 27 ਇੰਪਰੂਵਮੈਂਟ ਟਰੱਸਟਾਂ ਦੀਆਂ ਲੋੜਾਂ ਪੂਰੀਆਂ ਹੋਣਗੀਆਂ।
ਸ. ਸਿੱਧੂ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਓ.ਬੀ.ਪੀ.ਏ.ਐਸ. ਵਿੱਚ ਪੰਜ ਪੜਾਅ ਹੋਣਗੇ। ਉਨ•ਾਂ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਨਕਸ਼ੇ ਪਾਸ ਕਰਵਾਉਣ ਲਈ ਨਿੱਜੀ ਤੌਰ ‘ਤੇ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਲਗਾਉਣੇ ਪੈਣਗੇ ਅਤੇ ਉਨ•ਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ। ਆਮ ਲੋਕ ਅਤੇ ਇਮਾਰਤਸਾਜ਼ (ਆਰਕੀਟੈਕਟ) ਬਿਲਡਿੰਗ ਪਲਾਨ ਮੰਨਜ਼ੂਰ ਕਰਵਾਉਣ ਲਈ www.enaksha.lgpunjab.gov.in ਉੱਤੇ ਲਾਗ ਇਨ ਕਰਨਗੇ।
ਇਸ ਪ੍ਰਾਜੈਕਟ ਦੀ ਕਾਮਯਾਬੀ ਲਈ ਸਭਨਾਂ ਤੋਂ ਸਹਿਯੋਗ ਦੀ ਆਸ ਕਰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਇਹ ਪ੍ਰਾਜੈਕਟ ਪਾਰਦਰਸ਼ਤਾ ਦੇ ਪੱਖ ਨੂੰ ਉਭਾਰਨ ਵਿੱਚ ਸਹਾਈ ਹੋਵੇਗਾ ਅਤੇ ਇਸ ਦੀ ਕਾਮਯਾਬੀ ਨਾਲ ਪ੍ਰਾਪਰਟੀ ਟੈਕਸ ਅਤੇ ਵਾਟਰ ਟੈਕਸ 100 ਫੀਸਦੀ ਦੀ ਹੱਦ ਤੱਕ ਜਮ•ਾਂ ਹੋਣਾ ਯਕੀਨੀ ਬਣੇਗਾ ਜਿਸ ਨਾਲ ਸੂਬੇ ਦੀ ਮਾਲੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਵੇਗਾ।
ਸ. ਸਿੱਧੂ ਨੇ ਅੱਗੇ ਕਿਹਾ ਕਿ ਪ੍ਰਾਜੈਕਟ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਹੈਲਪਲਾਈਨ ਨੰਬਰ 0172-2619247, 2619248 ਅਤੇ ਟੋਲ ਫਰੀ ਨੰਬਰ 1800-1800-172 ਸ਼ੁਰੂ ਕੀਤੇ ਗਏ ਹਨ ਅਤੇ ਇਨ•ਾਂ ਤੋਂ ਇਲਾਵਾ ਇੱਕ ਈ-ਮੇਲ enakshahelpdesk0gmail.com ਵੀ ਸ਼ੁਰੂ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…