ਪੰਜਾਬ ਦੀ ਤਕਦੀਰ ਬਦਲਣ ਲਈ ਮਹਿੰਦਰਾ ਸਵਰਾਜ ਗਰੁੱਪ ਵਰਗੇ ਗੈਰਤਮੰਦ ਗਰੁੱਪਾਂ ਦੀ ਲੋੜ: ਮਨਪ੍ਰੀਤ ਬਾਦਲ

ਕੈਂਸਰ ਪੀੜਤਾਂ ਦੇ ਇਲਾਜ ਵਿੱਚ ਮਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ: ਨਵਜੋਤ ਸਿੱਧੂ

ਮਹਿੰਦਰਾ ਸਵਰਾਜ ਗਰੁੱਪ ਨੇ ਸਮਾਜ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਪੰਜਾਬ ਦੀ ਤਕਦੀਰ ਬਦਲਣ ਲਈ ਮਹਿੰਦਰਾ ਸਵਰਾਜ ਗਰੁੱਪ ਵਰਗੇ ਗੈਰਤਮੰਦ ਗਰੁੱਪਾਂ ਦੀ ਲੋੜ ਹੈ। ਮਹਿੰਦਰਾ ਸਵਰਾਜ ਗਰੁੱਪ ਨੇ ਪੰਜਾਬ ਵਿਚ ਕੈਂਸਰ ਪੀੜਤਾਂ ਦੇ ਇਲਾਜ ਲਈ ਅਤੇ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਚੁੱਕਿਆ ਗਿਆ ਕਦਮ ਇੱਕ ਸ਼ਲਾਘਾਯੋਗ ਕਦਮ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ, ਸ੍ਰ: ਮਨਪੀ੍ਰਤ ਸਿੰਘ ਬਾਦਲ ਨੇ ਐਸ.ਏ.ਐਸ.ਨਗਰ ਵਿਖੇ ਪੰਜਾਬ ਟਰੈਕਟਰਜ਼ ਵੱਲੋਂ ਮਹਿੰਦਰਾ ਸਵਰਾਜ ਮੋਬਾਇਲ ਪ੍ਰਾਇਮਰੀ ਹੈਲਥ ਐਂਡ ਕੈਂਸਰ ਕੇਅਰ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿੱਤ ਮੰਤਰੀ ਸ੍ਰੀ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਸਿੱਧੂ ਵੱਲੋਂ ਮਹਿੰਦਰਾ ਸਵਰਾਜ ਗਰੁੱਪ ਵੱਲੋਂ ਕੈਂਸਰ ਪੀੜਤਾਂ ਦੇ ਇਲਾਜ਼ ਲਈ ਅਤੇ ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ ਤਿੰਨ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ।
ਸ੍ਰੀ ਬਾਦਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮਹਿੰਦਰਾ ਸਵਰਾਜ ਗਰੁੱਪ ਨੇ ਪੂਰੇ ਮੁਲਕ ਵਿਚ ਆਪਣਾ ਨਾਂਮ ਕਮਾਇਆ ਹੈ ਅਤੇ ਬਿਜ਼ਨਸ ਦੇ ਖੇਤਰ ਵਿਚ ਨਵੀਆਂ ਪੁਲਾਘਾਂ ਪੁੱਟੀਆਂ ਹਨ ਅਤੇ ਸਵਰਾਜ ਪੰਜਾਬ ਦਾ ਬਰੈਂਡ ਵੀ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਸਵਰਾਜ ਗਰੁੱਪ ਨੇ ਇਕੱਲੇ ਬਿਜ਼ਨਸ ਦੇ ਵਿਚ ਹੀ ਨਹੀਂ ਸਗੋ ਲੋਕ ਭਲਾਈ ਦੇ ਖੇਤਰ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਸਵਰਾਜ ਗਰੁੱਪ ਵੱਲੋਂ ਕੈਂਸਰ ਪੀੜਤਾਂ ਦੇ ਇਲਾਜ ਲਈ ਚੁੱਕਿਆ ਗਿਆ ਕਦਮ ਇੱਕ ਬਹੁਤ ਵੱਡਾ ਕਦਮ ਹੈ। ਜਿਸ ਰਾਂਹੀ ਕੈਂਸਰ ਪੀੜਤਾਂ ਨੂੰ ਨਵੀਂ ਜਿੰਦਗੀ ਪ੍ਰਦਾਨ ਹੋਵੇਗੀ। ਉਨ੍ਹਾਂ ਇਸ ਕਾਰਜ ਲਈ ਮਹਿੰਦਰਾ ਸਵਰਾਜ ਗਰੁੱਪ ਨੂੰ ਮੁਬਾਰਕਵਾਦ ਵੀ ਦਿੱਤੀ।
ਇਸ ਮੌਕੇ ਬੋਲਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੈਂਸਰ ਪੀੜਤਾਂ ਦੀ ਮੱਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਮਹਿੰਦਰਾ ਸਵਰਾਜ ਗਰੁੱਪ ਨੇ ਇਹ ਸੇਵਾ ਸ਼ੁਰੂ ਕਰਕੇ ਮਨੁੱਖਤਾ ਦੀ ਸੇਵਾ ਲਈ ਸਭ ਤੋਂ ਵੱਡਾ ਅਤੇ ਅਹਿਮ ਕਦਮ ਪੁੱਟਿਆ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਸਵਰਾਜ ਗਰੁੱਪ ਕਿਸੇ ਦੇ ਦੁੱਖ ਵਿਚ ਸਰੀਕ ਹੋ ਕੇ ਉਨ੍ਹਾਂ ਦਾ ਦੁੱਖ ਵਡਾਊੁਣ ਦੇ ਨਾਲ-ਨਾਲ ਕੈਂਸਰ ਵਰਗੇ ਮਾਰੂ ਰੋਗਾਂ ਤੋਂ ਨਿਜਾਤ ਦਵਾਉਣ ਲਈ ਆਪਣੀ ਸਭ ਤੋਂ ਵੱਡੀ ਸੇਵਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਅਦਾਰੇ ਜਿਹੜੇ ਕਿ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਹਰ ਤਰ੍ਹਾਂ ਦੀ ਮੱਦਦ ਲਈ ਵਚਨਬੱਧ ਹੈ।
ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਮਜਬੂਤੀ ਲਈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮਹਿੰਦਰਾ ਸਵਰਾਜ ਵਰਗੇ ਗਰੁੱਪਾਂ ਦੀ ਲੋੜ ਹੈ ਅਤੇ ਸਾਨੂੰ ਉਦਯੋਗਿਕ ਖੇਤਰ ਨੂੰ ਬੜਾਵਾ ਦੇਣਾ ਪਵੇਗਾ। ਇਸ ਮੌਕੇ ਬੋਲਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਹਿੰਦਰਾ ਸਵਰਾਜ ਗਰੁੱਪ ਦਾ ਮੁਹਾਲੀ ਦੀ ਆਰਥਿਕਤਾ ਵਿਚ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਭਾਵੇਂ ਮੋਹਾਲੀ ਵਿਚਲੀਆਂ ਕਈ ਵੱਡੀਆਂ ਫੈਕਟਰੀਆਂ ਬੰਦ ਹੌਈਆਂ ਹਨ ਪ੍ਰੰਤੂ ਮਹਿੰਦਰਾ ਸਵਰਾਜ ਗਰੁੱਪ ਨੇ ਨਵੀਆਂ ਬੁਲੰਦੀਆਂ ਛੂਹੀਆਂ ਹਨ ਅਤੇ ਇਸ ਗਰੁੱਪ ਵੱਲੋਂ ਮੁਹਾਲੀ ਜ਼ਿਲ੍ਹੇ ਦੇ 5 ਹਜਾਰ ਲੋਕਾਂ ਨੂੰ ਸਿੱਧੇ ਤੌਰ ਅਤੇ 50 ਹਜਾਰ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਗਰੁੱਪ ਵੱਲੋਂ ਸਮਾਜਿਕ ਖੇਤਰ ਵਿਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਲਾਇਲਾਜ ਬਿਮਾਰੀ ਕੈਂਸਰ ਦੇ ਇਲਾਜ ਲਈ ਵੀ ਬੀੜਾ ਚੁੱਕਿਆ ਹੈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਵੀ ਇੱਕ ਮੋਬਾਇਲ ਵੈਨ ਤਿਆਰ ਕਰਵਾਈ ਜਾ ਰਹੀ ਹੈ। ਜਿਸ ਰਾਂਹੀ ਕਿਰਤੀਆਂ ਦੇ ਟੀ.ਵੀ. ਟੈਸਟਾਂ ਤੋਂ ਇਲਾਵਾ ਹੋਰ ਟੈਸਟ ਵੀ ਮੁਫਤ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਸੀ.ਓ.ਓ. ਸਵਰਾਜ ਡਵੀਜਨ ਵਿਰੇਨ ਪੋਪਲੀ ਨੇ ਜਿਥੇ ਪੁੱਜੀਆਂ ਸਖ਼ਸੀਅਤਾਂ ਨੂੰ ਜੀ ਆਇਆ ਆਖਿਆ ਉਥੇ ਦੱਸਿਆ ਕਿ ਇਹ ਤਿੰਨ ਮੋਬਾਇਲ ਵੈਨਾਂ ਇੱਕ ਬਠਿੰਡਾ, ਇੱਕ ਪਟਿਆਲਾ ਅਤੇ ਇਕ ਐਸ.ਏ.ਐਸ.ਨਗਰ ਜ਼ਿਲ੍ਹੇ ਲਈ ਭੇਜੀਆਂ ਗਈਆਂ ਹਨ। ਜਿਹੜੀਆਂ ਕਿ ਅਧੁਨਿਕ ਸਾਜੋ ਸਮਾਨ ਨਾਲ ਲੈਸ ਹਨ ਅਤੇ ਪਿੰਡ ਪੱਧਰ ਤੇ ਜਾ ਕੇ ਕੈਂਸਰ ਪੀੜਤ ਰੋਗੀਆਂ ਦਾ ਇਲਾਜ ਕਰਨਗੀਆਂ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਦੌਰਾਨ ਸ਼ੁਰੂ ਕੀਤੇ ਗਏ ਮਹਿੰਦਰਾ ਸਵਰਾਜ ਮੋਬਾਇਲ ਪ੍ਰਾਈਮਰੀ ਹੈਲਥ ਐਂਡ ਕੈਂਸਰ ਕੇਅਰ ਪ੍ਰੋਜੈਕਟ ਲਈ 02 ਕਰੋੜ ਰੁਪਏ ਰਾਖਵੇ ਰੱਖੇ ਗਏ ਹਨ। ਇਸ ਤੋਂ ਪਹਿਲਾਂ ਮਹਿੰਦਰਾ ਸਵਰਾਜ ਗਰੁੱਪ ਵੱਲੋਂ ਪਹਿਲੇ ਪੜਾਅ ਦੌਰਾਨ ਕੈਂਸਰ ਪੀੜਤ ਰੋਗੀਆਂ ਦੇ ਇਲਾਜ ਲਈ 62 ਲੱਖ 20 ਹਜਾਰ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਵਿਧਾਇਕ ਬੱਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ., ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ, ਸ੍ਰ: ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ ਚੰਦ ਮੱਛਲੀਕਲਾਂ ਸਮੇਤ ਮਹਿੰਦਰਾ ਸਵਰਾਜ ਗਰੁੱਪ ਦੇ ਅਧਿਕਾਰੀ, ਕਰਮਚਾਰੀ ਅਤੇ ਪਿੰਡਾਂ ਦੇ ਸਰਪੰਚ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…