Share on Facebook Share on Twitter Share on Google+ Share on Pinterest Share on Linkedin ਗ਼ਰੀਬਾਂ ਦਾ ਆਰਥਿਕ ਪੱਧਰ ਮਜ਼ਬੂਤ ਕਰਨ ਲਈ ਸੁਹਿਰਦ ਯਤਨਾਂ ਦੀ ਲੋੜ: ਬਾਜਵਾ ਸੂਬਾ ਪੱਧਰੀ ਤਿੰਨ ਰੋਜ਼ਾ ‘ਸਟੇਟ ਰੂਰਲ ਲਾਈਵਲੀਹੁਡ ਮਿਸ਼ਨ’ ਵਰਕਸ਼ਾਪ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਮਈ: ਗ਼ਰੀਬੀ ਰੇਖਾ ਤੋਂ ਹੇਠ ਰਹਿ ਰਹੇ ਨਾਗਰਿਕਾਂ ਦਾ ਆਰਥਿਕ ਪੱਧਰ ਮਜ਼ਬੂਤ ਕਰਨ ਲਈ ਕੇਂਦਰ, ਰਾਜ ਸਰਕਾਰਾਂ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਸੁਹਿਰਦ ਯਤਨ ਕਰਨ ਦੀ ਲੋੜ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਹ ਪ੍ਰਗਟਾਵਾ ਅੱਜ ਇੱਥੇ ਸੈਕਟਰ 32 ਦੇ ਰੀਜਨਲ ਇੰਸਟੀਚਿਊਟ ਆਫ਼ ਕੋਆਪ੍ਰੇਟਿਵ ਮੈਨੇਜਮੈਂਟ ਵਿਖੇ ਸੂਬਾ ਪੱਧਰੀ ਕਾਨਫ਼ਰੰਸ ‘ਸਟੇਟ ਰੂਰਲ ਲਾਈਵਲੀਹੁਡ ਮਿਸ਼ਨ‘ ਦੀ ਤਿੰਨ ਰੋਜ਼ਾ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਕੀਤਾ। ਸ੍ਰੀ ਬਾਜਵਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ਼ਰੀਬੀ ਦੇ ਖਾਤਮੇ ਲਈ ਵਿਭਿੰਨ ਸਮਾਜ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਜਿਨਂਾਂ ਦੇ ਸਾਰਥਕ ਸਿੱਟੇ ਸਾਹਮਣੇ ਆਉਣੇ ਯਕੀਨੀ ਹਨ। ਉਨਂਾਂ ਕਿਹਾ ਕਿ ਗ਼ਰੀਬੀ ਰੇਖਾ ਤੋਂ ਥੱਲੇ ਰਹਿ ਰਹੇ ਲੋਕਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨ ਲਈ ਸਰਕਾਰਾਂ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਹੋਰ ਵੱਧ ਹੰਭਲੇ ਮਾਰਨ ਦੀ ਜ਼ਰੂਰਤ ਹੈ। ਸ੍ਰੀ ਬਾਜਵਾ ਨੇ ਭਲਾਈ ਸਕੀਮਾਂ ਦਾ ਪ੍ਰਚਾਰ ਹੋਰ ਸਚਾਰੂ ਢੰਗ ਨਾਲ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਗ਼ਰੀਬੀ ਦੇ ਖਾਤਮੇ ਲਈ ਕੇਂਦਰ ਤੇ ਰਾਜ ਸਰਕਾਰ ਦੀ ਆਪਸੀ ਭਾਗੀਦਾਰੀ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਮੁੱਢਲੇ ਨਤੀਜੇ ਭਾਵੇਂ ਉਤਸ਼ਾਹਜਨਕ ਹਨ ਪਰ ਇਨਂਾਂ ਯੋਜਨਾਵਾਂ ਨੂੰ ਸੁਹਿਰਦਤਾ ਨਾਲ ਲਾਗੂ ਕਰਨ ਲਈ ਹੋਰ ਵੱਧ ਯਤਨ ਲੋੜੀਂਦੇ ਹਨ। ਉਨਂਾਂ ਕਿਹਾ ਕਿ ਗ਼ਰੀਬ ਪਰਿਵਾਰਾਂ ਦੀ ਆਰਥਿਕਤਾ ਵਿੱਚ ਸੁਧਾਰ ਲਿਆਉਣ ਲਈ ਸੈਲਫ਼ ਹੈਲਪ ਗਰੁੱਪ ਬਹੁਤ ਵੱਡੀ ਭੂਮਿਕਾ ਨਿਭਾ ਸਕਦੇ ਹਨ। ਸੰਯੁਕਤ ਡਾਇਰੈਕਟਰ-ਕਮ-ਕਮਿਸ਼ਨਰ ਮਗਨਰੇਗਾ ਸ੍ਰੀਮਤੀ ਆਨੰਦਿਤਾ ਮਿੱਤਰਾ ਨੇ ਕਿਹਾ ਕਿ ਐਨ.ਆਰ.ਐਲ.ਐਮ. ਸਕੀਮ ਸੂਬੇ ਦੇ 22 ਜ਼ਿਲਿਂਆਂ ਦੇ 35 ਬਲਾਕਾਂ ਵਿੱਚ ਚੱਲ ਰਹੀ ਹੈ ਅਤੇ ਚਾਲੂ ਵਿੱਤ ਵਰਂੇ ਦੌਰਾਨ 5 ਨਵੇਂ ਬਲਾਕ ਸ਼ਾਮਲ ਕੀਤੇ ਗਏ ਹਨ। ਉਨਂਾਂ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਵਿੱਚ 4012 ਸੈਲਫ਼ ਹੈਲਪ ਗਰੁੱਪ ਕੰਮ ਕਰ ਰਹੇ ਹਨ ਅਤੇ ਇਨਂਾਂ ਸੈਲਫ਼ ਹੈਲਪ ਗਰੁੱਪਾਂ ਨੂੰ 1,10,000 ਰੁਪਏ ਪ੍ਰਤੀ ਗਰੁੱਪ ਆਪਣਾ ਕੰਮ ਸ਼ੁਰੂ ਕਰਨ ਲਈ ਮੁਹੱਈਆ ਕਰਵਾਏ ਗਏ ਸਨ ਜਿਸ ਸਦਕਾ ਗ਼ਰੀਬ ਪੇਂਡੂ ਅੌਰਤਾਂ ਦੀ ਆਰਥਿਕਤਾ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ