ਐਨਡੀਏ ਦੀ ਪ੍ਰੀਖਿਆ: ਸ਼ੈਮਰਾਕ ਸਕੂਲ ਦੇ 12 ਵਿਦਿਆਰਥੀਆਂ ਨੇ ਗੱਡੇ ਝੰਡੇ

ਸਾਲ 2011 ਤੋਂ ਲੈ ਕੇ ਹੁਣ ਤੱਕ 180 ਵਿਦਿਆਰਥੀਆਂ ਨੇ ਐਨਡੀਏ ਦੀ ਪ੍ਰੀਖਿਆ ’ਚ ਸਫਲਤਾ ਹਾਸਲ ਕੀਤੀ: ਬਾਜਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅਤੇ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵੱਲੋਂ ਦੇਸ਼ ਦੀ ਸੇਵਾ ਲਈ ਵੱਡੇ ਪੱਧਰ ’ਤੇ ਫ਼ੌਜੀ ਅਫ਼ਸਰ ਤਿਆਰ ਕੀਤੇ ਜਾ ਰਹੇ ਹਨ। ਸਾਲ 2011 ਦੇ ਪਹਿਲੇ ਬੈਚ ਤੋਂ ਹੁਣ ਤੱਕ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਸਾਂਝੇ ਯਤਨਾਂ ਸਦਕਾ ਹੁਣ ਤੱਕ ਦੇਸ਼ ਨੂੰ 180 ਆਰਮੀ ਅਫ਼ਸਰ ਮਿਲੇ ਹਨ। ਇਸ ਸਾਲ ਵੀ 12 ਵਿਦਿਆਰਥੀ ਐਨਡੀਏ ਵਿੱਚ ਸਫਲ ਰਹੇ ਹਨ, ਜੋ ਇਨ੍ਹਾਂ ਵਿੱਦਿਅਕ ਸੰਸਥਾਵਾਂ ਅਤੇ ਮੁਹਾਲੀ ਲਈ ਮਾਣ ਦੀ ਗੱਲ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਏਐੱਸ ਬਾਜਵਾ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ।
ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ 12 ਵਿਦਿਆਰਥੀਆਂ ’ਚੋਂ ਜ਼ਿਆਦਾਤਰ ਵਿਦਿਆਰਥੀ ਛੋਟੇ ਸ਼ਹਿਰਾਂ, ਕਸਬਿਆਂ ਜਾਂ ਪੇਂਡੂ ਇਲਾਕੇ ਨਾਲ ਸਬੰਧਤ ਹਨ। ਇਨ੍ਹਾਂ ਵਿਦਿਆਰਥੀਆਂ ਵਿੱਚ ਉਦੈ ਬੀਰ ਸਿੰਘ, ਦਿਲਪ੍ਰੀਤ ਸਿੰਘ, ਵਿਸ਼ੇਸ਼ ਸੂਦ, ਅਕਸ਼ਾਂਸ਼ ਅਗਰਵਾਲ, ਅਭੈ ਸਿੰਘ ਰਾਘਵ, ਤਨਮੈ ਸ਼ਰਮਾ, ਰਿਦਮ ਮਹਾਜਨ, ਹਰਮਨ ਵੀਰ ਸਿੰਘ, ਅਨੁਰਾਗ ਚੌਹਾਨ, ਅਨਿਕੇਤ ਕੋਹਲ, ਅਰਪਿਤ ਪਰਾਸ਼ਰ ਅਤੇ ਸਵਾਸਤਿਕ ਸ਼ਾਮਲ ਹਨ।
ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਡਾਇਰੈਕਟਰ ਏਅਰ ਕਾਂਮਡਰ (ਸੇਵਾਮੁਕਤ) ਨਿਤਿਨ ਸਾਂਠੇ ਨੇ ਦੱਸਿਆ ਕਿ ਪੂਰੇ ਭਾਰਤ ਤੋਂ ਕਰੀਬ ਸਾਢੇ ਚਾਰ ਲੱਖ ਦੇ ਉਮੀਦਵਾਰਾਂ ਨੇ ਐਨਡੀਏ ਦੀਆਂ 148 ਸੀਟਾਂ ਲਈ ਇਹ ਪ੍ਰੀਖਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਬੇਸ਼ੱਕ ਦੇਸ਼ ਦੇ ਹਰ ਸੂਬੇ ਵਿੱਚ ਸੈਨਿਕ ਸਕੂਲ ਅਤੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਵੱਡੇ ਪੱਧਰ ’ਤੇ ਐਨਡੀਏ ਦੀ ਤਿਆਰੀ ਕਰਵਾਈ ਜਾਂਦੀ ਹੈ ਪਰ ਕਿਸੇ ਵੀ ਸੰਸਥਾ ਦੇ ਵਿਦਿਆਰਥੀ ਇਕੱਠੇ ਸਫਲ ਨਹੀਂ ਹੋਏ ਹਨ। ਨਿਤਿਨ ਸਾਂਠੇ ਨੇ ਇਸ ਲਾਸਾਨੀ ਕਾਮਯਾਬੀ ਦਾ ਸਿਹਰਾ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੀ ਸਾਂਝੀ ਟੀਮ ਨੂੰ ਦਿੰਦੇ ਹੋਏ ਇਸ ਕਾਮਯਾਬੀ ਲਈ ਵਧਾਈ ਦਿੱਤੀ। ਇਸ ਮੌਕੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਦੀ ਗੱਲ ਹੈ ਕਿ ਉਹ ਇਸ ਪ੍ਰੀਖਿਆ ਵਿੱਚ ਸਫਲ ਰਹੇ ਹਨ ਅਤੇ ਛੇਤੀ ਹੀ ਉਨ੍ਹਾਂ ਨੂੰ ਫੌਜ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਸ਼ੈਮਰਾਕ ਸਕੂਲ ਦੇ ਐਮਡੀ ਕਰਨ ਬਾਜਵਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…