ਯੂਥ ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਕੈਪਟਨ ਸਿੱਧੂ ਨੂੰ ਜਿਤਾਉਣਾ ਜਰੂਰੀ: ਪ੍ਰਿੰਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-3ਬੀ1 ਵਿਖੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਕੈਪਟਨ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕਰਦਿਆਂ ਇਲਾਕਾ ਵਾਸੀਆਂ ਨੇ ਅੱਗੇ ਹੋ ਕੇ ਉਨ੍ਹਾਂ ਦੀ ਚੋਣ ਮੁਹਿੰਮ ਖ਼ੁਦ ਚਲਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸ੍ਰੀ ਪ੍ਰਿੰਸ ਨੇ ਕੈਪਟਨ ਸਿੱਧੂ ਨੂੰ ਵਿਸ਼ਵਾਸ਼ ਦਿਵਾਇਆ ਕਿ ਅਕਾਲੀ ਦਲ ਦੀ ਜਿੱਤ ਲਈ ਦਿਨ ਰਾਤ ਸਖ਼ਤ ਮਿਹਨਤ ਕਰਨਗੇ।
ਇਸ ਮੌਕੇ ਕੌਂਸਲਰ ਪ੍ਰਿੰਸ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਸ਼ਹਿਰ ਦੇ ਵਿਕਾਸ ’ਤੇ 2400 ਕਰੋੜ ਰੁਪਏ ਖਰਚਕੇ ਇਸਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਂਦਾ ਹੈ, ਹੁਣ ਸਾਡਾ ਵੀ ਫਰਜ ਬਣਦਾ ਹੈ ਕਿ ਉਨ੍ਹਾਂ ਵੱਲੋਂ ਹਲਕਾ ਮੁਹਾਲੀ ਤੋਂ ਐਲਾਨੇ ਉਮੀਦਵਾਰ ਕੈਪਟਨ ਸਿੱਧੂ ਨੂੰ ਇਥੋਂ ਜਿਤਾ ਕੇ ਭੇਜਿਆ ਜਾਵੇ ਤਾਂ ਜੋ ਮੁਹਾਲੀ ਸ਼ਹਿਰ ਦੇ ਵਿਕਾਸ ਨੂੰ ਜਾਰੀ ਰੱਖਿਆ ਜਾ ਸਕੇ। ਇਸ ਮੌਕੇ ਕੈਪਟਨ ਸਿੱਧੂ ਨੇ ਸ੍ਰੀ ਪ੍ਰਿੰਸ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸਥਾਨਕ ਲੋਕਾਂ ਵੱਲੋਂ ਕੌਂਸਲਰ ਪ੍ਰਿੰਸ ਦੀ ਅਗਵਾਈ ਵਿੱਚ ਕੈਪਟਨ ਸਿੱਧੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਰਵਿੰਦਰ ਸਿੰਘ ਢਿੱਲੋਂ, ਬਘੇਲ ਸਿੰਘ, ਕੌਂਸਲਰ ਗੁਰਮੀਤ ਕੌਰ, ਗੁਰਬਿੰਦਰ ਸਿੰਘ ਸੈਣੀ, ਇਕਬਾਲ ਸਿੰਘ, ਦਵਿੰਦਰ ਸਿੰਘ ਭਾਟੀਆ, ਸੁਰਿੰਦਰਜੀਤ ਸਿੰਘ, ਐਸ.ਐਸ. ਚੌਹਾਨ, ਅਰਵਿੰਦ ਸ਼ਰਮਾ, ਮਹਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਹਰਚਰਨ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…