ਨਸ਼ਾ, ਭ੍ਰਿਸ਼ਟਾਚਾਰ, ਨਾਜਾਇਜ਼ ਮਾਈਨਿੰਗ ਰੋਕਣ ਲਈ ਇਮਾਨਦਾਰ ਸਰਕਾਰ ਬਣਾਉਣ ਦੀ ਲੋੜ: ਕੁਲਵੰਤ ਸਿੰਘ

‘ਆਪ’ ਦੀ ਸਰਕਾਰ ਦੇ ਸਕਦੀ ਹੈ ਸਵੱਛ ਪ੍ਰਸ਼ਾਸਨ, ਅਕਾਲੀ, ਕਾਂਗਰਸ ਤੇ ਭਾਜਪਾ ਨੂੰ ਤਾਂ ਪਹਿਲਾਂ ਹੀ ਪਰਖ ਚੁੱਕੇ ਨੇ ਲੋਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਪੰਜਾਬ ਵਿੱਚ ਨਸ਼ਾ ਬੰਦ ਕਰਵਾਉਣ, ਨਾਜਾਇਜ਼ ਮਾਈਨਿੰਗ ਰੋਕਣ, ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ, ਸਿਹਤ ਤੇ ਸਿੱਖਿਆ ਦਾ ਪਸਾਰਾ ਕਰਨ ਲਈ ਸਿਰਫ਼ ਇਕ ਇਮਾਨਦਾਰ ਤੇ ਮਜ਼ਬੂਤ ਸਰਕਾਰ ਬਣਾਉਣ ਦੀ ਬਹੁਤ ਲੋੜ ਹੈ, ਜੋ ਕਿ ਸੂਬੇ ਦੇ ਲੋਕਾਂ ਨੂੰ ਹੁਣ ਸਿਰਫ਼ ਆਮ ਆਦਮੀ ਪਾਰਟੀ ਤੋਂ ਹੀ ਇਸ ਵਾਰ ਉਮੀਦ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਤੋਂ ‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਅੱਜ ਇੱਥੇ ਵੱਖ-ਵੱਖ ਥਾਵਾਂ ’ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਇਹ ਸੱਚਾਈ ਹੈ ਕਿ ਲੋਕ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਇਨ੍ਹਾਂ ਦੋਵੇਂ ਪਾਰਟੀਆਂ ਦੇ ਉਮੀਦਵਾਰ ਚੋਣ ਜਿੱਤਦਿਆਂ ਹੀ ਲੁੱਟ-ਖਸੁੱਟ ਅਤੇ ਸ਼ਾਮਲਾਤ ਜ਼ਮੀਨਾਂ ਉਤੇ ਨਜਾਇਜ਼ ਕਬਜ਼ੇ ਕਰਨ ਵਿੱਚ ਜੁਟ ਜਾਂਦੇ ਹਨ। ਸਿਹਤ ਤੇ ਸਿੱਖਿਆ ਦਾ ਪਸਾਰਾ ਕਰਨ ਦੀ ਬਜਾਇ ਸ਼ਰਾਬ ਦੇ ਠੇਕਿਆਂ ਦਾ ਪਸਾਰਾ ਕਰਦੇ ਹਨ। ਮੁਹਾਲੀ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਨੇ ਪਿਛਲੇ ਪੰਜ ਸਾਲ ਤੋਂ ਇਹੋ ਸਭ ਕੁਝ ਕੀਤਾ ਹੈ।
‘ਆਪ’ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਹਰਪਾਲ ਸਿੰਘ ਖਾਲਸਾ, ਅਮਰਜੀਤ ਸਿੰਘ ਵਾਲੀਆ ਸਮੇਤ ਬਲਾਕ ਸਮਿਤੀ ਦੇ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਆਪ ਆਗੂ ਪ੍ਰਭਜੋਤ ਕੌਰ, ਸਾਬਕਾ ਸਰਪੰਚ ਅਵਤਾਰ ਸਿੰਘ ਮਨੌਲੀ ਨੇ ਕਿਹਾ ਕਿ ਇਸ ਵਾਰ ਹਲਕਾ ਮੁਹਾਲੀ ਦੇ ਲੋਕ ਸਾਫ਼ ਨੀਅਤ ਵਾਲੇ ਉਮੀਦਵਾਰ ਕੁਲਵੰਤ ਸਿੰਘ ਨੂੰ ਚੋਣ ਨਿਸ਼ਾਨ ‘ਝਾੜੂ’ ਦਾ ਬਟਨ ਦਬਾ ਕੇ ਕਾਮਯਾਬ ਬਣਾਉਣ ਅਤੇ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਹਲਕਾ ਮੋਹਾਲੀ ਦਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਇਮਾਨਦਾਰ ਸਰਕਾਰ ਬਣਾਉਣ ਲਈ ਹਲਕਾ ਮੋਹਾਲੀ ਦੇ ਲੋਕਾਂ ਨੂੰ ਲੋੜ ਹੈ ਕਿ ਉਹ 20 ਫ਼ਰਵਰੀ ਨੂੰ ਵੋਟਾਂ ਵਾਲੇ ਦਿਨ ਵੋਟਿੰਗ ਵਾਲੀ ਮਸ਼ੀਨ ਉੱਤੇ ਸਿਰਫ਼ ‘ਝਾੜੂ’ ਦੇ ਚੋਣ ਨਿਸ਼ਾਨ ਵਾਲਾ ਬਟਨ ਹੀ ਦਬਾਉਣ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …