nabaz-e-punjab.com

ਐਨਡੀਏ ਦੀ ਤਿਆਰੀ: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਨੇ ਦਾਖ਼ਲਾ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਇੱਥੋਂ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਲਈ ਲਿਖਤੀ ਦਾਖ਼ਲਾ ਪ੍ਰੀਖਿਆ ਸਬੰਧੀ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਮੋਹਰੀ ਸੂਬੇ ਵਜੋਂ ਉੱਭਰ ਰਿਹਾ ਹੈ।
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜੇਐਸ ਸੰਧੂ ਨੇ ਦੱਸਿਆ ਕਿ 4 ਜੂਨ 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ ਹੈ। ਪੰਜਾਬ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀਆਂ ਅੌਰਤਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸ਼ਕਤੀਸ਼ਾਲੀ ਬਣਾਏਗੀ।
ਮੇਜਰ ਜਨਰਲ ਜੇਐਸ ਸੰਧੂ ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ ਕੁੱਲ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਐਨਡੀਏ ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਦੀਆਂ ਚਾਹਵਾਨ ਲੜਕੀਆਂ ਨੇ 2023 ਵਿੱਚ 10ਵੀਂ ਜਮਾਤ ਪਾਸ ਕੀਤੀ ਹੋਵੇ। ਇਸ ਕੋਰਸ ਲਈ ਗਿਆਰ੍ਹਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਵੀ ਅਪਲਾਈ ਕਰ ਸਕਦੀਆਂ ਹਨ ਪਰ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ 2006 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕੋਲ ਪੰਜਾਬ ਦੀ ਵਸਨੀਕ ਹੋਣ ਦਾ ਸਬੂਤ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…