Share on Facebook Share on Twitter Share on Google+ Share on Pinterest Share on Linkedin ਦੇਸ਼ ਦੇ ਸੁਨਹਿਰੇ ਭਵਿੱਖ ਲਈ ਨਵੀਆਂ ਤਕਨੀਕਾਂ ਅਤੇ ਖੋਜਾਂ ਕਰਨ ਦੀ ਲੋੜ: ਬਦਨੌਰ ਰਾਜਪਾਲ ਬਦਨੌਰ ਨੇ ਚੰਡੀਗੜ੍ਹ ਯੂਨੀਵਰਸਿਟੀ ਦੀ ਦੂਜੀ ਸਲਾਨਾ ਕਨਵੋਕੇਸ਼ਨ ਮੌਕੇ 746 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਆਪਣੇ ਥੋੜੇ ਸਮੇ ਵਿੱਚ ਹੀ ਦੇਸ਼ ਵਿਦੇਸ਼ ਵਿੱਚ ਆਪਣੀ ਨਿਵੇਕਲੀ ਪਛਾਣ ਬਣਾਈ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ: ਦੇਸ਼ ਦੇ ਸੁਨਹਿਰੇ ਭਵਿੱਖ ਲਈ ਨਵੀਆਂ ਖੋਜਾਂ ਕਰਨ ਦੀ ਲੋੜ ਤਾਂ ਹੀ ਸਾਡਾ ਮੁਲਕ ਬੁਲੰਦੀਆਂ ਨੁੰੂ ਛੂਹ ਛਕੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਚੰਡੀਗੜ੍ਹ ਯੁਨੀਵਰਸਿਟੀ ਘੜੂੰਆਂ ਦੀ ਦੂਜੀ ਸਲਾਨਾ ਕਨਵੋਕੇਸ਼ਨ ਮੌਕੇ ਯੂਨੀਵਰਸਿਟੀ ਦੇ 746 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ 15 ਵਿਦਿਆਰਥੀਆਂ ਨੂੰ ਯੁਨੀਵਰਸਿਟੀ ਗੋਲਡ ਮੈਡਲ ਪ੍ਰਦਾਨ ਕਰਨ ਮੌਕੇ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਬਦਨੌਰ ਨੇ ਇਸ ਮੌਕੇ 443 ਬੈਚੂਲਰ ਆਫ ਇੰਜੀਨੀਅਰ ਅਤੇ 303 ਮਾਸਟਰ ਆਫ ਇੰਜੀਨੀਅਰ ਪਾਸ ਵਿਦਿਆਰਥੀਆਂ ਨੁੰੂ ਡਿਗਰੀਆਂ ਪ੍ਰਦਾਨ ਕੀਤੀਆਂ। ਉਨ੍ਹਾਂ ਇਸ ਮੌਕੇ ਪੰਜ ਬੈਚੂਲਰ ਆਫ ਇੰਜੀਨੀਅਰ ਅਤੇ ਪੰਜ ਮਾਸਟਰ ਆਫ ਇੰਜੀਨੀਅਰ ਪਾਸ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਗੋਲਡ ਮੈਡਲ ਵੀ ਪ੍ਰਦਾਨ ਕੀਤੇ। ਰਾਜਪਾਲ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਉਨ੍ਹਾਂ ਵੱਲੋਂ ਸਖ਼ਤ ਮਿਹਨਤ ਕਰਕੇ ਇਹ ਡਿਗਰੀਆਂ ਹਾਸਲ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਕੇ ਆਪੋ ਆਪਣੇ ਖੇਤਰ ਵਿੱਚ ਯੂਨੀਵਰਸਿਟੀ ਦਾ ਨਾਮ ਰੋਸ਼ਨ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਉਹ ਜਿਸ ਖੇਤਰ ਵੀ ਜਾਣ ਉਹ ਆਪਣੀ ਮਿਹਨਤ ਸਦਕਾ ਹੋਰ ਬੁਲੰਦੀਆਂ ਨੂੰ ਛੁਹਣ। ਸ੍ਰੀ ਬਦਨੌਰ ਨੇ ਇਸ ਮੌਕੇ ਯੂਨੀਵਰਸਿਟੀ ਵਿੱਚ ਵਿਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਪੜਾਈ ਕਰਨ ਦੀ ਪ੍ਰੇਰਣਾ ਦਿੰਦਿਆ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਨ ਦੀ ਸਖ਼ਤ ਲੋੜ ਹੈ ਅਤੇ ਉਨ੍ਹਾਂ ਦੇ ਮਨ੍ਹਾਂ ਵਿੱਚ ਨਵੇਂ ਆਈਡੀਆਂ ਪੈਦਾ ਹੋਣੇ ਚਾਹੀਦੇ ਹਨ। ਜਿਸ ਨਾਲ ਦੇਸ਼ ਹੋਰ ਤਰੱਕੀ ਕਰ ਸਕੇ। ਸ੍ਰੀ ਬਦਨੌਰ ਨੇ ਇਸ ਮੋਕੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਸਤਨਾਮ ਸਿੰਘ ਸੰਧੂ ਸਮੇਤ ਹੋਰ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਆਪਣੇ ਮਿਹਨਤੀ ਸਟਾਫ ਸਦਕਾ ਦੇਸ਼ ਅਤੇ ਵਿਦੇਸਾਂ ਵਿੱਚ ਵੀ ਆਪਣਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਵਿਦਿਆਰਥੀ ਮਿਆਰੀ ਸਿੱਖਿਆ ਹਾਸ਼ਲ ਕਰ ਰਹੇ ਹਨ ਜੋ ਕਿ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਮਨੁੂੱਖੀ ਕਦਰਾ ਕੀਮਤਾਂ ਨੂੰ ਆਪਣੀ ਜਿੰਦਗੀ ਵਿੱਚ ਅਪਣਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ: ਆਰ. ਐਸ ਬਾਵਾ ਨੇ ਮਾਣਯੋਗ ਰਾਜਪਾਲ ਪੰਜਾਬ ਦਾ ਕਨਵੋਕੇਸ਼ਨ ਮੌਕੇ ਪੁੱਜਣ ਤੇ ਜੀ ਆਇਆ ਆਖਿਆ ਅਤੇ ਮਾਣਯੋਗ ਰਾਜਪਾਲ ਪੰਜਾਬ ਨੂੰ ਯੁਨੀਵਰਸਿਟੀ ਦੀਆਂ ਅਕਾਦਮਿਕ, ਖੇਡਾਂ ਅਤੇ ਹੋਰ ਗਤੀਵਿਧੀਆਂ ਬਾਰੇ ਵਿਸ਼ਥਾਰਪੂਰਵਕ ਜਾਣਕਾਰੀ ਦਿੱਤੀ। ਕਾਨਵੋਕੇਸ਼ਨ ਦੇ ਆਖਿਰ ਵਿੱਚ ਪ੍ਰੋ-ਵਾਇਸ ਚਾਂਸਲਰ ਸ੍ਰੀ ਬੀ.ਐਸ ਸੋਹੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ