ਕੁਰਾਲੀ ਸ਼ਹਿਰ ਦੇ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਕੰਮ ਕਰਨ ਦੀ ਲੋੜ: ਰਣਜੀਤ ਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਮਈ
ਸਥਾਨਕ ਨਗਰ ਕੌਂਸਲ ਦਫਤਰ ਵਿਖੇ ਕੌਂਸਲ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਕੌਂਸਲਰਾਂ ਅਤੇ ਕਰਮਚਾਰੀਆਂ ਦੀ ਮੀਟਿੰਗ ਦੌਰਾਨ ਰਣਜੀਤ ਸਿੰਘ ਗਿੱਲ ਨੇ ਅਪੀਲ ਕੀਤੀ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਚੁਣੇ ਹੋਏ ਨੁਮਾਇੰਦਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠਕੇ ਵਿਕਾਸ ਕਾਰਜ ਕਰਵਾਉਣ ਦੀ ਲੋੜ ਹੈ ਤਾਂ ਜੋ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਉਨ੍ਹਾਂ ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਸਮੁੱਚੇ ਕੌਂਸਲਰ ਪਾਰਟੀਬਾਜ਼ੀ ਤੋਂ ਉੱਪਰ ਉਠਕੇ ਕਰਵਾਉਣ ਤਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਚੁਣ ਕੇ ਜੋ ਡਿਊਟੀ ਲਗਾਈ ਗਈ ਹੈ ਉਸ ਨੂੰ ਵਧੀਆ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਇਸ ਦੌਰਾਨ ਅਕਾਲੀ-ਭਾਜਪਾ ਕੌਂਸਲਰਾਂ ਨੇ ਰਣਜੀਤ ਗਿੱਲ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਪਾਰਟੀ ਅਹੁਦੇਦਾਰਾਂ ਨੇ ਸ਼ਹਿਰ ਵਿਚ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵੀ ਰਣਜੀਤ ਗਿੱਲ ਨੂੰ ਜਾਣੂੰ ਕਰਵਾਇਆ ਜਿਸ ਉਪਰੰਤ ਸ. ਗਿੱਲ ਨੇ ਸਮੱੁਚੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸ਼ਾ ਦਿੱਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ ਨੇ ਰਣਜੀਤ ਸਿੰਘ ਗਿੱਲ ਦਾ ਨਗਰ ਕੌਂਸਲ ਦਫਤਰ ਕੁਰਾਲੀ ਆਉਣ ਤੇ ਧੰਨਵਾਦ ਕੀਤਾ ਅਤੇ ਮਾਸਟਰ ਭਾਰਤ ਭੂਸ਼ਣ ਨੇ ਰਣਜੀਤ ਸਿੰਘ ਗਿੱਲ ਨੂੰ ਜੀ ਆਈਆ ਆਖਿਆ। ਇਸ ਮੌਕੇ ਇਕੱਤਰ ਅਕਾਲੀ ਕੌਂਸਲਰਾਂ ਅਤੇ ਅਹੁਦੇਦਾਰਾਂ ਨੇ ਰਣਜੀਤ ਸਿੰਘ ਗਿੱਲ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਸ਼ਹਿਰ ਦੇ ਸਮੁੱਚੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਕਰਵਾਉਣ ਦਾ ਭਰੋਸ਼ਾ ਦਿੱਤਾ।
ਇਸ ਮੌਕੇ ਰਣਧੀਰ ਸਿੰਘ ਧੀਰਾ, ਲਖਵੀਰ ਲੱਕੀ ਮੀਤ ਪ੍ਰਧਾਨ ਨਗਰ ਕੌਸਲ, ਅਨਿਲ ਪ੍ਰਸਾਰ ਮੈਂਬਰ ਪੰਜਾਬ ਭਾਜਪਾ, ਕੁਲਵੰਤ ਕੌਰ ਪਾਬਲਾ, ਰਾਜਦੀਪ ਸਿੰਘ ਹੈਪੀ, ਪਰਮਜੀਤ ਪੰਮੀ, ਗੁਰਚਰਨ ਸਿੰਘ ਰਾਣਾ, ਗੌਰਵ ਗੁਪਤਾ ਵਿਸ਼ੂ, ਗੁਰਮੇਲ ਸਿੰਘ ਪਾਬਲਾ, ਸੁਰਿੰਦਰ ਸਿੰਘ ਖਾਲਸਾ ਪ੍ਰਧਾਨ ਐਸ.ਸੀ ਵਿੰਗ, ਰਾਣਾ ਮੁਕੇਸ਼, ਤਰਲੋਕ ਚੰਦ ਧੀਮਾਨ, ਬਲਵਿੰਦਰ ਸਿੰਘ ਪੱਪੀ, ਭੁਪਿੰਦਰ ਸਿੰਘ ਕਾਲਾ, ਹਰਮਿੰਦਰ ਸਿੰਘ ਕਾਲਾ, ਸ਼ਿਵ ਰਾਜ ਸੋਢੀ, ਕਾਰਜ ਸਾਧਕ ਅਫਸਰ ਜਗਜੀਤ ਸਿੰਘ ਸ਼ਾਹੀ, ਏ.ਐਮ.ਆਈ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Punjab acts as bridge in facilitating meeting between Union Govt. and Farmers

Punjab acts as bridge in facilitating meeting between Union Govt. and Farmers Union Minist…