nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਵਿੱਚ ਵਿਦਿਆਰਥੀਆਂ ਲਈ ਐਨਸੀਸੀ ਡਰਾਈਵ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ:
ਗਿਆਨ ਜਯੋਤੀ ਇੰਸਟੀਚਿਊਟਸ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਲੋਂ ਕੈਂਪਸ ਵਿੱਚ 3 ਪੰਜਾਬ (ਆਈ) ਸੀਓਵਾਈ ਐਨਸੀਸੀ ਰੋਪੜ ਪੰਜਾਬ ਬਟਾਲੀਅਨ ਦੇ ਬੈਨਰ ਹੇਠ ਪਹਿਲੇ ਸਾਲ ਵਿੱਚ ਪੜਾਈ ਕਰ ਰਹੇ ਵਿਦਿਆਰਥੀਆਂ ਲਈ ਐਨਸੀਸੀ ਭਰਤੀ ਡਰਾਇਵ (2018-2021) ਦਾ ਆਯੋਜਨ ਕੀਤਾ ਗਿਆ। ਇਸ ਡਰਾਇਵ ਵਿਚ ਕੁੱਲ 65 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ 25 ਵਿਦਿਆਰਥੀਆਂ ਨੂੰ ਚੁਣਿਆ ਗਿਆ। ਪੀ ਆਈ. ਸਟਾਫ਼ ਵੱਲੋਂ ਇਨ੍ਹਾਂ ਚੁਣੇ ਗਏ ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਉਚਾਈ, ਭਾਰ, ਸਰੀਰਿਕ ਫਿਟਨੇਸ ਅਤੇ ਨਿੱਜੀ ਇੰਟਰਵਿਊ ਲੈਣ ਉਪਰੰਤ ਕੀਤੀ ਗਈ।
ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਵਲੋਂ ਕੈਂਪਸ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ 3 ਪੰਜਾਬ (ਆਈ) ਸੀਓਵਾਈ ਐਨਸੀਸੀ ਰੋਪੜ ਬਟਾਲੀਅਨ ਤੋਂ ਕਰਨਲ ਮੰਨੂ ਸੋਲੰਕੀ ਕਮਾਂਡਿੰਗ ਅਫ਼ਸਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕਰਨਲ ਮੰਨੂ ਸੋਲੰਕੀ ਕਮਾਂਡਿੰਗ ਅਫ਼ਸਰ ਨੇ ਕਿਹਾ ਕਿ ਐਨ ਸੀ ਸੀ ਕੈਡਿਟਾਂ ਨੂੰ ਉਨ੍ਹਾਂ ਵਲੋਂ ਚੰਗੇ ਲੀਡਰ ਬਣਨ, ਅਨੁਸ਼ਾਸ਼ਨ ਵਿਚ ਰਹਿਣ, ਟੀਮ ਵਰਕ ਅਤੇ ਮੁਸ਼ਕਿਲ ਭਰੇ ਹਾਲਾਤਾਂ ਵਿਚ ਜਿਊਦੇ ਰਹਿਣ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ।
ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਚੁਣੇ ਗਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਕਰਕੇ ਫੌਜ ਵਿਚ ਚੰਗੇ ਅਹੁਦੇ ਪ੍ਰਾਪਤ ਕਰਨ ਅਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਅਤੇ ਲਗਨ ਕਰਨੀ ਪੈਂਦੀ ਹੈ ਅਤੇ ਅੰਤ ਵਿਚ ਸਫ਼ਲਤਾ ਤੁਹਾਡੇ ਪੈਰ ਚੁੰਮਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾਂ ਸਟਾਫ਼ ਅਤੇ ਪ੍ਰਬੰਧਕ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…