Nabaz-e-punjab.com

ਐਨਡੀਏ ਦੀ ਲਿਖਤੀ ਪ੍ਰੀਖਿਆ: ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ 47 ਕੈਡਿਟਾਂ ਦਾ ਨਤੀਜਾ ਸ਼ਾਨਦਾਰ

74.6 ਫੀਸਦੀ ਦੀ ਸਫਲ ਦਰ ਨਾਲ ਦੇਸ਼ ਭਰ ’ਚੋਂ ਮੋਹਰੀ ਰਹੀ ਮੁਹਾਲੀ ਦੀ ਵੱਕਾਰੀ ਸੰਸਥਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੋਣਹਾਰ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਨਬਜ਼-ਏ-ਪੰਜਾਬ, ਮੁਹਾਲੀ, 21 ਸਤੰਬਰ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐਸਸੀ) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ-॥) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਕਾਬਿਲੇਗੌਰ ਹੈ ਕਿ ਇਹ ਨਤੀਜੇ ਬੀਤੇ ਦਿਨੀਂ ਐਲਾਨੇ ਗਏ ਹਨ, ਜਿਸ ਵਿੱਚ 74.6 ਫੀਸਦੀ ਪਾਸ ਪ੍ਰਤੀਸ਼ਤਤਾ ਨਾਲ ਮੁਹਾਲੀ ਇਹ ਦੀ ਵੱਕਾਰੀ ਸੰਸਥਾ ਦੇਸ਼ ਭਰ ’ਚ ਸਭ ਤੋਂ ਮੋਹਰੀ ਰਹੀ ਹੈ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ ’ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੱੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵ ਭਰ ਵਿੱਚ ਪੰਜਾਬ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਸੰਸਥਾ ਦੇ ਹੋਣਹਾਰ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਐਨਡੀਏ ਦੀਆਂ ਅਗਲੀਆਂ ਚੁਨੌਤੀਆਂ ਲਈ ਤਿਆਰ ਰਹਿਣ ਲਈ ਐਸਐਸਬੀ ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਦਾਖ਼ਲਾ ਲੈਣ ਵਿੱਚ ਸਫਲ ਹੋਏ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਮੁਹਾਲੀ ਇੰਸਟੀਚਿਊਟ ਦੇ 21 ਕੈਡਿਟ, ਜਿਨ੍ਹਾਂ ਨੇ ਆਪਣੀ ਐਸਐਸਬੀ ਇੰਟਰਵਿਊ ਪਾਸ ਕਰ ਲਈ ਹੈ, ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …