ਨਸ਼ਿਆਂ ਦੇ ਖਤਮੇ ਲਈ ਸਮੁੱਚੀ ਲੋਕਾਈਂ ਨੂੰ ਇਕਜੁਟ ਦੀ ਹੋਣ ਦੀ ਲੋੜ: ਕਾਲੇਵਾਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਮਾਰਚ:
ਇੱਥੋਂ ਦੇ ਨੇੜਲੇ ਪਿੰਡ ਕਾਲੇਵਾਲ ਵਿੱਚ ਸਥਿਤ ਥਾਣਾ ਸਾਂਝ ਕੇਂਦਰ ਕੁਰਾਲੀ ਦੇ ਇੰਚਾਰਜ ਮੋਹਣ ਸਿੰਘ ਦੀ ਅਗਵਾਈ ਵਿੱਚ ਦਲਜੀਤ ਸਿੰਘ ਪ੍ਰਧਾਨ ਕਾਰਪੋਰੈਟਿਵ ਸੋਸਾਇਟੀ ਪਿੰਡ ਸਿੰਘਪੁਰਾ ਵੱਲੋ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਚਰਨਜੀਤ ਸਿੰਘ ਚੰਨਾ ਕਾਲੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਨਸ਼ੇ ਕਾਰਨ ਬਹੁਤ ਜਿੰਦਗੀਆਂ ਬਰਬਾਦ ਹੋ ਰਹੀਆਂ ਹਨ। ਜੇਕਰ ਅਸੀਂ ਆਪਣੇ ਵੱਲ ਤੋਂ ਰਲਕੇ ਨਸ਼ਿਆਂ ਨੂੰ ਖਤਮ ਕਰਨ ਦਾ ਹੰਭਲਾ ਮਾਰੀਏ ਤਾਂ ਇਨ੍ਹਾਂ ਨੂੰ ਖਤਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਕਿਹਾ ਅਗਰ ਨਸ਼ਿਆਂ ਨੂੰ ਹੁਣੇ ਨਾ ਰੋਕਿਆ ਗਿਆ ਤਾਂ ਸਾਡੀ ਨਵੀਂ ਪੀੜੀ ਨੂੰ ਨਸ਼ਿਆਂ ਕਾਰਨ ਖਤਮ ਹੋਣ ਤੋਂ ਕੋਈ ਰੋਕ ਨਹੀ ਸਕਦਾ। ਇਸ ਮੌਕੇ ਦਲਜੀਤ ਸਿੰਘ ਵੱਲੋਂ ਇਹ ਵੀ ਭਰੋਸਾ ਦਿਵਾਇਆ ਗਿਆ ਕਿ ਸਾਡੇ ਵੱਲੋਂ ਆਪਣੇ ਪਿੰਡ ਵਿੱਚ ਨਸ਼ਿਆਂ ਸਬੰਧੀ ਬਾਅਦ ਵਿੱਚ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਦਿਲਬਾਗ ਸਿੰਘ ਪੰਚ, ਮਨਸਾ ਸਿੰਘ, ਬਖਸੀਸ ਸਿੰਘ ਲੰਬੜਦਾਰ, ਮੇਹਰ ਸਿੰਘ, ਗੁਰਜੀਤ ਸਿੰਘ, ਜਰਨੈਲ ਸ਼ਿੰਘ ਆਦਿ ਹਾਜ਼ਰ ਸਨ। ਇਸ ਮੌਕੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਅਤੇ ਨਸ਼ਿਆਂ ਵਿਰੁੱਧ ਨਾਅਰੇ ਵੀ ਲਗਾਏ ਗਏ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …