Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਦੇ ਐਨਸੀਸੀ ਵਿੰਗ ਨੇ ਝੰਡਾ ਦਿਵਸ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ: ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਮੁਹਾਲੀ ਦੇ ਐਨਸੀਸੀ ਵਿੰਗ ਵੱਲੋਂ ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਵੀਰ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਕਾਲਜ ਕੈਂਪਸ ਵਿੱਚ ‘ਝੰਡਾ ਦਿਵਸ ਯਾਨੀ ਆਰਮੀ ਫਲੈਗ ਡੇਅ’ ਮਨਾਇਆ ਗਿਆ। ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਯੂਨਿਟ ਦਾ ਝੰਡਾ ਲਹਿਰਾਇਆਂ। ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਵੀਰ ਜਵਾਨਾਂ ਨੂੰ ਯਾਦ ਕਰਦੇ ਹੋਏ ਚੇਅਰਮੈਨ ਬੇਦੀ ਨੇ ਕਿਹਾ ਕਿ ਫੌਜ ਝੰਡਾ ਦਿਵਸ ਹਰੇਕ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਯਾਦ ਵਿੱਚ ਮਨਾਇਆਂ ਜਾਂਦਾ ਹੈ ਅਤੇ ਸਾਨੂੰ ਸਭ ਨੂੰ ਵੀ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਦੇਸ਼ ਦੇ ਉਨ੍ਹਾਂ ਮਹਾਨ ਸਪੂਤਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿ ਦੇਸ਼ ਪਿਆਰ ਦਾ ਜਜ਼ਬਾ ਕਿੰਨਾ ਵੱਡਾ ਹੈ ਅਤੇ ਦੇਸ਼ ਦੀ ਆਨ-ਬਾਣ ਲਈ ਜਾਨ ਵਾਰਨਾ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੋਣੀ ਚਾਹੀਦੀ ਹੈ। ਸੰਸਥਾ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਵਿਦਿਆਰਥੀਆਂ ਫੌਜ ਦੀ ਕਿਸੇ ਵੀ ਦੇਸ਼ ਲਈ ਮਹੱਤਤਾ ਦੱਸਦੇ ਹੋਏ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਆਜ਼ਾਦੀ ਪਿੱਛੇ ਹੋਈਆਂ ਲੜਾਈਆਂ ਲਈ ਸਦਾ ਹੀ ਪੰਜਾਬੀਆਂ ਨੇ ਸਭ ਤੋਂ ਵੱਧ ਹਿੱਸਾ ਪਾਇਆ ਹੈ। ਪਰ ਪਿਛਲੇ ਥੋੜੇ ਸਮੇਂ ਤੋਂ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਪੰਜਾਬ ਦੇ ਨੌਜਵਾਨ ਫੌਜ ਵਿੱਚ ਜਾਣ ਤੋਂ ਕਤਰਾਉਣ ਲੱਗੇ ਹਨ, ਜੋ ਕਿ ਚੰਗੀ ਗੱਲ ਨਹੀਂ ਹੈ। ਉਨ੍ਹਾਂ ਐਨਸੀਸੀ ਦੇ ਕੈਡਿਡਾਂ ਅਤੇ ਸਮੂਹ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਲਈ ਅੱਗੇ ਆਉਣ ਅਤੇ ਫ਼ੌਜ ਵਿਚ ਭਰਤੀ ਹੋਣ ਲਈ ਵੀ ਪ੍ਰੇਰਣਾ ਦਿੱਤੀ। ਇਸ ਮੌਕੇ ਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਵੀ ਗਾਏ। ਸਮਾਗਮ ਦੇ ਅੰਤ ਵਿੱਚ 2 ਮਿੰਟ ਦਾ ਮੌਨ ਰੱਖਕੇ ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ