nabaz-e-punjab.com

ਬੀਐਸਐਚ ਆਰੀਆ ਸਕੂਲ ਸੋਹਾਣਾ ਵਿੱਚ ਐਨਸੀਸੀ ਦੇ ਵਾਲੰਟੀਅਰਾਂ ਨੇ ਲਗਾਏ ਪੌਦੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਬੀ.ਐੱਸ.ਐੱਚ.ਆਰੀਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ-78 (ਸੋਹਾਣਾ) ਐਸ.ਏ.ਐਸ. ਨਗਰ ਦੇ ਐਨ.ਸੀ.ਸੀ.ਕੈਡਿਟਾਂ ਵੱਲੋਂ ਪੌਦੇ ਲਗਾਏ ਗਏ। ਇਹ ਪ੍ਰੋਗਰਾਮ ਪੰਜਾਬ ਨੇਵਲ ਯੂÎਲਅ ਐਨ.ਸੀ.ਸੀ. ਨਯਾ ਨੰਗਲ ਦੇ ਕਮਾਂਡਿੰਗ ਅਫ਼ਸਰ ਕੈਪਟਨ (ਇੰਡੀਅਨ ਨੇਵੀ) ਸਰਵਜੀਤ ਸਿੰਘ ਸੈਣੀ ਦੀ ਕਮਾਂਡ ਹੇਠ ਕਰਵਾਇਆ ਗਿਆ। ਇਸ ਮੌਕੇ ਐਨਸੀਸੀ ਦੇ ਕੈਡਿਟਾਂ ਵੱਲੋਂ ਸਕੂਲ ਦੇ ਚੁਗਿਰਦੇ ਵਿੱਚ ਦਵਾਈਆ ਦੇਣ ਵਾਲੇ ਪੌਦੇ ਲਗਾਏ ਗਏ। ਕੈਡਿਟ ਹਰਲੀਨ ਕੌਰ ਨੇ ਪੌਦਿਆਂ ਦੀ ਮਹੱਤਤਾ ਬਾਰੇ ਭਾਸ਼ਣ ਦਿੱਤਾ। ਇਸ ਮੌਕੇ ’ਤੇ ਸਕੂਲ ਦੀ ਮੁੱਖ ਅਧਿਆਪਿਕਾ ਨੇ ਵੀ ਪੌਦਿਆਂ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਸੰਦੇਸ਼ ਦਿੱਤਾ। ਐਨਸੀਸੀ ਅਫ਼ਸਰ ਥਰਡ ਅਫ਼ਸਰ ਰਾਕੇਸ਼ ਕੁਮਾਰ ਨੇ ਪੌਦਿਆਂ ਦੇ ਗੁਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੌਦੇ ਕਿਸ ਤਰ੍ਹਾਂ ਸਾਨੂੰ ਸਾਫ਼ ਹਵਾ ਦੇ ਨਾਲ-ਨਾਲ ਸਾਡੀ ਜ਼ਿੰਦਗੀ ਦੀਆਂ ਵੱਧ ਤੋਂ ਵੱਧ ਲੋੜਾਂ ਨੂੰ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰੇ ਭਰੇ ਰੁੱਖਾਂ ਤੋਂ ਬਿਨਾਂ ਸਾਡੀ ਹੋਂਦ ਸੰਭਵ ਨਹੀਂ ਹੈ। ਇਸ ਲਈ ਸਾਨੂੰ ਇਹਨਾਂ ਰੁੱਖਾਂ ਨੂੰ ਕੱਟਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…